
ਕਿਹਾ, ਕੇਸ ਦੀ ਮੁੜ ਜਾਂਚ ਕਰਵਾਉਣ ਲਈ ਦੇਸ਼ ਦੇ PM ਨਰਿੰਦਰ ਮੋਦੀ ਦਾ ਧੰਨਵਾਦ
ਨਵੀਂ ਦਿੱਲੀ: ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਹੋਣ ਤੋਂ ਬਾਅਦ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਿਹਾ ਹੈ ਕਿ ਸਿੱਖ ਕੌਮ ਨਾਲ ਹਮੇਸ਼ਾ ਧੱਕਾ ਹੁੰਦਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਸਿੱਖ ਕਤਲ ਮਾਮਲੇ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦੇਣ ਲਈ ਭਾਰਤੀ ਨਿਆਂ ਪ੍ਰਣਾਲੀ ਦਾ ਧੰਨਵਾਦ ਕਰਦੇ ਹਾਂ । ਕਾਂਗਰਸ ਸਰਕਾਰ ਵੇਲੇ ਕੇਸ ਬੰਦ ਹੋ ਗਏ ਸਨ ਪਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਸਾਂ ਨੂੰ ਦੁਆਰਾ ਜਾਂਚ ਕਰਵਾ ਕੇ ਵੱਡਾ ਕੰਮ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈਕਿ ਮੈਂ ਨਰਿੰਦਰ ਮੋਦੀ ਦਾ ਧੰਨਵਾਦ ਕਰਦਾ ਹਾਂ।
ਕੇਂਦਰੀ ਮੰਤਰੀ ਬਿੱਟੂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨੇ ਸਿੱਖਾਂ ਦੇ ਦਰਦ ਨੂੰ ਵੰਡਾ ਕੇ ਜ਼ਖ਼ਮਾਂ ਉੱਤੇ ਮਲ੍ਹਮ ਲਗਾਈ ਹੈ। ਉਨ੍ਹਾਂ ਨੇਕਿਹਾ ਹੈਕਿ ਦਿੱਲੀ ਵਿੱਚ ਸਰਕਾਰ ਬਣਨ ਤੋਂ ਬਾਅਦ ਇਹ ਫੈਸਲਾ ਆਇਆ ਹੈ। ਉਨ੍ਹਾਂ ਨੇਕਿਹਾ ਹੈਕਿ ਕੋਰਟ ਦੇ ਜੱਜ ਅਤੇ ਅਧਿਕਾਰੀਆਂ ਦਾ ਧੰਨਵਾਦ ਕਰਦਾ ਹਾਂ ਜਿੰਨ੍ਹਾਂ ਨੇ ਨਿਰਪੱਖ ਜਾਂਚ ਕੀਤੀ ਹੈ।
ਉਨ੍ਹਾਂ ਨੇ ਕਿਹਾ, ਪੀੜਤਾਂ ਨੇ ਹਮੇਸ਼ਾ ਔਖਾ ਸਮਾਂ ਦੇਖਿਆ ਅਤੇ ਉਨ੍ਹਾਂ ਦਾ ਜੀਵਨ ਵੀ ਔਖਾ ਗੁਜ਼ਰ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦੇਸ਼ ਦੇ ਕਾਨੂੰਨ ਸਾਰੇ ਲੋਕਾਂ ਲਈ ਬਰਾਬਰ ਹਨ। ਉਨ੍ਹਾਂ ਨੇ ਕਿਹਾ ਹੈ ਕਿ ਕਾਂਗਰਸ ਵਾਲਿਆ ਨੂੰ ਸੰਵਿਧਾਨ ਚੁੱਕਣ ਦਾ ਕੋਈ ਹੱਕ ਨਹੀ ਹੈ ਕਿਉਂਕਿ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਨੇ ਸਾਬਤ ਕੀਤਾ ਹੈ ਕਿ ਸਾਰੇ ਲੋਕਾਂ ਲਈ ਕਾਨੂੰਨ ਇਕ ਹੈ।
ਉਨ੍ਹਾਂਨੇ 1984 ਦੇ ਸਿੱਖ ਦੰਗਿਆ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ, ਸੱਜਣ ਕੁਮਾਰ ਲਈ ਮੌਤ ਦੀ ਸਜ਼ਾ ਕਾਫ਼ੀ ਨਹੀਂ ਹੈ ਸਗੋਂ ਸਾਰੀ ਉਮਰ ਜੇਲ੍ਹ ਵਿੱਚ ਰੱਖਣਾ ਚਾਹੀਦਾ ਹੈ।