Sultanpur Lodhi News : ਸੁਲਤਾਨਪੁਰ ਲੋਧੀ ’ਚ 2 ਮਹੀਨੇ ਪਹਿਲਾਂ ਦੁਬਈ ਤੋਂ ਆਏ ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ

By : BALJINDERK

Published : Feb 12, 2025, 9:18 pm IST
Updated : Feb 12, 2025, 9:26 pm IST
SHARE ARTICLE
ਮ੍ਰਿਤਕ ਜਸਵਿੰਦਰ ਸਿੰਘ ਦੀ ਫਾਈਲ ਫੋਟੋ
ਮ੍ਰਿਤਕ ਜਸਵਿੰਦਰ ਸਿੰਘ ਦੀ ਫਾਈਲ ਫੋਟੋ

Sultanpur Lodhi News : ਪਿੰਡ ਜੱਬੋਵਾਲ ਦੇ ਖੇਤਾਂ 'ਚ ਮਿਲੀ ਲਾਸ਼, ਦੋਸਤਾਂ 'ਤੇ ਲੱਗੇ ਬੇਰਹਿਮੀ ਨਾਲ ਕਤਲ ਕਰਨ ਦੇ ਇਲਜ਼ਾਮ 

Sultanpur Lodhi News in Punjabi : ਸੁਲਤਾਨਪੁਰ ਲੋਧੀ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ, ਜਿਨਾਂ ਦੋਸਤਾਂ ’ਤੇ ਨੌਜਵਾਨ ਨੂੰ ਰੱਬ ਤੋਂ ਵੱਧ ਭਰੋਸਾ ਸੀ, ਉਹਨਾਂ ਦੋਸਤਾਂ ਨੇ ਹੀ ਆਪਣੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਵਿਦੇਸ਼ ਦੁਬਈ ਤੋਂ ਕਰੀਬ ਦੋ ਮਹੀਨੇ ਪਹਿਲਾਂ ਘਰ ਆਏ ਨੌਜਵਾਨ ਦਾ ਉਸ ਦੇ ਜਿਗਰੀ ਦੋਸਤਾਂ ਵੱਲੋਂ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਭਰਾ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਛੋਟਾ ਭਰਾ ਜਸਵਿੰਦਰ ਸਿੰਘ ਪੁੱਤਰ ਬਲਵੀਰ ਸਿੰਘ ਉਮਰ 29 ਸਾਲ ਵਾਸੀ ਪਿੰਡ ਕੁਤਬੇਵਾਲ ਥਾਣਾ ਲੋਹੀਆਂ ਜ਼ਿਲ੍ਹਾ ਜਲੰਧਰ ਜੋਂ ਕਿ 2 ਮਹੀਨੇ ਪਹਿਲਾਂ ਦੁਬਈ ਤੋਂ ਆਇਆ ਸੀ ਅਤੇ ਉਸ ਦੇ ਦੋਸਤ ਉਸ ਨੂੰ ਘਰੋਂ ਆਕੇ ਲੈ ਜਾਂਦੇ ਹਨ ਅਤੇ ਜਿਸ ਤੋਂ ਬਾਅਦ ਉਸਦਾ ਇਕ ਦੋਸਤ ਪਰਿਵਾਰ ਨੂੰ ਫੋਨ ਕਰ ਕੇ ਜਾਣਕਾਰੀ ਦਿੰਦਾ ਹੈ ਕਿ ਤੁਹਾਡਾ ਮੁੰਡਾ ਵੱਢ ਦਿੱਤਾ ਹੈ, ਉਸਦਾ ਇਲਾਜ ਕਰਵਾ ਲਓ।

ਉਨ੍ਹਾਂ ਕਿਹਾ ਕਿ ਜਦੋਂ ਅਸੀਂ ਮੌਕੇ ’ਤੇ ਪਹੁੰਚਦੇ ਹਾਂ ਤਾਂ ਜਸਵਿੰਦਰ ਸਿੰਘ ਗੰਭੀਰ ਹਾਲਤ ’ਚ ਖੂਨ ਨਾਲ ਲੱਥ ਪੱਥ ਪਿੰਡ ਜੱਬੋਵਾਲ-ਰਾਮੇ ਮਾਰਗ ਦੇ ਖੇਤਾਂ 'ਚ ਪਿਆ ਹੋਇਆ ਮਿਲਿਆ। ਉਸਦੇ ਸਰੀਰ ’ਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਵਾਰ ਕੀਤੇ ਹੋਏ ਸਨ। ਉਨ੍ਹਾਂ ਕਿਹਾ ਕਿ ਅਸੀਂ ਉਸਨੂੰ ਤੁਰੰਤ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਇਲਾਜ ਲਈ ਲਿਆਂਦਾ, ਜਿੱਥੇ ਡਾਕਟਰਾਂ ਨੇ ਥੋੜਾ ਸਮਾਂ ਇਲਾਜ ਕਰਨ ਮਗਰੋਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉਨ੍ਹਾਂ ਨੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਜਸਵਿੰਦਰ ਸਿੰਘ ਦਾ ਉਸ ਦੇ ਦੋਸਤਾਂ ਨੇ ਬੇਰਹਿਮੀ ਦੇ ਨਾਲ ਕਤਲ ਕੀਤਾ ਹੈ। 

ਉਹਨਾਂ ਵਲੋਂ ਪੁਲਿਸ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ। ਉਧਰ ਜਦੋਂ ਇਸ ਘਟਨਾ ਦਾ ਥਾਣਾ ਸੁਲਤਾਨਪੁਰ ਲੋਧੀ ਪੁਲਿਸ ਨੂੰ ਪਤਾ ਲੱਗਾ ਤਾਂ ਮੌਕੇ ’ਤੇ ਥਾਣਾ ਮੁਖੀ ਇੰਸਪੈਕਟਰ ਹਰਗੁਰਦੇਵ ਸਿੰਘ ਪੁਲਿਸ ਪਾਰਟੀ ਨਾਲ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

(For more news apart from youth who came from Dubai was brutally murdered in Sultanpur Lodhi 2 months ago News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਵਾਪਿਸ India ਆਵੇਗਾ Goldy Brar ! Court ਨੇ ਸੁਣਾਇਆ ਸਖ਼ਤ ਫੈਸਲਾ

08 Jan 2026 4:44 PM

ਜਨਮਦਿਨ ਵਾਲੇ ਦਿਨ ਹੀ ਕੀਤਾ ਕਤਲ ਚਸ਼ਮਦੀਦ ਨੇ ਦੱਸਿਆ ਪੂਰਾ ਮਾਮਲਾ

08 Jan 2026 4:43 PM

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM
Advertisement