Faridkot Murder News: ਮੈਰਿਜ ਪੈਲੇਸ ਦੇ ਬਾਹਰ ਯਾਰਾਂ ਨੇ ਕੀਤਾ ਨੌਜਵਾਨ ਦਾ ਕਤਲ
Published : Feb 12, 2026, 8:33 am IST
Updated : Feb 12, 2026, 11:21 am IST
SHARE ARTICLE
Faridkot Murder News
Faridkot Murder News

Faridkot Murder News: ਜਾਗੋ ਵਾਲੇ ਦਿਨ ਹੋਈ ਮਾਮੂਲੀ ਤਕਰਾਰ ਕਾਰਨ ਦਿੱਤਾ ਵਾਰਦਾਤ ਨੂੰ ਅੰਜਾਮ

Faridkot Murder News: ਫ਼ਰੀਦਕੋਟ ਵਿੱਚ ਦੋ ਦੋਸਤਾਂ ਨੇ ਆਪਣੇ ਇੱਕ ਦੋਸਤ ਦਾ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਹ ਘਟਨਾ ਮੰਗਲਵਾਰ ਅਤੇ ਬੁੱਧਵਾਰ ਦੀ ਅੱਧੀ ਰਾਤ ਨੂੰ ਚਾਂਦ ਮੈਰਿਜ ਪੈਲੇਸ ਦੇ ਬਾਹਰ ਵਾਪਰੀ, ਜਿੱਥੇ ਉਹ ਸਾਰੇ ਇੱਕ ਵਿਆਹ ਵਿੱਚ ਸ਼ਾਮਲ ਹੋਏ ਸਨ। ਜਾਗੋ ਦੌਰਾਨ ਦੋਵਾਂ ਧਿਰਾਂ ਵਿਚਕਾਰ ਹੋਈ ਮਾਮੂਲੀ ਤਕਰਾਰ ਤੋਂ ਬਾਅਦ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਦਿਲਪ੍ਰੀਤ ਸਿੰਘ (28) ਵਜੋਂ ਹੋਈ ਹੈ, ਜੋ ਕਿ ਨਿਊ ਕੈਂਟ ਰੋਡ ਦਾ ਰਹਿਣ ਵਾਲਾ ਸੀ।

ਇਸ ਮਾਮਲੇ ਵਿੱਚ ਮ੍ਰਿਤਕ ਦੇ ਪਿਤਾ ਗੁਰਪਿਆਰ ਸਿੰਘ ਦੇ ਬਿਆਨ 'ਤੇ ਸਿਟੀ ਥਾਣਾ ਪੁਲਿਸ ਨੇ ਮ੍ਰਿਤਕ ਦੇ ਦੋ ਦੋਸਤਾਂ ਖੁਸ਼ਪ੍ਰੀਤ ਸਿੰਘ ਵਾਸੀ ਭਾਨ ਸਿੰਘ ਕਲੋਨੀ ਅਤੇ ਬਲਵਿੰਦਰ ਸਿੰਘ ਵਾਸੀ ਪਿੰਡ ਪਿੱਪਲੀ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਰਿਪੋਰਟਾਂ ਅਨੁਸਾਰ, ਦਿਲਪ੍ਰੀਤ ਸਿੰਘ ਆਪਣੇ ਪਰਿਵਾਰ ਨਾਲ ਆਪਣੇ ਦੋਸਤ ਅਨਿਲ ਰਾਵਤ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਗਿਆ ਸੀ। ਵਿਆਹ ਸਮਾਰੋਹ ਵਿੱਚ ਹੋਰ ਦੋਸਤ ਵੀ ਮੌਜੂਦ ਸਨ। ਦੱਸਿਆ ਜਾ ਰਿਹਾ ਹੈ ਕਿ ਦੋ ਦਿਨ ਜਾਗੋ ਦੌਰਾਨ ਦਿਲਪ੍ਰੀਤ ਸਿੰਘ ਦਾ ਆਪਣੇ ਹੀ ਦੋਸਤ ਖੁਸ਼ਪ੍ਰੀਤ ਸਿੰਘ ਨਾਲ ਮਾਮੂਲੀ ਝਗੜਾ ਹੋਇਆ ਸੀ। ਇਸ ਨੂੰ ਲੈ ਕੇ ਖੁਸ਼ਪ੍ਰੀਤ ਸਿੰਘ ਨੇ ਦੋਸਤਾਂ ਨਾਲ ਮਿਲ ਕੇ ਦਿਲਪ੍ਰੀਤ ਦਾ ਕਿਰਚਾਂ ਮਾਰ ਮਾਰ ਕਤਲ ਕਰ ਦਿੱਤਾ।

ਮ੍ਰਿਤਕ ਦਿਲਪ੍ਰੀਤ ਸਿੰਘ ਕੁਆਰਾ ਸੀ ਅਤੇ ਏਸੀ ਰਿਪੇਅਰਮੈਨ ਵਜੋਂ ਕੰਮ ਕਰਦਾ ਸੀ। ਉਹ ਪਿਛਲੇ 5-6 ਸਾਲਾਂ ਤੋਂ ਮੁਲਜ਼ਮ ਖੁਸ਼ਪ੍ਰੀਤ ਸਿੰਘ ਦਾ ਕਰੀਬੀ ਦੋਸਤ ਸੀ। ਖੁਸ਼ਪ੍ਰੀਤ ਸਿੰਘ ਵਰਕ ਪਰਮਿਟ 'ਤੇ ਕੈਨੇਡਾ ਵਿੱਚ ਸੀ ਅਤੇ ਹਾਲ ਹੀ ਵਿੱਚ ਭਾਰਤ ਆਇਆ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM
Advertisement