
ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੰਮ੍ਰਿਤਸਰ ਤੋਂ ਚੋਣ ਨਹੀਂ ਲੜਨਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੇਸ਼ਕਸ਼ ਨੂੰ...
ਅੰਮ੍ਰਿਤਸਰ : ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਅੰਮ੍ਰਿਤਸਰ ਤੋਂ ਚੋਣ ਨਹੀਂ ਲੜਨਗੇ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਹੈ। ਸੂਤਰਾਂ ਮੁਤਾਬਿਕ ਡਾ. ਮਨਮੋਹਨ ਸਿੰਘ ਨੇ ਚੋਣ ਨਾ ਲੜਣ ਪਿੱਛੇ ਸਿਹਤ ਕਾਰਨਾਂ ਦਾ ਹਵਾਲਾ ਦਿੱਤਾ ਹੈ।
Lok Sabha Election
ਜਿਕਰਯੋਗ ਹੈ ਕਿ ਅੰਮ੍ਰਿਤਸਰ ਸੀਟ ਤੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਚੋਣ ਨੂੰ ਚੋਣ ਲੜਾਉਣ ਲਈ ਬਕਾਇਦਾ ਤੋਰ ਉੱਤੇ ਕਾਂਗਰਸ ਦੇ ਸੀਨੀਅਰ ਆਗੂਆਂ ਨੇ ਮੀਟਿੰਗ ਕੀਤੀ ਸੀ। ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪੂਰੇ ਦੇਸ਼ ਨੇ 10 ਸਾਲ ਮਨਮੋਹਨ ਸਿੰਘ ਦਾ ਕੰਮ ਦੇਖਿਆ ਹੈ। ਉਨ੍ਹਾਂ ਵਰਗੀ ਸਖਸ਼ੀਅਤ ਜੇਕਰ ਅੰਮ੍ਰਿਤਸਰ ਤੋਂ ਚੋਣ ਲੜੇਗੀ ਤਾਂ ਦੇਸ਼ ਨੂੰ ਚੰਗਾ ਲੱਗੇਗਾ।
Captain Amarinder Singh
ਉਨ੍ਹਾਂ ਕਿਹਾ ਕਿ ਉਹ ਪੰਜਾਬੀ ਹਨ ਤੇ ਅੰਮ੍ਰਿਤਸਰ ਦੇ ਰਹਿਣ ਵਾਲੇ ਹਨ। ਇਸਲਈ ਉਨ੍ਹਾਂ ਨੇ ਡਾ. ਮਨਮੋਹਨ ਸਿੰਘ ਨੂੰ ਮਿਲਕੇ ਚੋਣ ਲੜ੍ਹਣ ਦਾ ਪ੍ਰਸਤਾਵ ਰੱਖਿਆ ਹੈ।