ਅਦਾਕਾਰਾ ਰਵੀਨਾ ਟੰਡਨ, ਫਰਾਹ ਖ਼ਾਨ ਤੇ ਕਾਮੇਡੀਅਨ ਭਾਰਤੀ ਸਿੰਘ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ!
Published : Mar 12, 2020, 9:56 pm IST
Updated : Mar 13, 2020, 10:22 am IST
SHARE ARTICLE
File photo
File photo

ਈਸਾਈ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ਾਂ ਦੇ ਮਾਮਲੇ 'ਚ ਕਾਰਵਾਈ 'ਤੇ ਲਾਈ ਰੋਕ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਫ਼ਿਲਮ ਅਦਾਕਾਰਾ ਰਵੀਨਾ ਟੰਡਨ,  ਫਰਾਹ ਖ਼ਾਨ ਤੇ ਕਾਮੇਡੀਅਨ ਭਾਰਤੀ ਸਿੰਘ ਨੂੰ ਵੀ ਵੱਡੀ ਰਾਹਤ ਦਿਤੀ ਗਈ ਹੈ। ਜਿਸ ਤਹਿਤ ਉਸ ਵਿਰੁਧ ਈਸਾਈ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ਾਂ ਦੇ ਮਾਮਲੇ 'ਚ ਸਖ਼ਤ ਕਾਰਵਾਈ 'ਤੇ ਰੋਕ ਲਗਾ ਦਿਤੀ ਗਈ ਹੈ।

PhotoPhoto

ਇਹ ਰਾਹਤ ਹੁਣ ਇਨ੍ਹਾਂ ਵਿਰੁਧ ਰੋਪੜ ਅਤੇ ਫ਼ਿਰੋਜ਼ਪੁਰ ਤੋਂਂ ਆਈਆਂ ਸ਼ਿਕਾਇਤਾਂ ਤਹਿਤ ਦਿਤੀ ਗਈ ਹੈ।

PhotoPhoto

ਦਸਣਯੋਗ ਹੈ ਕਿ ਇਕ ਟੀਵੀ ਸ਼ੋਅ ਦੌਰਾਨ ਸ਼ਾਮਲ ਇਨ੍ਹਾਂ ਤਿੰਨਾਂ ਅਦਾਕਾਰਾਂ ਚੋਂ ਭਾਰਤੀ ਸਿੰਘ ਨੂੰ ਬਾਈਬਲ ਦੇ ਇਕ ਸ਼ਬਦ ਦਾ ਅਰਥ ਪੁੱਛਿਆ ਗਿਆ ਸੀ। ਜਿਸ ਦਾ ਕਿ ਭਾਰਤੀ ਸਿੰਘ ਨੂੰ ਸਹੀ ਅਰਥ ਪਤਾ ਨਾ ਹੋਣ ਕਾਰਨ ਉਸ ਕੋਲੋਂ ਗਲਤੀ ਹੋ ਗਈ ਸੀ।

PhotoPhoto

ਇਸ ਤੋਂ ਪਹਿਲਾਂ ਈਸਾਈ ਭਾਈਚਾਰੇ ਵਲੋਂ ਪੰਜਾਬ ਦੇ ਅਜਨਾਲਾ 'ਚ ਇਨ੍ਹਾਂ ਵਿਰੁਧ ਧਾਰਮਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਸ਼ਿਕਾਇਤ ਕੀਤੀ ਗਈ ਸੀ। ਹਾਈ ਕੋਰਟ ਵਲੋਂ ਹਾਲ ਦੀ ਘੜੀ ਪੰਜਾਬ ਪੁਲਿਸ ਨੂੰ ਇਨ੍ਹਾਂ ਤਿੰਨਾਂ ਵਿਰੁਧ ਸਖ਼ਤ ਕਾਰਵਾਈ ਕਰਨ ਤੋਂ ਰੋਕਿਆ ਗਿਆ ਹੈ। ਮਾਮਲੇ 'ਤੇ ਅਗਲੀ ਸੁਣਵਾਈ 25 ਮਾਰਚ ਨੂੰ ਹੋਵੇਗੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement