ਗੁਰਕੀਰਤ ਸਿੰਘ ਕੋਟਲੀ ਨੇ ਪਿੰਡ ਤੋਲੇਮਾਜਰਾ ਵਿਖੇ 'ਫਲੈਗ ਆਫ਼ ਯੂਨਿਟੀ' ਲਹਿਰਾਇਆ
Published : Mar 12, 2020, 8:19 am IST
Updated : Apr 9, 2020, 8:40 pm IST
SHARE ARTICLE
Photo
Photo

ਅਤਿਵਾਦ ਦੇ ਕਾਲੇ ਦਿਨਾਂ ਦੌਰਾਨ ਅਪਣਾ ਬਲਿਦਾਨ ਦੇਣ ਵਾਲੇ ਸ਼ਹੀਦਾਂ ਨੂੰ ਸਮਰਪਿਤ ਇਕ ਯਾਦਗਾਰ ਬਣਾਈ ਜਾਵੇਗੀ

ਚੰਡੀਗੜ੍ਹ:  “ਪੰਜਾਬ ਦੇ ਲੋਕ ਉਨ੍ਹਾਂ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਗੇ ਜਿਨ੍ਹਾਂ ਨੇ ਸੂਬੇ ਵਿਚ ਅਤਿਵਾਦ ਦੇ ਕਾਲੇ ਦਿਨਾਂ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।“ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਇਥੇ ਖੰਨਾ ਤੋਂ ਵਿਧਾਇਕ ਸ੍ਰੀ ਗੁਰਕੀਰਤ ਸਿੰਘ ਕੋਟਲੀ ਨੇ ਪਿੰਡ ਟੋਲੇਮਾਜਰਾ ਵਿਖੇ 'ਫਲੈਗ ਆਫ ਯੂਨਿਟੀ' ਲਹਿਰਾਉਣ ਮੌਕੇ ਕੀਤਾ।

ਜੋ ਕਿ ਨਰਪਿੰਦਰ ਪਾਲ ਸਿੰਘ ਪ੍ਰਿੰਸ ਦੀ ਯਾਦ ਨੂੰ ਸਮਰਪਿਤ ਹੈ ਜੋ ਗਰਮਖਿਆਲੀ ਤੱਤਾਂ ਖਿਲਾਫ਼ ਲੜਦੇ ਹੋਏ 11.3.1992 ਨੂੰ ਸ਼ਹੀਦ ਹੋ ਗਏ ਸਨ। ਇਹ ਝੰਡਾ 100 ਫੁੱਟ ਲੰਬਾ ਹੈ ਅਤੇ ਇਸਦਾ ਆਕਾਰ 3020 ਫੁੱਟ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੋਟਲੀ ਨੇ ਕਿਹਾ ਕਿ ਸਮਾਜ ਦੇ ਸਾਰੇ ਵਰਗਾਂ ਦੇ ਲੋਕਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਸਦਕਾ ਹੀ ਅੱਜ ਸੂਬੇ ਵਿੱਚ ਸ਼ਾਂਤੀ ਦਾ ਮਾਹੌਲ ਹੈ, ਜਿਨ੍ਹਾਂ ਨੇ ਕੱਟੜਪੰਥੀ ਰੁਝਾਨਾਂ ਦਾ ਡਟ ਕੇ ਵਿਰੋਧ ਕੀਤਾ।

ਉਨ੍ਹਾਂ ਇਹ ਵੀ ਕਿਹਾ ਕਿ ਅਜੋਕੀ ਪੀੜ੍ਹੀ ਦੀ  ਜਿੰਮੇਵਾਰੀ ਬਣਦੀ ਹੈ ਕਿ ਉਹ ਸ਼ਹੀਦਾਂ ਦੀ ਵਿਰਾਸਤ ਨੂੰ ਸੰਭਾਲ ਕੇ ਰੱਖਣ। ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਵਿੱਚ ਅੱਤਵਾਦ ਦੇ ਦਿਨਾਂ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੇ ਨਾਮ ਯਾਦਗਾਰ 'ਤੇ ਲਿਖੇ ਜਾਣਗੇ।

ਇਸ ਮੌਕੇ ਹਾਜਰ ਹੋਰ ਪਤਵੰਤਿਆਂ ਵਿਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸ੍ਰੀ ਤੇਜ ਪ੍ਰਕਾਸ਼ ਸਿੰਘ ਕੋਟਲੀ, ਸਹੀਦ ਨਰਪਿੰਦਰ ਪਾਲ ਸਿੰਘ ਪ੍ਰਿੰਸ ਦੇ ਪਰਿਵਾਰਿਕ ਮੈਂਬਰ,  ਤੋਲੇਮਾਜਰਾ ਦੇ ਸਾਬਕਾ ਸਰਪੰਚ ਸ੍ਰੀ ਪਰਮਿੰਦਰ ਸਿੰਘ ਸੋਨਾ, ਐਮ ਸੀ ਖਰੜ ਦੇ ਸਾਬਕਾ ਪ੍ਰਧਾਨ ਪੰਡਿਤ ਓਮ ਪ੍ਰਕਾਸ਼, ਤ੍ਰਿਪੜੀ ਦੇ ਸਰਪੰਚ ਕੁਲਵੰਤ ਸਿੰਘ ਸ਼ਾਮਲ ਸਨ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM
Advertisement