
ਹਾਲਾਤਾਂ ਦੀ ਸਮੀਖਿਆ ਕਰਨ ਤੋਂ ਬਾਅਦ ਜਰੂਰੀ ਕਦਮ ਵੀ ਚੁੱਕੇ ਜਾਣਗੇ।
ਚੰਡੀਗੜ੍ਹ- ਪੂਰੀ ਦੁਨੀਆਂ ਵਿਚ ਕੋਰੋਨਾ ਵਾਇਰਸ ਨੇ ਆਪਣੀ ਦਹਿਸ਼ਤ ਫੈਲਾਈ ਹੋਈ ਹੈ ਇਸ ਦੇ ਚੱਲਦੇ ਹੀ ਕਰੋਤਰਪੁਰ ਸਾਹਿਬ ਬਾਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਕੋਰੋਨਾ ਵਾਇਰਸ ਕਰਕੇ ਆਰਜ਼ੀ ਤੌਰ ਤੇ ਕਰਤਾਰਪੁਰ ਲਾਂਘਾ ਬੰਦ ਹੋ ਸਕਦਾ ਹੈ। ਇਹ ਹਵਾਲਾ ਸੂਤਰਾਂ ਵੱਲੋਂ ਦਿੱਤਾ ਗਿਆ ਹੈ ਅਤੇ ਹਾਲਾਤਾਂ ਦੀ ਸਮੀਖਿਆ ਕਰਨ ਤੋਂ ਬਾਅਦ ਜਰੂਰੀ ਕਦਮ ਵੀ ਚੁੱਕੇ ਜਾਣਗੇ।
Corona Virus
ਦੱਸ ਦਈਏ ਕਿ ਕੋਰੋਨਾਵਾਇਰਸ ਨੂੰ ਲੈ ਕੇ ਹਫੜਾ-ਦਫੜੀ ਦਾ ਮਾਹੌਲ ਹੈ। ਦਿੱਲੀ ਸਰਕਾਰ ਨੇ ਕੋਰੋਨਾਵਾਇਰਸ ਨੂੰ ਮਹਾਂਮਾਰੀ ਘੋਸ਼ਿਤ ਕਰ ਦਿੱਤਾ ਹੈ। ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੇ 31 ਮਾਰਚ ਤੱਕ ਸਾਰੇ ਸਿਨੇਮਾਘਰਾਂ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਹਨ।
Delhi CM Arvind Kejriwal
ਨਾਲ ਹੀ ਜਿਨ੍ਹਾਂ ਸਕੂਲ ਅਤੇ ਕਾਲਜਾਂ ਵਿਚ ਪ੍ਰੀਖਿਆਵਾਂ ਨਹੀਂ ਹੋ ਰਹੀਆਂ ਹਨ, ਉਹ ਵੀ ਬੰਦ ਕਰ ਦਿੱਤੀਆਂ ਜਾਣਗੀਆਂ। ਇਸ ਤੋਂ ਪਹਿਲਾਂ, ਹਰਿਆਣਾ ਸਰਕਾਰ ਵੀ ਕੋਰੋਨਵਾਇਰਸ ਨੂੰ ਇਕ ਮਹਾਂਮਾਰੀ ਦੀ ਘੋਸ਼ਿਤ ਕਰ ਚੁੱਕੀ ਹੈ। ਰਾਜ ਦੇ ਸਿਹਤ ਮੰਤਰੀ ਅਨਿਲ ਵਿਜ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ।
photo
ਦੱਸ ਦੇਈਏ ਕਿ ਕੋਰੋਨਾਵਾਇਰਸ ਦੁਨੀਆ ਭਰ ਦੇ ਬਹੁਤ ਸਾਰੇ ਦੇਸ਼ਾਂ ਲਈ ਸਿਰਦਰਦ ਬਣ ਗਿਆ ਹੈ। ਇਸ ਨਾਲ ਨਜਿੱਠਣ ਲਈ ਸਾਰੀਆਂ ਲੋੜੀਂਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਬਹੁਤ ਸਾਰੇ ਦੇਸ਼ਾਂ ਨੇ ਯਾਤਰਾ ਕਰਨ ਤੇ ਰੋਕ ਲਾ ਦਿੱਤੀ ਹੈ।
photo
ਕੁਝ ਥਾਵਾਂ 'ਤੇ ਸਕੂਲ ਅਤੇ ਕਾਲਜ ਸਾਰੇ ਬੰਦ ਪਏ ਹਨ। ਭਾਰਤ ਵਿਚ ਕੋਰੋਨਾਵਾਇਰਸ ਲਗਾਤਾਰ ਫੈਲ ਰਿਹਾ ਹੈ ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਟਵੀਟ ਕਰਕੇ ਲੋਕਾਂ ਨੂੰ ਸਲਾਹ ਦਿੱਤੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਘਬਰਾਉਣ ਅਤੇ ਸਾਵਧਾਨ ਰਹਿਣ ਦੀ ਗੱਲ ਕਹੀ ਹੈ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ