12 ਅਪ੍ਰੈਲ ਨੂੰ ਖ਼ਾਲਸਾ ਸਾਜਣਾ ਦਿਵਸ ਮੌਕੇ ਪਾਕਿ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ
Published : Mar 12, 2021, 12:33 am IST
Updated : Mar 12, 2021, 12:33 am IST
SHARE ARTICLE
image
image

12 ਅਪ੍ਰੈਲ ਨੂੰ ਖ਼ਾਲਸਾ ਸਾਜਣਾ ਦਿਵਸ ਮੌਕੇ ਪਾਕਿ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

11 ਅਪ੍ਰੈਲ ਨੂੰ ਵੀਜ਼ਾ ਲੱਗੇ ਪਾਸਪੋਰਟ ਸ਼ਰਧਾਲੂਆਂ ਨੂੰ ਵੰਡੇ ਜਾਣਗੇ

ਅੰਮ੍ਰਿਤਸਰ, 11 ਮਾਰਚ (ਸੁਖਵਿੰਦਰਜੀਤ ਸਿੰਘ ਬਹੋੜੂ): ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਦਵਾਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਿੱਖ ਸ਼ਰਧਾਲੂਆਂ ਦਾ ਜਥਾ 12 ਅਪ੍ਰੈਲ ਨੂੰ ਭੇਜਿਆ ਜਾਵੇਗਾ। ਇਹ ਜਥਾ 21 ਅਪ੍ਰੈਲ ਤਕ ਪਾਕਿਸਤਾਨ ’ਚ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰੇ ਕਰਨ ਮਗਰੋਂ 22 ਅਪ੍ਰੈਲ ਨੂੰ ਵਾਪਸ ਭਾਰਤ ਪਰਤੇਗਾ। ਜਥੇ ਦੇ ਪ੍ਰੋਗਰਾਮ ਸਬੰਧੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਸਤਵੰਤ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪੱਤਰ ਭੇਜਿਆ ਹੈ। 
ਬੀਬੀ ਜਗੀਰ ਕੌਰ ਨੇ ਪਾਕਿਸਤਾਨ ਕਮੇਟੀ ਦੇ ਪ੍ਰਧਾਨ ਵਲੋਂ ਭੇਜੇ ਗਏ ਪੱਤਰ ਦੀ ਪੁਸ਼ਟੀ ਕਰਦਿਆਂ ਕਿਹਾ ਕਿ 14 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਮੁੱਖ ਸਮਾਗਮ ਹੋਵੇਗਾ ਅਤੇ ਇਸ ਤੋਂ ਇਲਾਵਾ ਸ਼ਰਧਾਲੂ ਵੱਖ-ਵੱਖ ਦਿਨਾਂ ਵਿਚ ਪਾਕਿਸਤਾਨ ’ਚ ਹੋਰਨਾਂ ਗੁਰਧਾਮਾਂ ਦੇ ਦਰਸ਼ਨ ਕਰ ਸਕਣਗੇ। ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਦੇ ਚਲਦਿਆਂ ਸਿਹਤ ਵਿਭਾਗ ਦੇ ਨਿਰਦੇਸ਼ਾਂ ਦਾ ਪਾਲਣ ਕਰਨਾ ਜ਼ਰੂਰੀ ਹੋਵੇਗਾ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਨੁਸਾਰ ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਦੀਆਂ ਤਿਆਰੀਆਂ ਜਾਰੀ ਹਨ ਅਤੇ 11 ਅਪ੍ਰੈਲ ਨੂੰ ਵੀਜ਼ਾ ਲੱਗੇ ਪਾਸਪੋਰਟ ਸ਼ਰਧਾਲੂਆਂ ਨੂੰ ਵੰਡੇ ਜਾਣਗੇ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਾਂ ਭੇਜੇ ਪੱਤਰ ਵਿਚ 11 ਦਿਨਾਂ ਦਾ ਪ੍ਰੋਗਰਾਮ ਪੁੱਜਾ ਹੈ, ਜਿਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਪੁੱਜੇ ਪੱਤਰ ਅਨੁਸਾਰ 12 ਅਪ੍ਰੈਲ ਨੂੰ ਜਥਾ ਸੜਕੀ ਮਾਰਗ ਰਾਹੀਂ ਪਾਕਿਸਤਾਨ ਜਾਵੇਗਾ, ਜਿਥੇ 14 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਸ਼ਰਧਾਲੂ ਮੁੱਖ ਸਮਾਗਮ ਦੌਰਾਨ ਸ਼ਮੂਲੀਅਤ ਕਰਨਗੇ। 15 ਅਪ੍ਰੈਲ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਅਤੇ 16 ਅਪ੍ਰੈਲ ਨੂੰ ਗੁਰਦੁਆਰਾ ਸੱਚਾ ਸੌਦਾ ਸਾਹਿਬ ਵਿਖੇ ਜਥਾ ਜਾਵੇਗਾ। ਇਸੇ ਦੌਰਾਨ 17-18 ਅਪ੍ਰੈਲ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ, 19 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਅਤੇ 20 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਰੋੜੀ ਸਾਹਿਬ ਏਮਨਾਬਾਦ ਵਿਖੇ ਸ਼ਰਧਾਲੂ ਨਤਮਸਤਕ ਹੋਣਗੇ। 21 ਅਪ੍ਰੈਲ ਨੂੰ ਮੁੜ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਦੇ ਦਰਸ਼ਨ ਦੀਦਾਰ ਕਰਨ ਉਪਰੰਤ ਵਾਪਸ ਪਰਤੇਗਾ। 

SHARE ARTICLE

ਏਜੰਸੀ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement