
ਕੁਲਦੀਪ ਸਿੰਘ ਦੀ ਹਾਰਟ ਅਟੈਕ ਕਾਰਨ ਮੌਤ ਹੋ ਗਈ।
ਕਪੂਰਥਲਾ- ਜ਼ਿਲ੍ਹਾ ਕਪੂਰਥਲਾ ਦੀ ਤਹਿਸੀਲ ਸੁਲਤਾਨਪੁਰ ਲੋਧੀ ਦੇ ਪਿੰਡ ਚੰਨਣ ਵਿੰਡੀ ਦੇ ਇਕ ਨੌਜਵਾਨ ਦੀ ਦੱਖਣੀ ਅਫਰੀਕਾ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਿੰਡ ਚੰਨਣ ਦਾ ਨੌਜਵਾਨ ਕੁਲਦੀਪ ਸਿੰਘ ਡੇਢ ਸਾਲ ਪਹਿਲਾਂ ਕੰਮ ਦੀ ਭਾਲ ਵਿਚ ਦੱਖਣੀ ਅਫਰੀਕਾ ਗਿਆ ਸੀ। ਉਸ ਦੇ ਪਰਿਵਾਰ ਨੂੰ 9 ਮਾਰਚ ਨੂੰ ਸੂਚਨਾ ਮਿਲੀ ਕਿ ਕੁਲਦੀਪ ਸਿੰਘ ਦੀ ਹਾਰਟ ਅਟੈਕ ਕਾਰਨ ਮੌਤ ਹੋ ਗਈ। ਕੁਲਦੀਪ ਸਿੰਘ ਦੀ ਮੌਤ ਦੀ ਖ਼ਬਰ ਸੁਣ ਕੇ ਗਰੀਬ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ।