ਪ੍ਰਾਇਮਰੀ ਤੋਂ ਬਾਰਵੀਂ ਤੱਕ ਵਿਦਿਆਰਥੀਆਂ ਲਈ ਸਾਲਾਨਾ ਇਮਤਿਹਾਨਾਂ ਦੀ ਤਿਆਰੀ ਲਈ ਛੁੱਟੀਆਂ ਦਾ ਐਲਾਨ
Published : Mar 12, 2021, 9:13 pm IST
Updated : Mar 12, 2021, 9:13 pm IST
SHARE ARTICLE
Vijay Inder Singla
Vijay Inder Singla

ਇਮਤਿਹਾਨ ਨਿਰਧਾਰਿਤ ਡੇਟਸ਼ੀਟ ਅਨੁਸਾਰ ਹੀ ਹੋਣਗੇ: ਵਿਜੈ ਇੰਦਰ ਸਿੰਗਲਾ...

ਚੰਡੀਗੜ: ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ ਦੇ ਸਕੂਲਾਂ ਵਿੱਚ ਹੋਣ ਵਾਲੇ ਸਾਲਾਨਾ ਇਮਤਿਹਾਨਾਂ ਦੀ ਤਿਆਰੀ ਲਈ ਪ੍ਰੀ-ਪ੍ਰਾਇਮਰੀ ਤੋਂ ਬਾਰਵੀਂ ਜਮਾਤਾਂ ਵਿੱਚ ਪੜਦੇ ਵਿਦਿਆਰਥੀਆਂ ਨੂੰ 13 ਮਾਰਚ ਤੋਂ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਕੋਵਿਡ ਦੀ ਸਥਿਤੀ ਨੂੰ ਰਿਵਿਊ ਕਰਨ ਲਈ ਮੁੱਖ ਸਕੱਤਰ ਦੀ ਪ੍ਰਧਾਨਗੀ ਵਿੱਚ ਹੋਈ ਮੀਟਿੰਗਾਂ ਵਿੱਚ ਕੋਵਿਡ-19 ਦੇ ਫੈਲਾਅ ਨੂੰ ਰੋਕਣ ਬਾਰੇ ਮਿਲੇ ਸੁਝਾਵਾਂ ਦੇ ਮੱਦੇਨਜ਼ਰ ਛੁੱਟੀਆਂ ਸੰਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਉਹਨਾਂ ਕਿਹਾ ਕਿ ਸਕੂਲਾਂ ਵਿੱਚ ਅਧਿਆਪਕ ਪਹਿਲਾਂ ਦੀ ਤਰਾਂ ਆਉਂਦੇ ਰਹਿਣਗੇ। ਵਿਦਿਆਰਥੀਆਂ ਵੱਲੋਂ ਸਾਰੀਆਂ ਜਮਾਤਾਂ ਦੇ ਇਮਤਿਹਾਨ ਕੋਵਿਡ-19 ਸਬੰਧੀ ਵੱਖ-ਵੱਖ ਸਮੇਂ ‘ਤੇ ਜਾਰੀ ਹਦਾਇਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਦੁਆਰਾ ਜਾਰੀ ਕੀਤੀਆਂ ਜਾਣ ਵਾਲੀਆਂ ਹਦਾਇਤਾਂ ਅਨੁਸਾਰ ਆਫਲਾਈਨ ਲਏ ਜਾਣਗੇ ਪਰ ਇਸ ਗੱਲ ਦਾ ਧਿਆਨ ਰੱਖਿਆ ਜਾਵੇਗਾ ਕਿ ਸਕੂਲਾਂ ਵਿੱਚ ਜਿਆਦਾ ਭੀੜ ਨਾ ਹੋਵੇ। ਜਿੱਥੇ ਕਿਤੇ ਅਧਿਆਪਕ ਜਾਂ ਵਿਦਿਆਰਥੀ ਕੋਰੋਨਾ ਪ੍ਰਭਾਵਿਤ ਪਾਏ ਜਾਂਦੇ ਹਨ ਤਾਂ ਸਬੰਧਿਤ ਸਕੂਲ ਵੱਲੋਂ ਸਿਹਤ ਵਿਭਾਗ ਵੱਲੋਂ ਕੋਵਿਡ-19 ਸਬੰਧੀ ਸਮੇਂ-ਸਮੇਂ ‘ਤੇ ਜਾਰੀ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।

ਸਿੱਖਿਆ ਮੰਤਰੀ ਸ੍ਰੀ ਸਿੰਗਲਾ ਨੇ ਕਿਹਾ ਕਿ ਸਕੂਲਾਂ ਨੂੰ ਸਮੇਂ-ਸਮੇਂ ‘ਤੇ ਵਿਭਾਗ ਵੱਲੋਂ ਜਾਰੀ ਪੱਤਰਾਂ ਵਿੱਚ ਦਰਜ ਦਿਸ਼ਾ ਨਿਰਦੇਸ਼ਾਂ ਅਤੇ ਭਾਰਤ ਸਰਕਾਰ/ਪੰਜਾਬ ਸਰਕਾਰ ਵੱਲੋਂ ਕੋਵਿਡ-19 ਸਬੰਧੀ ਹਦਾਇਤਾਂ ਦਾ ਵੀ ਪਾਲਣ ਕਰਨਾ ਯਕੀਨੀ ਬਣਾਇਆ ਜਾਵੇ। ਜਿਕਰਯੋਗ ਹੈ ਕਿ ਪੰਜਵੀ ਦੀਆਂ ਸਾਲਾਨਾ ਬੋਰਡ ਦੀਆਂ ਪ੍ਰੀਖਿਆਵਾਂ 16 ਮਾਰਚ ਤੋਂ, 8ਵੀਂ ਅਤੇ 12ਵੀਂ ਦੀਆਂ ਸਾਲਾਨਾ ਬੋਰਡ ਦੀਆਂ ਪ੍ਰੀਖਿਆਵਾਂ 22 ਮਾਰਚ ਤੋਂ ਅਤੇ ਦਸਵੀਂ ਦੀਆਂ ਸਾਲਾਨਾ ਬੋਰਡ ਪ੍ਰੀਖਿਆਵਾਂ 9 ਅਪ੍ਰੈਲ ਤੋਂ ਸ਼ੁਰੂ ਹੋਣੀਆਂ ਹਨ। ਨਾਨ ਬੋਰਡ ਜਮਾਤਾਂ ਵਿੱਚ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰਵੀਂ ਦੇ ਪੇਪਰ 15 ਮਾਰਚ ਤੋਂ, ਅਤੇ ਪਹਿਲੀ ਤੋਂ ਚੌਥੀ ਜਮਾਤਾਂ ਦੀ ਪ੍ਰੀਖਿਆ 17 ਮਾਰਚ ਤੋਂ ਸ਼ਰੂ ਹੋਣ ਜਾ ਰਹੀਆਂ ਹਨ।      

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement