
ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਫ਼ਤਿਹਗੜ੍ਹ ਸਾਹਿਬ...
ਸ਼੍ਰੀ ਫ਼ਤਿਹਗੜ੍ਹ ਸਾਹਿਬ: ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਲੈ ਕੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਾ ਵਿਚ ਸ਼ੁਕਰਵਾਰ (12 ਮਾਰਚ) ਤੋਂ ਨਾਈਟ ਕਰਫਿਊ ਲਾਗੂ ਹੋਵੇਗਾ। ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਅਗਲੇ ਹੁਕਮਾਂ ਤੱਕ 12 ਮਾਰਚ ਤੋਂ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਾਗੂ ਹੋਵੇਗਾ। ਪੰਜਾਬ ਵਿਚ ਪਿਛਲੇ ਕੁਝ ਦਿਨਾਂ ਵਿਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿਚ ਤੇਜ਼ੀ ਆਈ ਹੈ।
Corona
ਹਾਲਾਂਕਿ, ਡਿਊਟੀ ਉਤੇ ਤੈਨਾਤ ਪੁਲਿਸ ਅਤੇ ਫ਼ੌਜ ਦੇ ਅਧਿਕਾਰੀ, ਸਰਕਾਰੀ ਅਧਿਕਾਰੀ, ਕਰਮਚਾਰੀ, ਜਰੂਰੀ ਸੇਵਾਵਾਂ, ਮੈਡੀਕਲ ਸੇਵਾਵਾਂ, ਐਮਰਜੈਂਸੀ ਦੀ ਸੁਰੱਖਿਆ ਨਾਲ ਸੰਬੰਧਤ ਕਿਸੇ ਵੀ ਹੋਰ ਐਮਰਜੈਂਸੀ ਸੇਵਾਵਾਂ ਨੂੰ ਇਨ੍ਹਾਂ ਹੁਕਮਾਂ ਦੇ ਦਾਇਰੇ ਤੋਂ ਬਾਹਰ ਰੱਖਿਆ ਗਿਆ ਹੈ। ਕਈਂ ਰਾਜਾਂ ਵਿਚ ਪਿਛਲੇ ਕੁਝ ਦਿਨਾਂ ਵਿਚ ਕੋਰੋਨਾ ਦੇ ਨਵੇਂ ਮਾਮਲਿਆਂ ਵਿਚ ਤੇਜੀ ਆਈ ਹੈ। ਪੰਜਾਬ ਵੀ ਇਨ੍ਹਾਂ ਰਾਜਾਂ ਵਿਚ ਸ਼ਾਮਲ ਹੈ।
Notice
ਉਨ੍ਹਾਂ ਕਿਹਾ ਕਿ ਇਸ ਹੁਕਮ ਦਾ ਪ੍ਰਚਾਰ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਇਲਾਕਿਆਂ ਵਿਚ ਜ਼ਿਲ੍ਹਾ ਲੋਕ ਸੰਪਰਕ ਅਫਸਰ, ਫਤਿਹਗੜ੍ਹ ਸਾਹਿਬ ਦੀ ਪ੍ਰਚਾਰ ਵੈਨ ਅਤੇ ਸਰਕਾਰੀ ਦਫਤਰਾਂ ਦੇ ਨੋਟਿਸ ਬੋਰਡਾਂ ਤੇ ਇਸ ਹੁਕਮ ਦੀਆਂ ਕਾਪੀਆਂ ਚਸਪਾ ਕਰਕੇ ਰੇਡੀਓ ਟੈਲੀਵੀਜ਼ਨ, ਦੂਰਦਰਸ਼ਨ ਅਤੇ ਪ੍ਰੈਸ ਮੀਡੀਆ ਰਾਹੀਂ ਆਮ ਜਨਤਾ ਤੱਕ ਪਹੁੰਚਦਾ ਕੀਤਾ ਜਾਵੇ।
Corona
ਪੰਜਾਬ ਵਿਚ ਬੀਤੇ ਦਿਨ 880 ਕੋਰੋਨਾ ਦੇ ਨਵੇਂ ਮਾਮਲੇ ਸਾਹਮਣੇ ਆਏ ਸਨ, ਜਿਸਤੋਂ ਬਾਅਦ ਐਕਟਿਵ ਮਰੀਜਾਂ ਦੀ ਗਿਣਤੀ ਵਧਕੇ 9402 ਹੋ ਗਈ ਸੀ। ਹੁਣ ਤੱਕ ਰਾਜ ਵਿਚ 1,76,660 ਮਰੀਜ ਸਾਹਮਣੇ ਆਏ ਹਨ। ਉਥੇ ਹੀ ਮ੍ਰਿਤਕਾਂ ਦਾ ਅੰਕੜਾ 5978 ਤੱਕ ਪਹੁੰਚ ਚੁਕਿਆ ਹੈ।