ਡੀਜੀਪੀ ਦਿਨਕਰ ਗੁਪਤਾ ਵੱਲੋਂ ਐਸ.ਏ.ਐਸ.ਨਗਰ ਵਿਖੇ ਪੁਲਿਸ ਸਟੇਸ਼ਨ, ਸਾਂਝ ਸ਼ਕਤੀ ਹੈਲਪਡੈਸਕ ਦਾ ਉਦਘਾਟਨ
Published : Mar 12, 2021, 8:34 pm IST
Updated : Mar 12, 2021, 8:34 pm IST
SHARE ARTICLE
DGP Punjab
DGP Punjab

ਸੀ.ਸੀ.ਟੀ.ਵੀ ਕੈਮਰੇ ਐਸ.ਏ.ਐਸ.ਨਗਰ ਦੇ ਪੇਂਡੂ ਖੇਤਰ ਵਿਚ ਅਪਰਾਧਿਕ ਗਤੀਵਿਧੀਆਂ 'ਤੇ ਰੱਖਣਗੇ ਨਜ਼ਰ...

ਐੱਸ.ਏ.ਐੱਸ.ਨਗਰ: ਪੰਜਾਬ ਦੇ ਬੱਚੇ, ਮਹਿਲਾਵਾਂ ਅਤੇ ਬਜ਼ੁਰਗ ਨਾਗਰਿਕ ਲੋਕ-ਪੱਖੀ ਪਹੁੰਚ ਤਹਿਤ ਹੁਣ ਅਸਾਨੀ ਨਾਲ ਪੁਲਿਸ ਕੋਲ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ ਕਿਉਂਜੋ ਪੰਜਾਬ ਪੁਲਿਸ ਵੱਲੋਂ ਸੂਬੇ ਭਰ ਦੇ ਪੁਲਿਸ ਥਾਣਿਆਂ ਦੇ ਨੇੜਲੇ ਸਮੁੱਚੇ ਸਾਂਝ ਕੇਂਦਰਾਂ ਵਿੱਚ ‘ਸਾਂਝ ਸ਼ਕਤੀ ਹੈਲਪਡੈਸਕ’ ਸਥਾਪਤ ਕੀਤੇ ਗਏ ਹਨ। ਇਸ ਗੱਲ ਦਾ ਪ੍ਰਗਟਾਵਾ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਦਿਨਕਰ ਗੁਪਤਾ ਨੇ ਅੱਜ ਐਸ.ਏ.ਐੱਸ.ਨਗਰ ਵਿਖੇ ਪੁਲਿਸ ਸਟੇਸ਼ਨ ਫੇਜ਼ 11 ਦੀ ਇਮਾਰਤ ਅਤੇ ਸਾਂਝ ਕੇਂਦਰ ਵਿਖੇ ਨਵੇਂ 'ਸਾਂਝ ਸ਼ਕਤੀ ਹੈਲਪਡੈਸਕ' ਸਮੇਤ ਕਈ ਵੱਕਾਰੀ ਪ੍ਰਾਜੈਕਟਾਂ ਦਾ ਉਦਘਾਟਨ ਕਰਦਿਆਂ ਕੀਤਾ।

ਉਹਨਾਂ ਕਿਹਾ ਕਿ ਸਮਾਜ ਦੇ ਕਮਜ਼ੋਰ ਵਰਗਾਂ ਲਈ ਸੁਰੱਖਿਅਤ ਅਤੇ ਢੁੱਕਵਾਂ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਿਸ਼ੇਸ਼ ਜੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਉਹ ਆਪਣੀਆਂ ਸ਼ਿਕਾਇਤਾਂ ਅਤੇ ਚਿੰਤਾਵਾਂ ਨੂੰ ਬਿਨਾਂ ਕਿਸੇ ਝਿਜਕ ਦੇ ਪੁਲਿਸ ਨਾਲ ਸਾਂਝਾ ਕਰ ਸਕਣ। ਇਸ ਮੌਕੇ ਡੀਜੀਪੀ ਨਾਲ ਪੰਜਾਬ ਪੁਲਿਸ ਹਾਊਸਿੰਗ ਕਾਰਪੋਰੇਸ਼ਨ (ਪੀਪੀਐਚਸੀ) ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਐਮ.ਕੇ. ਤਿਵਾੜੀ ਆਈਪੀਐਸ ਵੀ ਮੌਜੂਦ ਸਨ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਮਹਿਲਵਾਂ, ਬੱਚਿਆਂ ਅਤੇ ਬਜ਼ੁਰਗ ਨਾਗਰਿਕਾਂ ਲਈ ਪੰਜਾਬ ਪੁਲਿਸ ਦੀ ਸਾਂਝ ਸ਼ਕਤੀ ਹੈਲਪਡੈਸਕ ਅਤੇ '181' ਗੈਰ-ਐਮਰਜੈਂਸੀ ਹੈਲਪਲਾਈਨ ਦੀ ਸ਼ੁਰੂਆਤ ਕੀਤੀ ਗਈ ਸੀ। ਡੀਜੀਪੀ ਨੇ ਰੂਰਲ ਸੀਸੀਟੀਵੀ ਪ੍ਰੋਜੈਕਟ ਦਾ ਵਰਚੁਅਲ ਤੌਰ ‘ਤੇ ਉਦਘਾਟਨ ਵੀ ਕੀਤਾ ਜਿਸ ਤਹਿਤ ਜ਼ਿਲ੍ਹੇ ਦੇ ਪੇਂਡੂ ਖੇਤਰ ਵਿੱਚ ਮਹੱਤਵਪੂਰਨ ਰਣਨੀਤਕ ਥਾਵਾਂ ‘ਤੇ ਅਪਰਾਧ ਦੀ ਪਛਾਣ ਅਤੇ ਨਾਗਰਿਕਾਂ ਦੀ ਸੁਰੱਖਿਆ ਲਈ 1 ਕਰੋੜ ਰੁਪਏ ਦੀ ਲਾਗਤ ਨਾਲ 154 ਸੀਸੀਟੀਵੀ ਕੈਮਰੇ ਲਗਾਏ ਗਏ ਹਨ।

ਇਹਨਾਂ ਪ੍ਰਾਜੈਕਟਾਂ ਦੇ ਉਦਘਾਟਨ ਉਪਰੰਤ ਸ੍ਰੀ ਗੁਪਤਾ ਨੇ 14 ਪੁਲਿਸ ਅਧਿਕਾਰੀਆਂ, ਜਿਨ੍ਹਾਂ ਨੇ ਪੰਜਾਬ ਪੁਲਿਸ ਮਹਿਲਾ ਮਿੱਤਰ (ਪੀਪੀਐਮ) ਪੋਰਟਲ ‘ਤੇ ਵੱਧ ਤੋਂ ਵੱਧ ਸ਼ਿਕਾਇਤਾਂ ਦਰਜ ਕੀਤੀਆਂ ਹਨ, ਨੂੰ ਪ੍ਰਸੰਸਾ ਪੱਤਰ ਸੌਂਪੇ। ਉਨ੍ਹਾਂ ਇਸ ਦੌਰਾਨ 7 ਪੁਲਿਸ ਮੁਲਾਜ਼ਮਾਂ ਦੇ ਬੱਚਿਆਂ ਨੂੰ ਵੀ ਸਨਮਾਨਿਤ ਕੀਤਾ ਜਿਨ੍ਹਾਂ ਨੇ ਖੇਡਾਂ ਅਤੇ ਵਿੱਦਿਅਕ ਖੇਤਰ ਵਿਚ ਮੱਲ੍ਹਾਂ ਮਾਰੀਆਂ ਹਨ ਅਤੇ ਇਸ ਦੇ ਨਾਲ ਹੀ ਉਹਨਾਂ ਵੱਲੋਂ ਸਹਾਇਕ ਸਟਾਫ ਨੂੰ ਵਧੀਆਂ ਸੇਵਾਵਾਂ ਨਿਭਾਉਣ ਲਈ ਵੀ ਸਨਮਾਨਿਤ ਕੀਤਾ ਗਿਆ।

ਡੀਜੀਪੀ ਦਿਨਕਰ ਗੁਪਤਾ ਵੱਲੋਂ  2 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਏਕੜ ਜ਼ਮੀਨ ਵਿੱਚ ਸਥਾਪਤ ਨਵੇਂ ਥਾਣੇ ਦੀ ਇਮਾਰਤ ਦਾ ਦੌਰਾ ਕਰਦਿਆਂ ਕਿਹਾ ਕਿ ਇਸ ਦੋ ਮੰਜ਼ਲਾ ਥਾਣੇ ਵਿੱਚ ਗਰਾਉਂਡ ਫਲੋਰ 'ਤੇ ਐਸਐਚਓ ਰੂਮ, ਮੁਨਸ਼ੀ ਰੂਮ, ਲਾੱਕ ਅਪਸ, ਆਰਮਰੀ, ਮਾਲਖਾਨਾ ਅਤੇ ਆਮ ਲੋਕਾਂ ਲਈ ਵੇਟਿੰਗ ਏਰੀਆ ਜਦਕਿ ਪਹਿਲੀ ਮੰਜ਼ਿਲ' ਤੇ ਡਾਈਨਿੰਗ/ਰਸੋਈ ਦੀ ਸਹੂਲਤ ਤੋਂ ਇਲਾਵਾ ਐਨ.ਜੀ.ਓਜ਼ ਦੇ ਬੈਰਕ ਸਮੇਤ ਆਈ.ਓਜ਼ ਦੇ ਕਮਰੇ ਤੇ ਰਿਹਾਇਸ਼ੀ ਖੇਤਰ ਵੀ ਹਨ।
ਉਹਨਾਂ ਨਵੇਂ ਬਣੇ ਪੁਲਿਸ ਥਾਣਿਆਂ ਲਈ ਵਾਟਰ ਕੂਲਰ, ਵਾਟਰ ਫਿਲਟਰ, ਰੈਫਰੀਜਰੇਟਰ ਆਦਿ ਜ਼ਰੂਰੀ ਚੀਜ਼ਾਂ ਵੀ ਦਿੱਤੀਆਂ।

ਡੀਜੀਪੀ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੇ ਆਧਾਰ `ਤੇ ਕਿਰਾਏਦਾਰ ਦੀ ਤਸਦੀਕ ਅਤੇ ਸ਼ੱਕੀ ਦੀ ਪਛਾਣ ਲਈ ਇੱਕ ਨਵੀਨਤਮ ਅਤੇ ਆਧੁਨਿਕ ਸਾਫਟਵੇਅਰ ਪ੍ਰਸਤਾਵਿਤ ਕਰਨ ਲਈ ਐਸ.ਏ.ਐਸ. ਨਗਰ ਪੁਲਿਸ ਦੀ ਸ਼ਲਾਘਾ ਕੀਤੀ। ਉਨ੍ਹਾਂ ਸੀਨੀਅਰ ਪੁਲਿਸ ਕਪਤਾਨ (ਐਸਐਸਪੀ) ਸਤਿੰਦਰ ਸਿੰਘ ਨੂੰ ਇਸ ਪ੍ਰਸਤਾਵ ਨੂੰ ਲਾਗੂ ਕਰਨ ਲਈ ਕਿਹਾ ਤਾਂ ਜੋ ਇੱਥੇ ਕਿਰਾਏ ਦੀਆਂ ਰਿਹਾਇਸ਼ਾਂ ਵਿੱਚ ਰਹਿਣ ਵਾਲੇ ਲੋਕ ਆਪਣੇ-ਆਪ ਨੂੰ ਅਸਾਨੀ ਨਾਲ ਰਜਿਸਟਰ ਕਰਵਾ ਸਕਣ।

ਇਸ ਦੌਰਾਨ ਏ.ਡੀ.ਜੀ.ਪੀ. ਕਮਿਉਨਿਟੀ ਅਫੇਅਰਜ਼ ਡਵੀਜ਼ਨ ਅਤੇ ਮਹਿਲਾ ਤੇ ਬਾਲ ਮਾਮਲੇ ਗੁਰਪ੍ਰੀਤ ਕੌਰ ਦਿਓ ਨੇ ਸੋਹਾਣਾ ਵਿਖੇ ਚਾਈਲਡ ਫਰੈਂਡਲੀ ਪੁਲਿਸ ਥਾਣੇ ਦਾ ਉਦਘਾਟਨ ਵੀ ਕੀਤਾ। ਇਹ ਪੰਜਾਬ ਪੁਲਿਸ ਵੱਲੋਂ ਐਨਜੀਓ ਬਚਪਨ ਬਚਾਓ ਅੰਦੋਲਨ ਨਾਲ ਸਾਂਝੀ ਪਹਿਲਕਦਮੀ ਜ਼ਰੀਏ ਖੋਲ੍ਹਿਆ ਗਿਆ ਅਜਿਹਾ ਦੂਜਾ ਪੁਲਿਸ ਥਾਣਾ ਹੈ।

ਏਡੀਜੀਪੀ ਦਿਓ ਨੇ ਦੱਸਿਆ ਅਜਿਹਾ ਪਹਿਲਾ ਥਾਣਾ ਜੁਲਾਈ 2020 ਤੋਂ ਫਤਿਹਗੜ੍ਹ ਸਾਹਿਬ ਵਿੱਚ ਮੰਡੀ ਗੋਬਿੰਦਗੜ ਵਿਖੇ ਸਫਲਤਾਪੂਰਵਕ ਚੱਲ ਰਿਹਾ ਹੈ। ਏ.ਡੀ.ਜੀ.ਪੀ. ਦਿਓ ਨੇ ਦੱਸਿਆ ਇਨ੍ਹਾਂ ਥਾਣਿਆਂ ਦਾ ਮੰਤਵ ਪੁਲਿਸ ਥਾਣਿਆਂ ਵਿਚ ਆਉਣ ਵਾਲੇ ਬੱਚਿਆਂ ਲਈ ਅਨੁਕੂਲ ਵਾਤਾਵਰਣ ਪ੍ਰਦਾਨ ਕਰਨਾ ਹੈ।
ਇਸ ਮੌਕੇ ਬਾਲ ਭਲਾਈ ਕਮੇਟੀ ਐਸ.ਏ.ਐਸ.ਨਗਰ ਦੇ ਚੇਅਰਮੈਨ ਅਤੇ ਮੈਂਬਰ, ਜ਼ਿਲ੍ਹਾ ਅਤੇ ਸੈਸ਼ਨ ਜੱਜ (ਸੇਵਾ ਮੁਕਤ) ਜਗਰੂਪ ਸਿੰਘ ਅਤੇ ਐਨ.ਜੀ.ਓ ਬਚਪਨ ਬਚਾਓ ਅੰਦੋਲਨ ਦੇ ਨੁਮਾਇੰਦੇ ਵੀ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement