ਸਰਕਾਰਾਂ ਦੇ ਨਾਲ ਰੱਬ ਵੀ ਬਣਿਆ ਅੰਨਦਾਤੇ ਦਾ ਵੈਰੀ, ਮੀਂਹ-ਹਨੇਰੀ ਨੇ ਫ਼ਸਲ ਧਰਤੀ ’ਤੇ ਵਿਛਾਈ: ਕਿਸਾਨ
Published : Mar 12, 2021, 8:54 pm IST
Updated : Mar 12, 2021, 8:54 pm IST
SHARE ARTICLE
Kissan
Kissan

ਪੰਜਾਬ ਦੇ ਕਿਸਾਨਾਂ ਨੂੰ ਜਿੱਥੇ ਸਰਕਾਰੀ ਨੀਤੀਆਂ ਨੇ ਵੱਡੀ ਮਾਰ ਪਾਈ ਹੈ,

ਬਰਨਾਲਾ: ਪੰਜਾਬ ਦੇ ਕਿਸਾਨਾਂ ਨੂੰ ਜਿੱਥੇ ਸਰਕਾਰੀ ਨੀਤੀਆਂ ਨੇ ਵੱਡੀ ਮਾਰ ਪਾਈ ਹੈ, ਉਥੇ ਹੁਣ ਰੱਬ ਵੀ ਅੰਨਦਾਤੇ ਦਾ ਵੈਰੀ ਬਣਦਾ ਜਾ ਰਿਹਾ ਹੈ। ਬਰਨਾਲਾ ਜ਼ਿਲ੍ਹੇ ਵਿੱਚ ਪਏ ਮੀਂਹ ਅਤੇ ਤੇਜ਼ ਹਨੇਰੀ ਨੇ ਅੰਨਦਾਤੇ ਦੇ ਸਾਹ ਸੂਤ ਦਿੱਤੇ ਹਨ। ਮੀਂਹ ਨਾਲ ਹਨੇਰੀ ਹੋਣ ਕਾਰਨ ਕਣਕ ਦੀ ਫ਼ਸਲ ਨੂੰ ਵੱਡਾ ਨੁਕਸਾਨ ਹੋਇਆ ਹੈ। ਕਣਕ ਦੀ ਫ਼ਸਲ ਬੁਰੀ ਤਰਾਂ ਨਾਲ ਧਰਤੀ ’ਤੇ ਵਿਛ ਗਈ ਹੈ।

Wheat CropWheat Crop

ਬਰਨਾਲਾ ਜ਼ਿਲੇ ਵਿੱਚ ਲਗਾਤਾਰ ਦੋ ਦਿਨਾਂ ਤੋਂ ਚੱਲ ਰਹੀ ਬੱਦਲਵਾਈ ਨੇ ਅਜੇ ਵੀ ਕਿਸਾਨਾਂ ਦੀ ਚਿੰਤਾ ਵਧਾ ਰੱਖੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਫ਼ਸਲ ਧਰਤੀ ’ਤੇ ਡਿੱਗਣ ਕਾਰਨ ਇਸਦਾ ਝਾੜ ’ਤੇ ਵੱਡਾ ਅਸਰ ਪਵੇਗਾ। ਜਿਸ ਲਈ ਉਹ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕਰ ਰਹੇ ਹਨ। ਪਿੰਡ ਚੀਮਾ ਦੇ ਕਿਸਾਨ ਹਰਦੇਵ ਸਿੰਘ ਨੇ ਦੱਸਿਆ ਕਿ ਉਸਨੇ ਠੇਕੇ ’ਤੇ ਜ਼ਮੀਨ ਲੈ ਕੇ 10 ਏਕੜ ’ਚ ਕਣਕ ਬੀਜੀ ਹੈ।

Wheat CropWheat Crop

ਪਰ ਰਾਤ ਸਮੇਂ ਤੇਜ਼ ਹਵਾ ਅਤੇ ਮੀਂਹ ਕਾਰਨ ਕਣਕ ਦੀ ਫ਼ਸਲ ਹੇਠਾਂ ਡਿੱਗ ਪਈ ਹੈ। ਜਿਸ ਕਰਕੇ ਇਸਦਾ ਅਸਰ ਫ਼ਸਲ ਦੇ ਝਾੜ ਅਤੇ ਤੂੜੀ ਵੀ ਘੱਟ ਨਿਕਲੇਗੀ। ਕਿਸਾਨ ਮਲਕੀਤ ਸਿੰਘ ਨੇ ਕਿਹਾ ਕਿ ਸਰਕਾਰ ਦੇ ਨਾਲ ਨਾਲ ਰੱਬ ਵੀ ਕਿਸਾਨਾਂ ਨਾਲ ਧੱਕਾ ਕਰ ਰਿਹਾ ਹੈ। ਤੇਜ਼ ਹਨੇਰੀ ਨਾਲ ਫ਼ਸਲ ਦਾ ਵੱਡਾ ਨੁਕਸਾਨ ਹੋਇਆ ਹੈ। ਅਜੇ ਵੀ ਮੌਸਮ ਵਿਗੜਿਆ ਹੋਣ ਕਾਰਨ ਫ਼ਸਲ ’ਤੇ ਮਾਰ ਦਾ ਡਰ ਹੈ।

Wheat CropWheat Crop

ਭਾਕਿਯੂ ਉਗਰਾਹਾਂ ਦੇ ਆਗੂ ਸੰਦੀਪ ਸਿੰਘ ਨੇ ਕਿਹਾ ਕਿ ਕਿਸਾਨ ਲੰਬੇ ਸਮੇਂ ਤੋਂ ਫ਼ਸਲਾਂ ਦੇ ਬੀਮੇ ਦੀ ਮੰਗ ਕਰ ਰਹੇ ਹਨ। ਜਿਸ ਕਾਰਨ ਹਰ ਵਰੇ ਕਿਸਾਨਾਂ ਦੀਆਂ ਫ਼ਸਲਾ ’ਤੇ ਕੁਦਰਤ ਵਲੋਂ ਮੀਂਹ, ਹਨੇਰੀ ਅਤੇ ਗੜੇਮਾਰੀ ਦੀ ਮਾਰ ਪੈਣ ਕਾਰਨ ਵੱਡਾ ਨੁਕਸਾਨ ਹੁੰਦਾ ਹੈ ਅਤੇ ਕਿਸਾਨ ਕਰਜ਼ੇ ਹੇਠ ਆ ਜਾਂਦਾ ਹੈ। ਪਰ ਅਜੇ ਤੱਕ ਸਰਕਾਰਾਂ ਨੇ ਇਸ ਪਾਸੇ ਧਿਆਨ ਨਹੀਂ ਦਿੱਤਾ। ਬੀਤੀ ਰਾਤ ਤੇਜ਼ ਹਨੇਰੀ ਅਤੇ ਮੀਂਹ ਨਾਲ ਹੋਣ ਵਾਲੇ ਨੁਕਸਾਨ ਵੱਲ ਸਰਕਾਰ ਨੂੰ ਧਿਆਨ ਦੇਣਾ ਚਾਹੀਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement