
ਮੁਕਤਰਸਰ ਜ਼ਿਲੇ ਦੇ ਪਿੰਡ ਕਾਨਿਆਵਾਲੀ ਵਿਖੇ ਦਿਮਾਗੀ ਪ੍ਰੇਸ਼ਾਨੀ ਦੇ ਚੱਲਦਿਆ ਇਕ ਵਿਅਕਤੀ...
ਮੁਕਤਸਰ: ਮੁਕਤਰਸਰ ਜ਼ਿਲੇ ਦੇ ਪਿੰਡ ਕਾਨਿਆਵਾਲੀ ਵਿਖੇ ਦਿਮਾਗੀ ਪ੍ਰੇਸ਼ਾਨੀ ਦੇ ਚੱਲਦਿਆ ਇਕ ਵਿਅਕਤੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ। ਜਾਣਕਾਰੀ ਅਨੁਸਾਰ ਸੁਖਜੀਤ ਸਿੰਘ ਸੰਧੂ ਕਰੀਬ (42) ਪੁੱਤਰ ਬਲਜਿੰਦਰ ਸਿੰਘ ਸੰਧੂ ਨੇ ਬੀਤੀ ਦੇਰ ਸ਼ਾਮ ਆਪਣੇ ਘਰ ਵਿਖੇ ਲਾਇਸੈਂਸੀ ਰਿਵਾਲਵਰ ਨਾਲ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।
Suicide
ਪਰਿਵਾਰਕ ਮੈਂਬਰਾਂ ਵੱਲੋਂ ਘਟਨਾ ਦੀ ਜਾਣਕਾਰੀ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਦਿੱਤੀ ਗਈ, ਜਿਨਾਂ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਲਿਆਂਦਾ ਗਿਆ।
suicide
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੁਖਜੀਤ ਸਿੰਘ ਸੰਧੂ ਨੇ ਦਿਮਾਗੀ ਪਰੇਸ਼ਾਨੀ ਦੇ ਚੱਲਦਿਆ, ਆਪਣੇ ਆਪ ਨੂੰ ਬੀਤੀ ਦੇਰ ਸ਼ਾਮ ਗੋਲੀ ਮਾਰ ਲਈ ਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ’ਤੇ ਪੁਲਿਸ ਵੱਲੋਂ 174 ਦੀ ਕਾਰਵਾਈ ਕਰਦੇ ਹੋਏ ਪੋਸਟਮਾਟਮ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਗਈ ਹੈ। ਮ੍ਰਿਤਕ ਆਪਣੇ ਪਿਛੇ ਪਤਨੀ ਸਮੇਤ 2 ਲੜਕੀਆ ਤੇ ਇੱਕ ਲੜਕਾ ਛੱਡ ਗਿਆ ਹੈ।