ਬਰਨਾਲਾ ਗੈਂਗਰੇਪ ਦੇ ਚਾਰੇ ਮੁਲਜ਼ਮ ਪੁਲਿਸ ਨੇ ਕੀਤੇ ਗ੍ਰਿਫ਼ਤਾਰ
Published : Mar 12, 2021, 7:30 pm IST
Updated : Mar 12, 2021, 7:30 pm IST
SHARE ARTICLE
Punjab Police
Punjab Police

ਬਰਨਾਲਾ ਦੇ ਧੌਲੇ ਪਿੰਡ ਵਿਖੇ 13 ਸਾਲਾ ਲੜਕੀ ਨਾਲ ਗੈਂਗਰੇਪ ਦੀ ਘਟਨਾ ਨੂੰ ਅੰਜ਼ਾਮ...

ਬਰਨਾਲਾ: ਬਰਨਾਲਾ ਦੇ ਧੌਲੇ ਪਿੰਡ ਵਿਖੇ 13 ਸਾਲਾ ਲੜਕੀ ਨਾਲ ਗੈਂਗਰੇਪ ਦੀ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਪੁਲਿਸ ਕਾਮਯਾਬ ਹੋਈ ਹੈ। ਪੁਲਿਸ ਵਲੋਂ ਘਟਨਾ ਤੋਂ ਤੁਰੰਤ ਬਾਅਦ ਇਸ ਮਾਮਲੇ ਵਿੱਚ ਸਖਤ ਧਾਰਾਵਾਂ ਲਗਾਕੇ ਮੁਲਜ਼ਮਾਂ ਵਿਰੁੱਧ ਕਾਰਵਾਈ ਵਿੱਢ ਦਿੱਤੀ ਸੀ।

RapistRapist

ਜਿਸਤੋਂ ਬਾਅਦ ਅੱਜ ਚਾਰੇ ਲੜਕੇ ਮੁਲਜ਼ਮ ਕਾਬੂ ਕੀਤੇ ਗਏ ਹਨ। ਜਿਹਨਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰ ਰਹੀ ਹੈ। ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਰੂੜੇਕੇ ਕਲਾਂ ਦੇ ਐਸਐਚਓ ਪਰਮਜੀਤ ਸਿੰਘ ਨੇ ਦੱਸਿਆ ਕਿ ਇਸ ਗੈਂਗਰੇਪ ਮਾਮਲੇ ਵਿੱਚ ਲੜਕੀ ਅਤੇ ਉਸਦੇ ਮਾਪਿਆਂ ਦੇ ਬਿਆਨ ਦਰਜ਼ ਕਰਕੇ 4 ਮੁਲਾਜ਼ਮਾਂ ਵਿਰੁੱਧ ਐਫ਼ਆਈਆਰ ਦਰਜ਼ ਕੀਤੀ ਗਈ ਸੀ।

Punjab PolicePunjab Police

ਜਿਸਦੇ ਚੱਲਦੇ ਬਰਨਾਲਾ ਐਸਐਸਪੀ  ਦੇ ਦਿਸ਼ਾ ਨਿਰਦੇਸ਼ ਤਹਿਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਸੀ।  ਉਹਨਾਂ ਦੱਸਿਆ ਕਿ ਚਾਰ ਮੁਲਜ਼ਮਾਂ ਵਿੱਚੋਂ ਇੱਕ ਨਾਬਾਲਗ ਹੈ, ਜਿਸਨੂੰ ਜੇਲ ਭੇਜ ਦਿੱਤਾ ਗਿਆ ਹੈ।

Police StationPolice Station

ਚਾਰਾਂ ਵਿਰੁੱਧ ਬਲਾਤਕਾਰ ਕਰਨ ਦੀ ਧਾਰਾ 376,  ਪੌਸਕੋ ਐਕਟ ਅਤੇ ਐਸਸੀ ਐਕਟ ਧਾਰਾ ਅਧੀਨ ਮਾਮਲਾ ਦਰਜ ਹੈ।  ਪੁਲਿਸ ਵਲੋਂ ਅੱਜ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement