
ਲੋਕ ਸਭਾ 'ਚ ਵਿਰੋਧੀ ਧਿਰ ਦੇ ਆਗੂ ਬਣੇ ਰਵਨੀਤ ਸਿੰਘ ਬਿੱਟੂ
ਨਵੀਂ ਦਿੱਲੀ, 11 ਮਾਰਚ: ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਸੰਸਦ ਦੇ ਬਜਟ ਇਜਲਾਸ ਦੌਰਾਨ ਲੋਕ ਸਭਾ 'ਚ ਕਾਂਗਰਸ ਪਾਰਟੀ ਦੀ ਅਗਵਾਈ ਕਰਨਗੇ | ਲੋਕ ਸਭਾ 'ਚ ਵਿਰੋਧੀ ਧਿਰ ਦੇ ਆਗੂ ਅਧੀਰ ਰੰਜਨ ਚੌਧਰੀ ਅਤੇ ਉਪ ਆਗੂ ਗੌਰਵ ਗੋਗਈ ਪੰਜ ਸੂਬਿਆਂ 'ਚ ਹੋਣ ਵਾਲੀਆਂ ਆਗਾਮੀ ਵਿਧਾਨ ਸਭਾ ਚੋਣਾਂ 'ਚ ਰੁੱਝੇ ਹੋਏ ਹਨ, ਜਿਸ ਕਾਰਨ ਪਾਰਟੀ ਵਲੋਂ ਇਹ ਫ਼ੈਸਲਾ ਲਿਆ ਗਿਆ ਹੈ | ਅਧੀਰ ਰੰਜਨ ਚੌਧਰੀ ਨੇ ਲੋਕ ਸਭਾ ਸਪੀਕਰ ਨਾਲ ਗੱਲਬਾਤ ਤੋਂ ਬਾਅਦ ਇਹ ਜਾਣਕਾਰੀ ਦਿਤੀ ਹੈ | (ਏਜੰਸੀ)
image