
ਮਾਪਿਆਂ ਦਾ ਇਕਲੌਤਾ ਪੁੱਤਰ ਸੀ ਮ੍ਰਿਤਕ ਨੌਜਵਾਨ
ਭਵਾਨੀਗੜ੍ਹ: ਪੰਜਾਬ ਵਿਚ ਹਰ ਦਿਨ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ (Drug Overdose) ਨਾਲ ਮੌਤ ਹੋ ਜਾਣ ਦੀਆਂ ਖਬਰਾਂ ਸੁਣਨ ਨੂੰ ਮਿਲਦੀਆਂ ਹਨ। ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧ ਹੀ ਰਿਹਾ ਹੈ ਤੇ ਇਸਦੀ ਭੇਂਟ ਚੜ੍ਹ ਰਹੇ ਨੇ ਨੌਜਵਾਨ।
Death
ਅਜਿਹਾ ਹੀ ਇਕ ਮਾਮਲਾ ਭਵਾਨੀਗੜ੍ਹ ਸ਼ਹਿਰ ਦੇ ਦਸ਼ਮੇਸ਼ ਨਗਰ ਤੋਂ ਸਾਹਮਣੇ ਆਇਆ ਹੈ। ਜਿਥੇ ਇਕ ਨੌਜਵਾਨ ਦੀ ਚਿੱਟੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਦਵਿੰਦਰ ਸਿੰਘ ( 19) ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪਿੱਤਰ ਸੀ।
Death
ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਕੁੱਝ ਸਮਾਂ ਪਹਿਲਾਂ ਦਵਿੰਦਰ ਸਿੰਘ ਦੇ ਪਿਤਾ ਪ੍ਰਦੀਪ ਸਿੰਘ ਦੀ ਮੌਤ ਹੋ ਜਾਣ ਕਾਰਨ ਉਸਦੇ ਸਿਰ ਤੋਂ ਪਿਤਾ ਦਾ ਸਾਇਆ ਉੱਠ ਗਿਆ ਸੀ। ਜਿਸ ਉਪਰੰਤ ਬੇਰੁਜ਼ਗਾਰੀ ਦੀ ਦਲ-ਦਲ ਫਸ ਕੇ ਦਵਿੰਦਰ ਸਿੰਘ ਮਾੜੀ ਸੰਗਤ ਦਾ ਸ਼ਿਕਾਰ ਹੋ ਗਿਆ ਤੇ ਚਿੱਟੇ ਦੇ ਨਸ਼ੇ ਦਾ ਆਦੀ ਹੋ ਗਿਆ।
Drug
ਮ੍ਰਿਤਕ ਦੇ ਤਾਇਆ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਵੀ ਦਵਿੰਦਰ ਸਿੰਘ ਕਥਿਤ ਤੌਰ ’ਤੇ ਨਸ਼ੇ ਦੀ ਪੂਰਤੀ ਲਈ ਆਪਣੇ 2 ਸਾਥੀ ਨੌਜਵਾਨਾਂ ਨਾਲ ਮੋਟਰਸਾਇਕਲ ’ਤੇ ਸਮਾਣਾ ਨੇੜੇ ਇਕ ਪਿੰਡ ’ਚ ਗਿਆ ਸੀ ਜਿੱਥੇ ਨਸ਼ੇ ਦੀ ਹਾਲਤ ’ਚ ਵਾਪਸ ਆਉਂਦੇ ਹੋਏ ਉਹ ਰਾਹ ਵਿਚ ਹੀ ਡਿੱਗ ਪਏ ਅਤੇ ਨਸ਼ੇ ਦੀ ਡੋਜ਼ ਵੱਧ ਹੋਣ ਕਾਰਨ ਦਵਿੰਦਰ ਸਿੰਘ ਦੀ ਮੌਤ ਹੋ ਗਈ।