ਭਗਵੰਤ ਮਾਨ ਵਲੋਂ ਡੀਜੀਪੀ ਨੂੰ ਹੁਸ਼ਿਆਰਪੁਰ ਦੇ ਚੋਲਾਂਗ ਨੇੜੇ ਗਊਆਂ ਦੀ ਹੱਤਿਆ ਦੀ ਘਟਨਾ ਦੇ ਜਾਂਚ ਦੇ ਹੁਕਮ
Published : Mar 12, 2022, 8:34 pm IST
Updated : Mar 12, 2022, 8:34 pm IST
SHARE ARTICLE
Bhagwant Mann
Bhagwant Mann

ਅਜਿਹੀਆਂ ਘਿਨਾਉਣੀਆਂ ਕਾਰਵਾਈਆਂ ਨਾਲ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨ ਦੀ ਹਰਗ਼ਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ।  

 

ਚੰਡੀਗੜ੍ਹ :  ਹੁਸ਼ਿਆਰਪੁਰ ਜ਼ਿਲ੍ਹੇ ਦੇ ਚੋਲਾਂਗ ਰੇਲਵੇ ਕ੍ਰਾਸਿੰਗ ਨੇੜੇ ਗਊਆਂ ਦੀ ਹੱਤਿਆ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਸੂਬੇ ਦੇ ਪੁਲਿਸ ਮੁਖੀ ਨੂੰ ਡੂੰਘਾਈ ਨਾਲ ਜਾਂਚ ਕਰਵਾਉਣ ਦੇ ਹੁਕਮ ਦਿੱਤੇ ਹਨ।

 

Bhagwant Mann Bhagwant Mann

 

ਭਗਵੰਤ ਮਾਨ ਨੇ ਡੀ.ਜੀ.ਪੀ. ਨੂੰ ਹਦਾਇਤ ਦਿੰਦਿਆਂ ਕਿਹਾ ਕਿ ਮਾੜੇ ਅਨਸਰਾਂ ਨੂੰ ਅਜਿਹੇ ਅਣਮਨੁੱਖੀ ਕਾਰਿਆਂ ਤੋਂ ਰੋਕਿਆ ਜਾਣਾ ਚਾਹੀਦਾ ਹੈ ਕਿਉਂ ਜੋ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹਰ ਹੀਲੇ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਅਜਿਹੀਆਂ ਘਿਨਾਉਣੀਆਂ ਕਾਰਵਾਈਆਂ ਨਾਲ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਖਰਾਬ ਕਰਨ ਦੀ ਹਰਗ਼ਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ।  

 

Bhagwant MannBhagwant Mann

 

ਉਨ੍ਹਾਂ ਨੇ ਡੀ.ਜੀ.ਪੀ. ਨੂੰ ਇਹ ਵੀ ਕਿਹਾ ਕਿ ਗਊਆਂ ਦੇ ਸਿਰ ਵੱਢ ਦੇਣ ਵਾਲੀ ਦੁਖਦਾਇਕ ਘਟਨਾ ਵਿਚ ਸ਼ਾਮਲ ਪਾਏ ਜਾਣ ਵਾਲੇ ਹੋਰਨਾਂ ਵਿਅਕਤੀਆਂ ਵਿਰੁੱਧ ਵੀ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ ਤਾਂ ਕਿ ਘਿਨਾਉਣੇ ਕੰਮਾਂ ਵਿੱਚ ਸ਼ਾਮਲ ਬਾਕੀ ਲੋਕਾਂ ਲਈ ਵੀ ਮਿਸਾਲ ਪੇਸ਼ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਨਾ-ਮੁਆਫ ਕਰਨ ਯੋਗ ਅਤੇ ਬੇਹੱਦ ਸ਼ਰਮਨਾਕ ਘਟਨਾ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਅਤੇ  ਸਾਰਿਆਂ ਵੱਲੋਂ ਇਸ ਦੀ ਸਖ਼ਤ ਤੋਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਵੀ ਕੀਤੀ ਜਾਣੀ ਚਾਹੀਦੀ ਹੈ।

 

Bhagwant MannBhagwant Mann

 

ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਡੇਰੇ ਜਨਤਕ ਹਿੱਤ ਵਿੱਚ ਇਸ ਸਥਿਤੀ 'ਚ ਸੰਜਮ ਵਰਤਣ ਕਿਉਂਕਿ ਸੂਬਾ ਪੁਲੀਸ ਨੂੰ ਪਹਿਲਾਂ ਹੀ ਦੋਸ਼ੀਆਂ ਖ਼ਿਲਾਫ਼ ਛੇਤੀ ਤੋਂ ਛੇਤੀ ਕਾਨੂੰਨੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਜਾ ਚੁੱਕੇ ਹਨ। ਏਸੇ ਦੌਰਾਨ ਹੁਸ਼ਿਆਰਪੁਰ ਪੁਲੀਸ ਨੇ ਇਸ ਸਬੰਧ ਵਿੱਚ ਐਫ ਆਈ ਆਰ ਦਰਜ ਕਰ ਲਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Big Breaking: ਪਰਨੀਤ ਕੌਰ ਦਾ ਵਿਰੋਧ ਕਰਨ ਆਏ ਕਿਸਾਨਾਂ ਨਾਲ ਪ੍ਰਸ਼ਾਸਨ ਦੀ ਝੜਪ!, ਇੱਕ ਕਿਸਾਨ ਦੀ ਮੌ.ਤ, ਬਹੁਤ ਮੰਦਭਾਗਾ

04 May 2024 5:08 PM

Valtoha ‘ਤੇ ਵਰ੍ਹੇ Simranjit Mann ਦੀ Party ਦਾ ਉਮੀਦਵਾਰ, ਉਦੋਂ ਤਾਂ ਬਾਹਾਂ ਖੜ੍ਹੀਆਂ ਕਰਕੇ ਬਲੂ ਸਟਾਰ ਦੌਰਾਨ...

04 May 2024 3:11 PM

ਅਮਰ ਸਿੰਘ ਗੁਰਕੀਰਤ ਕੋਟਲੀ ਨੇ ਦਲ ਬਦਲਣ ਵਾਲਿਆਂ ਨੂੰ ਦਿੱਤਾ ਕਰਾਰਾ ਜਵਾਬ

04 May 2024 1:29 PM

NSA ਲੱਗੀ ਦੌਰਾਨ Amritpal Singh ਕੀ ਲੜ ਸਕਦਾ ਚੋਣ ? ਕੀ ਕਹਿੰਦਾ ਕਾਨੂੰਨ ? ਸਜ਼ਾ ਹੋਣ ਤੋਂ ਬਾਅਦ ਲੀਡਰ ਕਿੰਨਾ ਸਮਾਂ

04 May 2024 12:46 PM

ਡੋਪ ਟੈਸਟ ਦਾ ਚੈਲੰਜ ਕਰਨ ਵਾਲੇ Kulbir Singh Zira ਨੂੰ Laljit Singh Bhullar ਨੇ ਚੱਲਦੀ Interview 'ਚ ਲਲਕਾਰਿਆ

04 May 2024 11:44 AM
Advertisement