
ਵਿਭਾਗ ਦੇ ਕਮਰਿਆਂ, ਵਾਰਡਾਂ, ਮੈਡੀਕਲ ਸਹੂਲਤਾਂ ਨਾਲ ਜੁੜੇ ਸਾਰੇ ਉਪਕਰਨਾਂ, ਬਰਾਂਚਾਂ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਦਿੱਤੀ ਹੈ।
ਚੰਡੀਗੜ੍ਹ: ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਮਗਰੋਂ ਸੂਬੇ ਦੇ ਸਾਰੇ ਵਿਭਾਗਾਂ ਦਾ ਸਟਾਫ ਚੌਕਸ ਹੋ ਗਿਆ ਹੈ। ਇਸ ਦੇ ਚਲਦਿਆਂ 16 ਮਾਰਚ ਨੂੰ ਭਗਵੰਤ ਮਾਨ ਵਲੋਂ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਡਾ. ਜੀ.ਬੀ ਸਿੰਘ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਨੇ ਸਮੂਹ ਸਿਵਲ ਸਰਜਨ ਦੇ ਧਿਆਨ 'ਚ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।
ਪੱਤਰ ਜਾਰੀ ਕਰਦਿਆਂ ਉਹਨਾਂ ਕਿਹਾ ਕਿ ਸਾਰੇ ਮੁਲਾਜ਼ਮਾਂ ਦੀ ਹਾਜ਼ਰੀ ਯਕੀਨੀ ਬਣਾਈ ਜਾਵੇ ਕਿਉਂਕਿ ਕਿਸੇ ਸਮੇਂ ਵੀ ਅਚਾਨਕ ਚੈਕਿੰਗ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਉਹਨਾਂ ਨੇ ਵਿਭਾਗ ਦੇ ਕਮਰਿਆਂ, ਵਾਰਡਾਂ, ਮੈਡੀਕਲ ਸਹੂਲਤਾਂ ਨਾਲ ਜੁੜੇ ਸਾਰੇ ਉਪਕਰਨਾਂ, ਬਰਾਂਚਾਂ ਦੀ ਸਫ਼ਾਈ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਦਾਇਤ ਦਿੱਤੀ ਹੈ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਜੇਕਰ ਚੈਕਿੰਗ ਦੌਰਾਨ ਕੋਈ ਡਿਊਟੀ ਉੱਤੇ ਕੁਤਾਹੀ ਕਰਦਾ ਮਿਲਿਆ ਤਾਂ ਉਸ ਦੇ ਖਿਲਾਫ ਅਨੁਸ਼ਾਸਨੀ ਕਾਰਵਾਈ ਹੋਵੇਗੀ।