
ਕਿਸੇ ਸਾਬਕਾ ਮੰਤਰੀ ਜਾਂ ਵਿਧਾਇਕ ਨੂੰ ਸੁਰੱਖਿਆ ਦੇ ਖਤਰੇ ਬਾਰੇ ਪਤਾ ਲੱਗਦਾ ਹੈ ਤਾਂ ਉਸ ਦੀ ਸੁਰੱਖਿਆ ਵਾਪਸ ਲੈਣ ਤੋਂ ਪਹਿਲਾਂ ਏਡੀਜੀਪੀ ਤੋਂ ਕਲੀਅਰੈਂਸ ਲੈਣੀ ਚਾਹੀਦੀ ਹੈ।
ਚੰਡੀਗੜ੍ਹ - ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਸੱਤਾ ਵਿਚ ਆਉਂਦੇ ਹੀ ਕਾਂਗਰਸ ਮੰਤਰੀਆਂ ਦੀ ਸੁਰੱਖਿਆ ਖੋਹਣ ਦੇ ਆਦੇਸ਼ ਜਾਰੀ ਹੋ ਗਏ ਹਨ। ਇਸ ਸਬੰਧੀ ਪੰਜਾਬ ਦੇ ਏਡੀਜੀਪੀ (ਸੁਰੱਖਿਆ) ਵੱਲੋਂ ਸੂਬੇ ਦੇ ਸਮੂਹ ਪੁਲਿਸ ਅਧਿਕਾਰੀਆਂ ਨੂੰ ਲਿਖਤੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸਾਰੇ ਸਾਬਕਾ ਮੰਤਰੀਆਂ ਅਤੇ ਸਾਬਕਾ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਗਏ ਹਨ। ਜਿਨ੍ਹਾਂ ਮੰਤਰੀਆਂ ਅਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਗਏ ਹਨ ਉਹਨਾਂ ਵਿਚ ਸਾਬਕਾ ਵਿੱਕ ਮੰਤਰੀ ਮਨਪ੍ਰੀਤ ਸਿੰਘ ਬਾਦਲ, ਰਾਜ ਕੁਮਾਰ ਵੇਰਕਾ, ਭਾਰਤ ਭੂਸ਼ਣ ਆਸ਼ੂ, ਬ੍ਰਹਮ ਮਹਿੰਦਰਾ, ਸੰਗਤ ਸਿੰਘ ਗਿਲਜੀਆਂ, ਰਣਦੀਪ ਸਿੰਘ ਨਾਭਾ
ਅਜੈਬ ਸਿੰਘ ਭੱਟੀ, ਰਾਣਾ ਕੇਪੀ ਸਿੰਘ, ਰਜ਼ੀਆ ਸੁਲਤਾਨਾ, ਗੁਰਪ੍ਰੀਤ ਸਿੰਘ ਕਾਂਗੜ, ਪ੍ਰਗਟ ਸਿੰਘ, ਅਮਰਿੰਦਰ ਸਿੰਘ ਰਾਜਾ ਵੜਿੰਗ, ਅਰੁਣਾ ਚੌਧਰੀ, ਰਾਣਾ ਗੁਰਜੀਤ ਸਿੰਘ, ਤ੍ਰਿਪਤ. ਰਜਿੰਦਰ ਸਿੰਘ ਬਾਜਵਾ, ਸੁਖਬਿੰਦਰ ਸਿੰਘ ਸਰਕਾਰੀਆ ਪ੍ਰਮੁੱਖ ਤੌਰ 'ਤੇ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਬਰਿੰਦਰਮੀਤ ਸਿੰਘ ਪਾਹੜਾ, ਸੁਖਪਾਲ ਸਿੰਘ ਭੁੱਲਰ, ਕੁਲਜੀਤ ਸਿੰਘ ਨਾਗਰਾ, ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਸੁਨੀਲ ਦੱਤੀ, ਕੁਲਦੀਪ ਸਿੰਘ ਵੈਦ, ਸੰਜੇ ਤਲਵਾੜ, ਸੁਖਵਿੰਦਰ ਸਿੰਘ ਡੈਨੀ, ਹਰਪ੍ਰਤਾਪ ਸਿੰਘ ਅਜਨਾਲਾ, ਸੰਤੋਖ ਸਿੰਘ ਬਦਲੀਪੁਰ, ਜਗਦੇਵ ਸਿੰਘ ਕਮਾਲੂ ਆਦਿ ਸ਼ਾਮਲ ਸਨ। ਕੁੱਲ 122 ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈਣ ਦੇ ਹੁਕਮ ਜਾਰੀ ਕੀਤੇ ਗਏ ਹਨ।
Bhagwant Mann, Banwarilal Purohit
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਇਨ੍ਹਾਂ ਮੰਤਰੀਆਂ ਅਤੇ ਵਿਧਾਇਕਾਂ ਦੀ ਸੁਰੱਖਿਆ ਵਾਪਸ ਲੈ ਕੇ ਸਬੰਧਤ ਯੂਨਿਟ ਨੂੰ ਤੁਰੰਤ ਸੂਚਿਤ ਕੀਤਾ ਜਾਵੇ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਜਿਨ੍ਹਾਂ ਮੰਤਰੀਆਂ ਅਤੇ ਵਿਧਾਇਕਾਂ ਨੂੰ ਅਦਾਲਤ ਦੇ ਹੁਕਮਾਂ 'ਤੇ ਸੁਰੱਖਿਆ ਦਿੱਤੀ ਗਈ ਸੀ, ਉਨ੍ਹਾਂ ਨੂੰ ਵਾਪਸ ਨਾ ਲਿਆ ਜਾਵੇ। ਦੂਜੇ ਪਾਸੇ ਜੇਕਰ ਕਿਸੇ ਸਾਬਕਾ ਮੰਤਰੀ ਜਾਂ ਵਿਧਾਇਕ ਨੂੰ ਸੁਰੱਖਿਆ ਦੇ ਖਤਰੇ ਬਾਰੇ ਪਤਾ ਲੱਗਦਾ ਹੈ ਤਾਂ ਉਸ ਦੀ ਸੁਰੱਖਿਆ ਵਾਪਸ ਲੈਣ ਤੋਂ ਪਹਿਲਾਂ ਏਡੀਜੀਪੀ (ਸੁਰੱਖਿਆ) ਤੋਂ ਕਲੀਅਰੈਂਸ ਲੈਣੀ ਚਾਹੀਦੀ ਹੈ।