
ਜੇਕਰ ਪੀੜਤ ਪਰਿਵਾਰਾਂ ਤੇ ਬੇਅਦਬੀ ਦੇ ਦੋਸ਼ੀਆ ਨੂੰ ਜੇਲ੍ਹ ਵਿਚ ਨਾ ਡੱਕਿਆ ਗਿਆ ਤਾਂ ਕਾਂਗਰਸ ਸਿੱਖ ਜਥੇਬੰਦੀਆਂ ਨਾਲ ਮਿਲ ਕੇ ਐਕਸ਼ਨ ਵਿਚ ਆਵੇਗੀ।
ਫਰੀਦਕੋਟ: ਪੰਜਾਬ ’ਚ 'ਆਪ' ਦੀ ਸਰਕਾਰ ਬਨਣ ਤੋਂ ਪਹਿਲਾਂ ਹੀ ਉਹਨਾਂ ਨੂੰ ਕਾਂਗਰਸੀ ਆਗੂ ਸੁਖਪਾਲ ਖਹਿਰਾ ਵੱਲੋਂ 6 ਮਹੀਨਿਆਂ ਦਾ ਅਲਟੀਮੇਟਮ ਦਿੱਤਾ ਗਿਆ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਆਪ ਸਰਕਾਰ 6 ਮਹੀਨੇ ਵਿਚ ਬੇਅਦਬੀ ਤੇ ਬਹਿਬਲ ਕਲਾਂ ਗੋਲੀਕਾਂਡ ਦਾ ਇਨਸਾਫ਼ ਕਰੇ। ਕਾਂਗਰਸ ਨੇ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਨੂੰ ਬਰਗਾੜੀ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਮਾਰੇ ਗਏ ਦੋ ਸਿੱਖ ਨੌਜਵਾਨ ਅਤੇ ਹੋਰ ਪੀੜਤ ਪਰਿਵਾਰਾਂ ਨੂੰ ਇਨਸਾਫ ਦੇਣ ਦੀ ਮੰਗ ਕਰਦਿਆਂ ਅਗਲੇ 6 ਮਹੀਨੇ ਦਾ ਸਮਾਂ ਦਿੱਤਾ ਹੈ।
Sukhpal Singh Khaira
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਬਹਿਬਲ ਕਲਾਂ ਵਿਖੇ ਪੀੜਤ ਪਰਿਵਾਰਾਂ ਵੱਲੋਂ ਦਿੱਤੇ ਜਾ ਰਹੇ ਰੋਸ ਧਰਨੇ ਵਿਚ ਪਹੁੰਚ ਕੇ ਪਹਿਲਾਂ ਭਗਵੰਤ ਮਾਨ ਨੂੰ ਜਿੱਤ ਦੀ ਵਧਾਈ ਦਿੱਤੀ ਤੇ ਕਿਹਾ ਕਿ ਉਹ ਸਮਝਦੇ ਹਨ ਕਿ ਇਸ ਤਰ੍ਹਾਂ ਦੇ ਮਸਲੇ ਇੱਕ ਦਿਨ ਵਿਚ ਹੱਲ ਨਹੀਂ ਹੋ ਸਕਦੇ। ਇਸ ਲਈ ਉਹ ਸਰਕਾਰ ਨੂੰ ਅਗਲੇ 6 ਮਹੀਨੇ ਦਾ ਸਮਾਂ ਦਿੰਦੇ ਹਨ। ਜੇਕਰ ਪੀੜਤ ਪਰਿਵਾਰਾਂ ਤੇ ਬੇਅਦਬੀ ਦੇ ਦੋਸ਼ੀਆ ਨੂੰ ਜੇਲ੍ਹ ਵਿਚ ਨਾ ਡੱਕਿਆ ਗਿਆ ਤਾਂ ਕਾਂਗਰਸ ਸਿੱਖ ਜਥੇਬੰਦੀਆਂ ਨਾਲ ਮਿਲ ਕੇ ਐਕਸ਼ਨ ਵਿਚ ਆਵੇਗੀ।
Bhagwant Mann
ਉਨ੍ਹਾਂ ਨੇ ਪੰਜਾਬ ਦੇ ਮਸਲਿਆਂ ਦਾ ਜ਼ਿਕਰ ਕਰਦਿਆਂ ਆਖਿਆ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਭਗਵੰਤ ਮਾਨ ਇਨ੍ਹਾਂ ਮਸਲਿਆਂ ਦੇ ਹੱਲ ਕਰਨ ਵਿਚ ਸਫਲ ਹੋਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਭਗਵੰਤ ਮਾਨ ਦੇ ਸਹੀ ਫ਼ੈਸਲਿਆਂ ਵਿਚ ਉਹ ਭਗਵੰਤ ਮਾਨ ਦਾ ਸਾਥ ਦੇਣਗੇ ਤੇ ਬੇਲੋੜੀ ਅਲੋਚਨਾ ਤੋਂ ਗੁਰੇਜ ਕਰਦੇ ਰਹਿਣਗੇ।
ਇਸ ਮੌਕੇ ਗੋਲੀਕਾਂਡ ਵਿਚ ਮਾਰੇ ਗਏ ਕ੍ਰਿਸ਼ਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨੇ ਆਖਿਆ ਕਿ ਕਾਂਗਰਸ ਨੇ ਵਾਅਦੇ ਕਰਕੇ ਸੱਤਾ ਵਿਚ ਆਉਣ ਮਗਰੋਂ ਇਸ ਸੰਜੀਦਾ ਮਸਲੇ ਬਾਰੇ ਨਹੀਂ ਸੋਚਿਆਂ ਤਾਂ ਉਨ੍ਹਾਂ ਦਾ ਜੋ ਹਸ਼ਰ ਹੋਇਆ ਉਹ ਸਾਡੇ ਸਾਹਮਣੇ ਹੈ। ਭਗਵੰਤ ਮਾਨ ਵੀ ਬੇਅਦਬੀ ਮਸਲੇ ’ਤੇ ਬਰਗਾੜੀ ਪਹੁੰਚੇ ਸਨ। ਮਾਨ ਨੇ ਵੀ ਸੱਤਾ ਵਿਚ ਆਉਣ ਤੇ ਹੱਲ ਕਰਨ ਦਾ ਭਰੋਸਾ ਦਿੱਤਾ ਸੀ। ਜੇ ਉਹ ਭਰੋਸੇ ’ਤੇ ਖਰੇ ਨਹੀਂ ਉਤਰਦੇ ਤਾਂ ਉਨ੍ਹਾਂ ਨਾਲ ਉਹੋ ਕੁੱਝ ਹੀ ਹੋਵੇਗਾ ਜੋ ਕਾਂਗਰਸ ਤੇ ਅਕਾਲੀ ਦਲ ਨਾਲ ਹੋਇਆ ਹੈ।