
ਇਸ ਸਬੰਧ ’ਚ ਸਾਰੇ ਅਕਾਲੀ ਧੜਿਆਂ ਨੂੰ ਸ੍ਰੀ ਅਕਾਲ ਤਖ਼ਤ ’ਤੇ ਇਕੱਠੇ ਹੋਣ ਅਤੇ ਬੈਠਕ ਕਰਕੇ ਰਣਨੀਤੀ ਬਣਾਉਣ ਦੀ ਲੋੜ ਹੈ।
ਅੰਮ੍ਰਿਤਸਰ - ਪੰਜਾਬ ਵਿਧਾਨ ਸਭਾ ਚੋਣਾਂ 2022 ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਮਿਲੀ ਹਾਰ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੱਡਾ ਬਿਆਨ ਦਿੱਤਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਚੋਣਾਂ ’ਚ ਸ਼੍ਰੋਮਣੀ ਅਕਾਲੀ ਦਲ ਦੀ ਹਾਰ ਸਿੱਖਾਂ ਅਤੇ ਦੇਸ਼ ਲ਼ਈ ਬਹੁਤ ਘਾਤਕ ਹੈ। ਸ਼੍ਰੋਮਣੀ ਅਕਾਲੀ ਦਲ ਦਾ ਖ਼ਤਮ ਹੋਣਾਂ ਸਿੱਖ ਭਾਈਚਾਰੇ ਅਤੇ ਦੇਸ਼ ਲਈ ਘਾਤਕ ਸਿੱਧ ਹੋ ਸਕਦਾ ਹੈ। ਉਹਨਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਦੇਸ਼ ਨੂੰ ਅਜ਼ਾਦ ਕਰਵਾਉਣ ਵਿਚ ਵੀ ਅਪਣਾ ਵੱਡਾ ਯੋਗਦਾਨ ਪਾਇਆ ਹੈ। ਜਥੇਦਾਰ ਨੇ ਕਿਹਾ ਕਿ ਇਸ ਸਬੰਧ ’ਚ ਸਾਰੇ ਅਕਾਲੀ ਧੜਿਆਂ ਨੂੰ ਸ੍ਰੀ ਅਕਾਲ ਤਖ਼ਤ ’ਤੇ ਇਕੱਠੇ ਹੋਣ ਅਤੇ ਬੈਠਕ ਕਰਕੇ ਰਣਨੀਤੀ ਬਣਾਉਣ ਦੀ ਲੋੜ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅਕਾਲੀ ਦਲ ਦਾ ਖ਼ਤਮ ਹੋਣਾਂ ਦੇਸ਼ ਲਈ ਵੀ ਸਹੀ ਨਹੀਂ ਹੈ। ਇਹ ਸਮੇਂ ਦੀ ਲੋੜ ਹੈ। ਸਿੱਖਾਂ ਦੀ ਪੰਥਕ ਪਾਰਟੀ ਦਾ ਇਸ ਤਰ੍ਹਾਂ ਹਾਰਨਾ ਵੱਡੀ ਚਿੰਤਾ ਵਾਲੀ ਗੱਲ ਹੈ। ਮੌਜੂਦਾ ਸਥਿਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਲਗਾਤਾਰ ਫੋਨ ਅਤੇ ਈ-ਮੇਲ ਵਿਦੇਸ਼ਾਂ ਤੋਂ ਆ ਰਹੇ ਹਨ। ਹੁਣ ਸਮਾਂ ਆ ਗਿਆ ਹੈ ਕਿ ਜਿੰਨੇ ਵੀ ਅਕਾਲੀ ਦਲ ਦੇ ਧੜੇ ਹਨ, ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਬੈਠ ਕੇ ਇਸ ਸਬੰਧ ’ਚ ਵਿਚਾਰ ਕਰਨ।