ਜ਼ੀਰਕਪੁਰ ’ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕੀਤਾ ਕਤਲ

By : GAGANDEEP

Published : Mar 12, 2023, 9:13 pm IST
Updated : Mar 12, 2023, 9:13 pm IST
SHARE ARTICLE
photo
photo

ਮ੍ਰਿਤਕ ਬਠਿੰਡਾ ਦਾ ਰਹਿਣ ਵਾਲਾ

 

ਜ਼ੀਰਕਪੁਰ : ਪੰਜਾਬ ਦੇ ਹਾਲਾਤ ਦਿਨੋ-ਦਿਨ ਵਿਗੜ ਰਹੇ ਹਨ। ਹਰ ਰੋਜ਼ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਅਜਿਹੀ ਹੀ ਇਕ ਹੋਰ ਖਬਰ ਜ਼ੀਰਕਪੁਰ ਤੋਂ ਸਾਹਮਣੇ ਆ ਰਹੀ ਹੈ। ਇਥੇ ਪਿੰਡ ਭਬਾਤ ਵਿਖੇ ਇਕ ਨੌਜਵਾਨ ਦਾ ਚਾਕੂਆਂ ਨਾਲ ਕਤਲ ਕਰ ਦਿੱਤਾ ਗਿਆ।

ਪੁਲਿਸ ਅਨੁਸਾਰ ਨੌਜਵਾਨ ਦੀ ਪਛਾਣ ਸੋਹਣ ਸਿੰਘ ਵਜੋਂ ਹੋਈ ਹੈ, ਮੂਲ ਰੂਪ ’ਚ ਬਠਿੰਡਾ ਦਾ ਰਹਿਣ ਵਾਲਾ ਹੈ ਅਤੇ ਜ਼ੀਰਕਪੁਰ ’ਚ ਕਿਰਾਏ ਦੇ ਮਕਾਨ ਵਿਚ ਰਹਿੰਦਾ ਸੀ। ਸੋਹਣ ਕੋਸਮੋ ਪਲਾਜ਼ਾ ’ਚ ਕੰਮ ਕਰਦਾ ਸੀ। ਨੌਜਵਾਨ ਦੇ ਮੂੰਹ, ਢਿੱਡ ਅਤੇ ਗਰਦਨ ’ਤੇ ਚਾਰ ਵਾਰ ਕੀਤੇ ਗਏ ਸਨ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰ ਦੋ ਸਨ, ਜੋ ਸਲੇਟੀ ਰੰਗ ਦੀ ਐਕਟਿਵਾ ’ਤੇ ਆਏ ਸਨ, ਜਿਨ੍ਹਾਂ ਨੇ ਦੋ ਮਿੰਟਾਂ ’ਚ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਫ਼ਰਾਰ ਹੋ ਗਏ । 

ਹਮਲਾਵਰ ਦੀਆਂ ਤਸਵੀਰਾਂ ਸੀ.ਸੀ.ਟੀ.ਵੀ. ’ਚ ਕੈਦ ਹੋ ਗਈਆਂ। ਪੁਲਿਸ ਘਟਨਾ ਦੇ ਆਲੇ-ਦੁਆਲੇ ਹੋਰ ਸੀ.ਸੀ.ਟੀ.ਵੀ. ਵੀ ਸਕੈਨ ਕਰ ਰਹੀ ਹੈ। ਮੁੱਢਲੀ ਜਾਂਚ ’ਚ ਮਾਮਲਾ ਲੁੱਟ ਦਾ ਜਾਪਦਾ ਸੀ ਪਰ ਜਦੋਂ ਮੌਕੇ ’ਤੇ ਜਾ ਕੇ ਜਾਂਚ ਕੀਤੀ ਗਈ ਤਾਂ ਉਸ ਕੋਲੋਂ ਮੋਬਾਈਲ ਮਿਲਿਆ। ਪੁਲਿਸ ਮਾਮਲੇ ’ਚ ਵੱਖ-ਵੱਖ ਤੱਥਾਂ ’ਤੇ ਕੰਮ ਕਰ ਰਹੀ ਹੈ। ਪੁਲਸ ਨੇ ਇਸ ਮਾਮਲੇ ’ਚ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਆਈ.ਪੀ.ਸੀ. ਦੀ ਧਾਰਾ 302 ਤਹਿਤ ਕੇਸ ਦਰਜ ਕਰ ਲਿਆ ਹੈ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement