
ਮੋਗਾ ਦੇ ਕੋਟ ਈਸੇ ਖਾਂ ਦਾ ਰਹਿਣ ਵਾਲਾ ਸੀ ਮ੍ਰਿਤਕ ਰੋਹਿਤ ਕੁਮਾਰ
ਮੋਗਾ (ਦਲੀਪ ਕੁਮਾਰ) : ਭਾਵੇਂ ਕਿ ਪੰਜਾਬ ਵਿਚ ਨਸ਼ਿਆਂ ਦੇ ਖਿਲਾਫ ਵੱਡੇ ਪੱਧਰ 'ਤੇ ਮੁਹਿੰਮ ਵਿੱਢੀ ਗਈ ਹੈ ਤੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਵੱਡੇ-ਵੱਡੇ ਕਦਮ ਚੁੱਕੇ ਜਾ ਰਹੇ ਹਨ ਪਰ ਇਸ ਦੇ ਬਾਵਜੂਦ ਅੱਜ ਵੀ ਪੰਜਾਬ ਦੀ ਜਵਾਨੀ ਨਸ਼ੇ ਦੀ ਭੇਟ ਚੜ੍ਹ ਰਹੀ ਹੈ।
ਇਸੇ ਹੀ ਤਰ੍ਹਾਂ ਦਾ ਮਾਮਲਾ ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ 'ਚ ਦੇਖਣ ਨੂੰ ਮਿਲਿਆ ਜਦੋਂ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ 18 ਸਾਲਾ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰੋਹਿਤ ਕੁਮਾਰ ਪੁੱਤਰ ਰਜਿੰਦਰ ਕੁਮਾਰ ਵਜੋਂ ਹੋਈ।
ਇਹ ਵੀ ਪੜ੍ਹੋ: ਤੰਗ ਪ੍ਰੇਸ਼ਾਨ ਕਰਦੇ ਸਨ ਨੌਜਵਾਨ, ਦੁਖੀ ਹੋਈ ਕੁੜੀ ਨੇ ਲਗਾਇਆ ਮੌਤ ਨੂੰ ਗਲ਼ੇ
ਮ੍ਰਿਤਕ ਰੋਹਿਤ ਦੇ ਮਾਪਿਆਂ ਨੇ ਭਰੇ ਮਨ ਨਾਲ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਰੋਹਿਤ ਨਸ਼ਾ ਕਰਨ ਦਾ ਆਦੀ ਸੀ। ਨਸ਼ੇ ਦੀ ਦਲਦਲ 'ਚੋਂ ਕੱਢਣ ਲਈ ਉਹਨਾਂ ਆਪਣੇ ਪੁੱਤਰ ਨੂੰ ਨਸ਼ਾ ਛੁਡਾਊ ਕੇਂਦਰ ਵਿਚ ਵੀ ਭਰਤੀ ਕਰਵਾਇਆ ਅਤੇ ਹੁਣ ਉਹ ਪਿਛਲੇ ਤਿੰਨ ਕੁ ਮਹੀਨਿਆਂ ਤੋਂ ਆਪਣੀ ਭੂਆ ਕੋਲ ਰਹਿ ਰਿਹਾ ਸੀ।
ਕੁਝ ਦਿਨ ਪਹਿਲਾਂ ਹੀ ਰੋਹਿਤ ਘਰ ਆਇਆ ਸੀ ਅਤੇ ਸ਼ੁਕਰਵਾਰ ਰਾਤ ਨੂੰ ਉਹ ਨਸ਼ੇ ਦਾ ਸੇਵਨ ਕਰ ਕੇ ਘਰ ਆਇਆ ਤੇ ਸੌਂ ਗਿਆ। ਅਗਲੀ ਸਵੇਰ ਜਦੋਂ ਉਸ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਹ ਨਹੀਂ ਉੱਠਿਆ। ਜਿਸ 'ਤੇ ਤੁਰੰਤ ਰੋਹਿਤ ਨੂੰ ਪ੍ਰਾਈਵੇਟ ਹਸਪਤਾਲ ਪਹੁੰਚਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਉਸ ਨੂੰ ਮ੍ਰਿਤਕ ਐਲਾਨ ਦਿੱਤਾ।