ਤੰਗ ਪ੍ਰੇਸ਼ਾਨ ਕਰਦੇ ਸਨ ਨੌਜਵਾਨ, ਦੁਖੀ ਹੋਈ ਕੁੜੀ ਨੇ ਲਗਾਇਆ ਮੌਤ ਨੂੰ ਗਲ਼ੇ 

By : KOMALJEET

Published : Mar 12, 2023, 8:40 am IST
Updated : Mar 12, 2023, 8:53 am IST
SHARE ARTICLE
Punjab News
Punjab News

ਖ਼ੁਦਕੁਸ਼ੀ ਕਰਨ ਮਗਰੋਂ ਕਰਵਾਇਆ ਸੀ ਹਸਪਤਾਲ ਦਾਖਲ, ਤੋੜਿਆ ਦਮ 

ਅੰਮ੍ਰਿਤਸਰ : ਅੰਮ੍ਰਿਤਸਰ 'ਚ 20 ਸਾਲਾ ਲੜਕੀ ਨੇ ਬਦਮਾਸ਼ਾਂ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਲੜਕੀ ਵੱਲੋਂ 25 ਫਰਵਰੀ ਨੂੰ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸ ਤੋਂ ਬਾਅਦ ਲੜਕੀ 15 ਦਿਨਾਂ ਤੱਕ ਹਸਪਤਾਲ 'ਚ ਮੌਤ ਨਾਲ ਲੜਦੀ ਰਹੀ ਪਰ ਸ਼ਨੀਵਾਰ ਸ਼ਾਮ ਨੂੰ ਬੱਚੀ ਦੀ ਮੌਤ ਹੋ ਗਈ। ਪੁਲਿਸ ਨੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਘਟਨਾ ਅੰਮ੍ਰਿਤਸਰ ਦੇ ਅਜਨਾਲਾ ਅਧੀਨ ਪੈਂਦੇ ਪਿੰਡ ਡੱਬਰ ਬਸਤੀ ਦੀ ਹੈ। 20 ਸਾਲਾ ਲੜਕੀ ਰੋਜ਼ਾਨਾ ਪਿੰਡ ਤੋਂ ਅਜਨਾਲਾ ਕੰਮ ਲਈ ਆਉਂਦੀ ਸੀ। ਰਸਤੇ ਵਿੱਚ ਪਿੰਡ ਦੇ ਤਿੰਨ ਨੌਜਵਾਨ ਉਸ 'ਤੇ ਭੱਦੇ ਕਮੈਂਟ ਕਰਦੇ ਜਿਸ ਕਾਰਨ ਲੜਕੀ ਬਹੁਤ ਪ੍ਰੇਸ਼ਾਨ ਰਹਿੰਦੀ ਸੀ। ਕਈ ਮਹੀਨਿਆਂ ਤੱਕ ਲੜਕੀ ਤਿੰਨਾਂ ਨੌਜਵਾਨਾਂ ਦੀਆਂ ਗੱਲਾਂ ਸੁਣਦੀ ਰਹੀ। ਉਹ ਉਸ ਨੂੰ ਵਾਰ-ਵਾਰ ਗਲਤ ਕੰਮ ਕਰਨ ਲਈ ਪਰੇਸ਼ਾਨ ਕਰ ਰਹੇ ਸਨ। ਖੁਦਕੁਸ਼ੀ ਕਰਨ ਤੋਂ ਪਹਿਲਾਂ ਲੜਕੀ ਨੇ ਪਰਿਵਾਰ ਨੂੰ ਇਸ ਦੀ ਸੂਚਨਾ ਦਿੱਤੀ।

ਮ੍ਰਿਤਕ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਲੜਕੀ ਨੇ 25 ਫਰਵਰੀ ਤੋਂ ਪਹਿਲਾਂ ਸਾਰਾ ਮਾਮਲਾ ਪਰਿਵਾਰ ਦੇ ਸਾਹਮਣੇ ਰੱਖਿਆ ਸੀ। ਇਸ ਤੋਂ ਪਹਿਲਾਂ ਕਿ ਪਰਿਵਾਰ ਕੋਈ ਕਦਮ ਚੁੱਕਦਾ, ਲੜਕੀ ਨੇ 25 ਫਰਵਰੀ ਨੂੰ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ ਪਰ ਉਸ ਦੀ ਜਾਨ ਬਚ ਗਈ। ਘਟਨਾ ਤੋਂ ਤੁਰੰਤ ਬਾਅਦ ਪਰਿਵਾਰ ਵਾਲੇ ਲੜਕੀ ਨੂੰ ਲੈ ਕੇ ਹਸਪਤਾਲ ਪੁੱਜੇ ਪਰ ਸ਼ਨੀਵਾਰ ਦੇਰ ਸ਼ਾਮ ਲੜਕੀ ਦੀ ਮੌਤ ਹੋ ਗਈ।

ਉਧਰ ਲੜਕੀ ਦੀ ਮੌਤ ਤੋਂ ਬਾਅਦ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਲੈ ਲਏ ਹਨ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰ ਨੇ ਤਿੰਨ ਲੋਕਾਂ ਦੇ ਨਾਮ ਦੱਸੇ ਹਨ। ਇਸ ਮੌਕੇ ਥਾਣਾ ਅਜਨਾਲਾ ਤੋਂ ਪੁਲਿਸ ਅਧਿਕਾਰੀ ਰਤਨ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ ਪਹਿਲਾਂ ਹੀ ਮਾਮਲਾ ਦਰਜ ਕਰ ਲਿਆ ਗਿਆ ਸੀ ਹੁਣ ਲੜਕੀ ਦੀ ਮੌਤ ਹੋਣ ਤੋਂ ਬਾਅਦ ਜੁਰਮ 'ਚ ਵਾਧਾ ਕੀਤਾ ਜਾਵੇਗਾ ਅਤੇ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Location: India, Punjab

SHARE ARTICLE

ਏਜੰਸੀ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement