
Bhatinda Suicide News : ਇਲਾਜ ਦੌਰਾਨ ਹੋਈ ਮੌਤ, ਮਾਨਸਿਕ ਪ੍ਰੇਸ਼ਾਨੀ ਕਾਰਨ ਚੁੱਕਿਆ ਕਦਮ
Bhatinda Suicide News : ਅਬੋਹਰ ਦੇ ਪਿੰਡ ਪੰਨੀਵਾਲਾ ਮਾਹਲਾ ਵਿਚ ਦੋ ਬੱਚਿਆਂ ਦੀ ਮਾਂ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਜ਼ਹਿਰੀਲਾ ਪਦਾਰਥ ਨਿਗਲ ਲਿਆ। ਜਿਸ ਦੀ ਮੰਗਲਵਾਰ ਸਵੇਰੇ ਬਠਿੰਡਾ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਕਾਲਰਖੇੜਾ ਚੌਕੀ ਦੀ ਪੁਲਿਸ ਨੇ ਲਾਸ਼ ਨੂੰ ਮੁਰਦਾਘਰ ’ਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜੋ:Amritsar Cirme News : ਜੰਡਿਆਲਾ ਗੁਰੂ ਅਧੀਨ ਤਰਸਿੱਕਾ ਪੁਲਿਸ ਵੱਲੋਂ ਜਾਲ੍ਹੀ ਕਰੰਸੀ ਸਮੇਤ ਇਕ ਗ੍ਰਿਫ਼ਤਾਰ
ਮ੍ਰਿਤਕ ਰਾਣੀ ਉਮਰ ਕਰੀਬ 41 ਸਾਲ, ਭਰਾ ਹਰਪਾਲ ਵਾਸੀ 36 ਆਰਬੀ ਰਾਜਸਥਾਨ ਨੇ ਦੱਸਿਆ ਕਿ ਉਸ ਦੀ ਭੈਣ ਰਾਣੀ ਦਾ ਵਿਆਹ ਕਾਫ਼ੀ ਸਮਾਂ ਪਹਿਲਾਂ ਪੰਨੀਵਾਲਾ ਮੁਹੱਲਾ ਵਾਸੀ ਜਸਪਾਲ ਨਾਲ ਹੋਇਆ ਸੀ, ਵਿਆਹ ਤੋਂ ਬਾਅਦ ਉਨ੍ਹਾਂ ਦੇ ਘਰ ਦੋ ਬੱਚਿਆਂ ਨੇ ਜਨਮ ਲਿਆ। ਉਸ ਦੀ ਭੈਣ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਜਿਸ ਕਾਰਨ ਉਸ ਨੇ 10 ਤਰੀਕ ਨੂੰ ਕੋਈ ਜ਼ਹਿਰੀਲੀ ਚੀਜ਼ ਖਾ ਲਈ।
ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਉਸ ਨੂੰ ਬਠਿੰਡਾ ਦੇ ਏਮਜ਼ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਪਰ ਅੱਜ ਸਵੇਰੇ ਉਸ ਦੀ ਮੌਤ ਹੋ ਗਈ। ਇਧਰ, ਚੌਕੀ ਕਲਾਰਖੇੜਾ ਦੇ ਏਐੱਸਆਈ ਪ੍ਰਗਟ ਸਿੰਘ ਅਤੇ ਹੈੱਡ ਕਾਂਸਟੇਬਲ ਸੁਨੀਲ ਕੁਮਾਰ ਨੇ ਮ੍ਰਿਤਕਾ ਦੇ ਪਤੀ ਅਤੇ ਭਰਾ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਹੈ।
(For more news apart from Bathinda Suicide Today News in Punjabi, stay tuned to Rozana Spokesman)