Punjab News : ਨੇਤਰਹੀਣ ਦਿਵਿਆਂਗਜਨਾਂ ਦੇ ਅਟੈਂਡੈਂਟਾਂ ਨੂੰ ਸਰਕਾਰੀ ਬੱਸਾਂ ’ਚ ਕਿਰਾਏ ਤੋਂ ਮਿਲੇਗੀ ਛੋਟ: ਡਾ. ਬਲਜੀਤ ਕੌਰ

By : BALJINDERK

Published : Mar 12, 2024, 6:55 pm IST
Updated : Mar 12, 2024, 6:55 pm IST
SHARE ARTICLE
Cabinet Minister handed over appointment letters
Cabinet Minister handed over appointment letters

Punjab News : ਬੈਕਫਿੰਕੋ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 17 ਲਾਭਪਾਤਰੀਆਂ ਨੂੰ 32.45 ਲੱਖ ਰੁਪਏ ਦੇ ਕਰਜ਼ਿਆਂ ਦੇ ਸੈਂਕਸ਼ਨ ਪੱਤਰ ਸੌਂਪੇ 

Punjab News :ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਵਰਗ ਦੇ ਵਿਕਾਸ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। ਇਸ ਤਹਿਤ ਨੇਤਰਹੀਣ ਦਿਵਿਆਂਗਜਨਾਂ ਦੇ ਅਟੈਂਡੈਂਟਾਂ ਨੂੰ ਸਰਕਾਰੀ ਬੱਸਾਂ ’ਚ ਕਿਰਾਏ ਸਬੰਧੀ ਛੋਟ ਅਤੇ ਦਿਵਿਆਂਗਜਨਾਂ ਲਈ ਸਰਕਾਰੀ ਨੌਕਰੀਆਂ ਦੇ ਇਮਤਿਹਾਨਾਂ ਸਬੰਧੀ ਫੀਸ ਸਬੰਧੀ ਛੋਟ ਜਲਦੀ ਲਾਗੂ ਕੀਤੀ ਜਾਵੇਗੀ। ਇਹ ਐਲਾਨ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸੈਕਟਰ 67 ਸਥਿਤ ਸੰਸਥਾ ਨਾਈਪਰ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਸਬੰਧੀ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਬਤੌਰ ਮੁੱਖ ਮਹਿਮਾਨ ਸੰਬੋਧਨ ਕਰਦਿਆਂ ਕੀਤਾ। 

ਇਹ ਵੀ ਪੜੋ:Hoshiarpur News : ਸੂਬੇ ਦੀ ਆਰਥਿਕ ਤਰੱਕੀ ਨੂੰ ਬੁਲੰਦੀਆਂ ’ਤੇ ਲੈ ਜਾਣ ਲਈ ਮੀਲ ਦਾ ਪੱਥਰ ਸਾਬਤ ਹੋਣਗੀਆਂ: ਮੁੱਖ ਮੰਤਰੀ


ਇਸ ਮੌਕੇ ਕੈਬਨਿਟ ਮੰਤਰੀ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ’ਚ ਨਵ ਨਿਯੁਕਤ 09 ਸੁਪਰਵਾਈਜ਼ਰ ਤੇ 9 ਕਲਰਕਾਂ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ’ਚ 14 ਸਟੈਨੋਜ਼ ਨੂੰ ਨਿਯੁਕਤੀ ਪੱਤਰ ਵੀ ਸੌਂਪੇ। ਇਸ ਦੇ ਨਾਲ ਹੀ ਕੈਬਨਿਟ ਮੰਤਰੀ ਨੇ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਤੇ ਵਿੱਤ ਕਾਰਪੋਰੇਸ਼ਨ ਵੱਲੋਂ ਅਨੁਸੂਚਿਤ ਜਾਤੀਆਂ ਦੇ 82 ਲਾਭਪਾਤਰੀਆਂ ਨੂੰ 1.66 ਕਰੋੜ ਰੁਪਏ ਦੇ ਕਰਜ਼ੇ ਅਤੇ ਬੈਕਫਿੰਕੋ ਵੱਲੋਂ ਪੱਛੜੀਆਂ ਸ਼੍ਰੇਣੀਆਂ ਦੇ 17 ਲਾਭਪਾਤਰੀਆਂ ਨੂੰ 32.45 ਲੱਖ ਰੁਪਏ ਦੇ ਕਰਜ਼ੇ ਵੀ ਵੰਡੇ। 
ਕੈਬਨਿਟ ਮੰਤਰੀ ਨੇ ਕਿਹਾ ਕਿ ਪੁਰਾਤਨ ਸਮਿਆਂ ’ਚ ਔਰਤਾਂ ਨਾਲ ਬਹੁਤ ਧੱਕਾ ਕੀਤਾ ਜਾਂਦਾ ਸੀ ਤੇ ਉਸ ਵਰਤਾਰੇ ਦੇ ਅੰਸ਼ ਅੱਜ ਵੀ ਦਿਸਦੇ ਹਨ। ਆਪਣੇ ਆਪ ਨੂੰ ਤਰਜੀਹ ਨਾ ਦੇਣ ਕਰ ਕੇ ਅੱਜ ਵੀ ਸਰੀਰ ਵਿੱਚ ਖੂਨ ਦੀ ਕਮੀਂ ਦੇ ਜਿਹੜੇ ਕੇਸ ਆਉਂਦੇ ਹਨ, ਉਹਨਾਂ ’ਚ ਔਰਤਾਂ ਦੀ ਬਹੁਗਿਣਤੀ ਹੁੰਦੀ ਹੈ। ਔਰਤ ਸਦਾ ਸਬਰ ਤੇ ਸਹਿਜ ਨਾਲ ਹੀ ਸੰਘਰਸ਼ ਕਰਦੀ ਰਹੀ ਹੈ। ਇਤਿਹਾਸ ’ਚ ਮਾਈ ਭਾਗੋ ਤੇ ਰਾਣੀ ਲਕਸ਼ਮੀ ਬਾਈ ਵਰਗੀਆਂ ਔਰਤਾਂ ਨੇ ਆਪਣੀ ਵੱਖਰੀ ਥਾਂ ਬਣਾਈ ਹੈ, ਜਿਨ੍ਹਾਂ ਤੋਂ ਸੇਧ ਲੈਣ ਦੀ ਲੋੜ ਹੈ। 

ਇਹ ਵੀ ਪੜੋ:Punjab News : ਵਿੱਤੀ ਸਾਲ 2023-24 ਵਿਚ 71 ਲੱਖ ਘਰੇਲੂ ਖਪਤਕਾਰਾਂ ਨੂੰ ਮਿਲਿਆ ਜ਼ੀਰੋ ਬਿੱਲ ਦਾ ਲਾਭ: ਹਰਭਜਨ ਸਿੰਘ ਈ.ਟੀ.ਓ


ਵਿਭਾਗ ਦਾ ਟੀਚਾ ਹੈ ਕਿ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰਾਂ ਸਦਕਾ ਔਰਤਾਂ ਮਜ਼ਬੂਤ ਹੋਣਗੀਆਂ ਤੇ ਅੱਗੇ ਉਹ ਸਮਾਜ ਨੂੰ ਹੋਰ ਮਜ਼ਬੂਤ ਕਰਨਗੀਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਆਂਗਣਵਾੜੀ ਵਰਕਰਾਂ ਦੀਆਂ ਮੰਗਾਂ ਦੀ ਪੂਰਤੀ ਹਿਤ ਵੀ ਪ੍ਰਕਿਰਿਆ ਜਾਰੀ ਹੈ। 
ਡਾ. ਬਲਜੀਤ ਕੌਰ ਨੇ ਕਿਹਾ ਕਿ ਔਰਤ ਕੋਲ ਸਭ ਤੋਂ ਵੱਡੀ ਤਾਕਤ ਸਿੱਖਿਆ ਹੈ ਤੇ ਆਉਣ ਵਾਲੀਆਂ ਬੱਚੀਆਂ ਨੂੰ ਸਿੱਖਿਆ ਤੋਂ ਕਿਸੇ ਵੀ ਹਾਲ ਵਾਂਝਾ ਨਹੀਂ ਰੱਖਿਆ ਜਾਣਾ ਚਾਹੀਦਾ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮਾਪੇ ਆਪਣੀਆਂ ਬੱਚੀਆਂ ਨੂੰ ਵੱਧ ਤੋਂ ਵੱਧ ਪੜ੍ਹਾਉਣ। 

ਇਹ ਵੀ ਪੜੋ:Bolivia landslides News : ਬੋਲੀਵੀਆ ’ਚ ਖਿਸਕੀ ਜ਼ਮੀਨ ਤੇ ਆਇਆ ਹੜ੍ਹ, 51 ਲੋਕਾਂ ਦੀ ਮੌਤ

 

ਜਾਰੀ ਕੀਤੇ ਕਰਜ਼ਿਆਂ ਬਾਰੇ ਕੈਬਨਿਟ ਮੰਤਰੀ ਨੇ  ਦੱਸਿਆ ਕਿ ਐਸ.ਸੀ. ਅਤੇ ਬੀ.ਸੀ ਕਾਰਪੋਰੇਸ਼ਨ ਵੱਲੋਂ ਲੋੜਵੰਦ ਵਿਅਕਤੀਆਂ ਨੂੰ ਕਰਜ਼ੇ ਦੇ ਕੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਆਰਥਿਕ ਸਸ਼ਕਤੀਕਰਨ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ।  
ਪੰਜਾਬ ਸਰਕਾਰ ਵੱਲੋਂ ਇਹ ਕਰਜ਼ੇ ਬਹੁਤ ਹੀ ਘੱਟ ਵਿਆਜ ਦਰਾਂ ’ਤੇ ਉਪਲੱਬਧ ਕਰਵਾਏ ਜਾਂਦੇ ਹਨ। ਇਹਨਾਂ ਕਰਜ਼ਿਆਂ ਦਾ ਉਦੇਸ਼ ਹਾਸ਼ੀਆਗ੍ਰਸਤ ਭਾਈਚਾਰਿਆਂ ਦੇ ਵਿਅਕਤੀਆਂ ਨੂੰ ਸ਼ਕਤੀ ਪ੍ਰਦਾਨ ਕਰਨਾ ਹੈ। ਉਨ੍ਹਾਂ ਨੂੰ ਆਪਣੇ ਕਾਰੋਬਾਰਾਂ ਨੂੰ ਸਥਾਪਿਤ ਕਰਨ ਦੇ ਯੋਗ ਬਣਾਉਣਾ ਹੈ, ਜਿਸ ਨਾਲ ਉਹਨਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ।  

ਇਹ ਵੀ ਪੜੋ:Chandigarh News:  ਚੰਡੀਗੜ੍ਹ ’ਚ ਨਗਰ ਨਿਗਮ ਵਲੋਂ 7 ਖਤਰਨਾਕ ਕਿਸਮ ਦੇ ਕੁੱਤਿਆਂ ’ਤੇ ਪਾਬੰਦੀ 


ਸਮਾਗਮ ਦੌਰਾਨ ਗਰਭਵਤੀ ਔਰਤਾਂ ਦੀ ਗੋਦ ਭਰਾਈ ਦੀ ਰਸਮ ਅਦਾ ਕੀਤੀ ਗਈ। ਇਸ ਦੇ ਨਾਲ ਹੀ 40 ਨਵ ਜਨਮੀਆਂ ਬੱਚੀਆਂ ਤੇ ਉਹਨਾਂ ਦੀਆਂ ਮਾਵਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਤੋਂ ਇਲਾਵਾ ਸਮਾਜ ਵਿੱਚ ਵਿਲੱਖਣ ਕਾਰਗੁਜ਼ਾਰੀ ਵਾਲੀਆਂ ਔਰਤਾਂ ਦਾ ਵੀ ਸਨਮਾਨ ਕੀਤਾ ਗਿਆ, ਜਿਨ੍ਹਾਂ ’ਚ ਯੋਗਿਤਾ ਵਰਮਾ, ਡਾ. ਨਵਪ੍ਰੀਤ ਕੌਰ, ਸਿਮਰਪ੍ਰੀਤ ਕੌਰ, ਹਰਿੰਦਰ ਕੌਰ, ਦੀਪਤੀ ਤੇ ਰਮਜੋਤ ਕੌਰ ਸ਼ਾਮਲ ਸਨ। ਇਸ ਮੌਕੇ ਜਯੋਤੀ ਸਰੂਪ ਕੰਨਿਆ ਆਸਰਾ ਟਰੱਸਟ ਦੀਆਂ ਬੱਚੀਆਂ ਵੱਲੋਂ ਗਿੱਧੇ ਦੀ ਪੇਸ਼ਕਾਰੀ ਕੀਤੀ ਗਈ, ਜਿਸ ਦੀ ਦਰਸ਼ਕਾਂ ਵੱਲੋਂ ਭਰਵੀਂ ਸ਼ਲਾਘਾ ਕੀਤੀ ਗਈ। 

ਇਹ ਵੀ ਪੜੋ:Amritsar News : CM ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ  


ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ, ਸੰਯੁਕਤ ਸਕੱਤਰ ਇਸਤਰੀ ਤੇ ਬਾਲ ਵਿਕਾਸ ਵਿਭਾਗ ਅਨੰਦ ਸਾਗਰ ਸ਼ਰਮਾ, ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਤੇ ਰੁਪਿੰਦਰ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ, ਜ਼ਿਲ੍ਹਾ ਸਮਾਜਕ ਨਿਆਂ ਤੇ ਅਧਿਕਾਰਤਾ ਅਫ਼ਸਰ ਅਸ਼ੀਸ਼ ਕਥੂਰੀਆ ਸਮੇਤ ਵੱਖੋਂ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਪਤਵੰਤੇ ਹਾਜ਼ਰ ਸਨ।

 (For more news apart from Cabinet Minister handed over appointment letters News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement