ਮਾਨਸਾ ਦਾ ਖੁਰਾਕ ਤੇ ਜਨਤਕ ਵੰਡ ਅਧਿਕਾਰੀ ਕਾਬੂ, 25.34 ਲੱਖ ਰੁਪਏ ਦਾ ਕੀਤਾ ਘਪਲਾ
Published : Mar 12, 2024, 4:27 pm IST
Updated : Mar 12, 2024, 4:27 pm IST
SHARE ARTICLE
Baldev Raj Verma
Baldev Raj Verma

ਪਨਗ੍ਰੇਨ ਨੂੰ 25.34 ਲੱਖ ਰੁਪਏ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਪਰਚਾ ਦਰਜ

 

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਦੀ ਖਰੀਦ ਏਜੰਸੀ ਪਨਗ੍ਰੇਨ ਨੂੰ 25.34 ਲੱਖ ਰੁਪਏ ਦਾ ਵਿੱਤੀ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਮਾਨਸਾ ਵਿਖੇ ਤਾਇਨਾਤ ਖੁਰਾਕ ਤੇ ਜਨਤਕ ਵੰਡ ਅਧਿਕਾਰੀ ਬਲਦੇਵ ਰਾਜ ਵਰਮਾ, ਜੋ ਹੁਣ ਜ਼ਿਲ੍ਹਾ ਖੁਰਾਕ ਅਤੇ ਸਿਵਲ ਸਪਲਾਈ ਕੰਟਰੋਲਰ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਗ੍ਰਿਫ਼ਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਵਿਰੁੱਧ ਦਰਜ ਦੋ ਸ਼ਿਕਾਇਤਾਂ ਦੀ ਪੜਤਾਲ ਕਰਨ ਉਪਰੰਤ ਇਹ ਮਾਮਲਾ ਦਰਜ ਕੀਤਾ ਗਿਆ ਹੈ।

ਵਧੇਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਸਾਉਣੀ ਸੀਜ਼ਨ 2017-18 ਦੌਰਾਨ ਸੂਬਾ ਸਰਕਾਰ ਨੇ ਕਸਟਮ ਮਿਲਿੰਗ ਨੀਤੀ ਲਾਗੂ ਕੀਤੀ ਸੀ, ਜਿਸ ਅਨੁਸਾਰ ਖਰੀਦ ਕੇਂਦਰਾਂ ਜਾਂ ਅਨਾਜ ਮੰਡੀਆਂ ਦੇ ਅਧਿਕਾਰ ਖੇਤਰ ਵਿੱਚ ਸਥਿਤ ਪ੍ਰਵਾਨਿਤ ਰਾਈਸ ਮਿੱਲਾਂ ਨੂੰ ਇਹਨਾਂ ਅਨਾਜ ਮੰਡੀਆਂ ਨਾਲ ਜੋੜਿਆ ਜਾਣਾ ਸੀ ਅਤੇ ਝੋਨੇ ਦੇ ਭੰਡਾਰਨ ਜਾਂ ਰਾਈਸ ਸ਼ੈੱਲਿੰਗ ਲਈ ਵਰਤਿਆ ਜਾਣਾ ਚਾਹੀਦਾ ਹੈ। ਜੇਕਰ ਕਿਸੇ ਵੀ ਰਾਈਸ ਮਿੱਲਰ ਵੱਲੋਂ ਕਿਸੇ ਨੇੜਲੇ ਖਰੀਦ ਕੇਂਦਰ ਜਾਂ ਅਨਾਜ ਮੰਡੀ ਨਾਲ ਲਿੰਕ ਕਰਨ ਦਾ ਦਾਅਵਾ ਕੀਤਾ ਜਾਂਦਾ ਹੈ, ਤਾਂ ਇਸ ਸਬੰਧੀ ਫੀਲਡ ਸਟਾਫ ਤੋਂ ਰਿਪੋਰਟ ਲੈਣੀ ਸੀ ਅਤੇ ਲਿੰਕਡ ਰਾਈਸ ਮਿੱਲ ਨੂੰ ਵਾਧੂ ਟਰਾਂਸਪੋਰਟੇਸ਼ਨ ਖਰਚੇ ਦੇਣੇ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਮਾਨਸਾ ਵਿਖੇ ਪਨਗ੍ਰੇਨ ਨੂੰ ਅਲਾਟ ਕੀਤੇ ਗਏ ਰਾਈਸ ਸ਼ੈਲਰਾਂ ਵਿੱਚ ਝੋਨੇ ਦੇ ਭੰਡਾਰਨ ਸਬੰਧੀ ਪ੍ਰਾਪਤ ਵੇਰਵਿਆਂ ਤੋਂ ਪਤਾ ਲੱਗਾ ਹੈ ਕਿ ਗੁਰੂ ਰਾਈਸ ਮਿੱਲ ਨੂੰ 4500 ਮੀਟ੍ਰਿਕ ਟਨ ਝੋਨਾ ਅਲਾਟ ਕੀਤਾ ਗਿਆ ਸੀ ਪਰ ਇਸ ਵਿੱਚ ਸਿਰਫ 3824 ਮੀਟ੍ਰਿਕ ਟਨ ਝੋਨਾ ਹੀ ਸਟੋਰ ਕੀਤਾ ਗਿਆ ਸੀ। ਸ਼ੁਰੂਆਤੀ ਖਰੀਦ ਦੌਰਾਨ ਸਥਾਨਕ ਰਾਈਸ ਮਿੱਲਾਂ ਦੀ ਝੋਨੇ ਦੀ ਲੋੜੀਂਦੀ ਸਟੋਰੇਜ ਸਮਰੱਥਾ ਪੂਰੀ ਨਹੀਂ ਹੋ ਸਕੀ ਕਿਉਂਕਿ ਝੋਨਾ ਜੋਗਾ ਖਰੀਦ ਕੇਂਦਰ ਤੋਂ ਦੂਰ ਸਥਿਤ ਰਾਈਸ ਮਿੱਲਾਂ ਵਿੱਚ ਪਹੁੰਚਾਇਆ ਗਿਆ ਸੀ। ਇਸ ਤਰ੍ਹਾਂ ਸਰਕਾਰ ਨੂੰ ਟਰਾਂਸਪੋਰਟੇਸ਼ਨ ਖਰਚਿਆਂ ਕਾਰਨ ਵਿੱਤੀ ਨੁਕਸਾਨ ਝੱਲਣਾ ਪਿਆ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਬਲਦੇਵ ਰਾਜ ਵਰਮਾ, ਕਾਰਜਕਾਰੀ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮਾਨਸਾ ਨੇ ਆਪਣੇ ਪਸੰਦੀਦਾ ਰਾਈਸ ਸ਼ੈਲਰ ਮਾਲਕਾਂ ਨੂੰ ਦੂਰ-ਦੁਰਾਡੇ ਦੀਆਂ ਮੰਡੀਆਂ ਤੋਂ ਵੀ ਝੋਨਾ ਸਟੋਰ ਕਰਨ ਦੀ ਸਹੂਲਤ ਦਿੱਤੀ ਸੀ, ਜਦਕਿ ਅਨਾਜ ਮੰਡੀਆਂ ਦੇ ਨੇੜੇ ਸਥਿਤ ਸ਼ੈਲਰਾਂ ਨੂੰ ਉਨ੍ਹਾਂ ਦੀ ਸਮਰੱਥਾ ਅਨੁਸਾਰ ਝੋਨਾ ਅਲਾਟ ਨਹੀਂ ਕੀਤਾ।

ਉਨ੍ਹਾਂ ਅੱਗੇ ਦੱਸਿਆ ਕਿ ਪ੍ਰਮੁੱਖ ਸਕੱਤਰ ਖੁਰਾਕ ਤੇ ਜਨਤਕ ਵੰਡ ਅਤੇ ਖਪਤਕਾਰ ਮਾਮਲੇ, ਪੰਜਾਬ ਨੇ ਉਕਤ ਮੁਲਜ਼ਮ ਬਲਦੇਵ ਰਾਜ ਵਰਮਾ ਵਿਰੁੱਧ ਪੰਜ ਸ਼ੈਲਰ ਮਾਲਕਾਂ ਵੱਲੋਂ ਝੋਨੇ ਦੀ ਢੋਆ-ਢੁਆਈ ਕਰਕੇ ਪਨਗ੍ਰੇਨ ਏਜੰਸੀ ਨੂੰ 25.34 ਲੱਖ ਰੁਪਏ ਦਾ ਨੁਕਸਾਨ ਪਹੁੰਚਾਉਣ ਲਈ ਚਾਰਜਸ਼ੀਟ ਵੀ ਕੀਤਾ ਹੈ। ਇਸ ਚਾਰਜਸ਼ੀਟ ਤੋਂ ਪਤਾ ਲੱਗਦਾ ਹੈ ਕਿ ਬਲਦੇਵ ਰਾਜ ਵਰਮਾ ਨੇ ਸ਼ੈਲਰ ਮਾਲਕਾਂ ਨਾਲ ਗਲਤ ਸਥਾਨਕ ਅਨਾਜ ਮੰਡੀਆਂ ਲਿੰਕ ਕਰਕੇ ਪੰਜਾਬ ਸਰਕਾਰ ਨੂੰ ਭਾਰੀ ਵਿੱਤੀ ਨੁਕਸਾਨ ਪਹੁੰਚਾਇਆ ਸੀ।

ਇਸ ਸਬੰਧੀ ਬਲਦੇਵ ਰਾਜ ਵਰਮਾ ਦੇ ਖ਼ਿਲਾਫ਼ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਥਾਣਾ ਵਿੱਚ ਆਈ.ਪੀ.ਸੀ. ਦੀ ਧਾਰਾ 409 ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) ਦੇ ਨਾਲ 13 (2) ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement