Gurdaspur News : ਮਾਸੂਮ ਬੱਚਿਆਂ ਦੇ ਕਤਲ ਤੋਂ ਬਾਅਦ ਪਿਤਾ ਨੇ ਵੀ ਕੀਤੀ ਖੁਦਕੁਸ਼ੀ

By : BALJINDERK

Published : Mar 12, 2024, 1:07 pm IST
Updated : Mar 12, 2024, 1:07 pm IST
SHARE ARTICLE
A file photo
A file photo

Gurdaspur News : ਬੱਚਿਆਂ ਨੂੰ ਜ਼ਹਿਰੀਲੀ ਦਵਾਈ ਦੇ ਕੇ ਮੌਤ ਦੇ ਘਾਟ ਸੀ ਉਤਾਰਿਆ

Gurdaspur News : ਗੁਰਦਾਸਪੁਰ- ਕਲਾਨੌਰ ਵਿਖੇ 4 ਤਾਰੀਖ ਨੂੰ ਇੱਕ ਪਿਓ ਵੱਲੋਂ ਆਪਣੇ ਦੋ ਮਾਸੂਮ ਬੱਚਿਆਂ ਦਾ ਕਤਲ ਕਰ ਦਿੱਤਾ ਗਿਆ ਸੀ। ਇਹਨਾਂ ਬੱਚਿਆਂ ਵਿੱਚ ਸਾਢੇ ਛੇ ਸਾਲ ਦੀ ਧੀ ਜਸਪ੍ਰੀਤ ਕੌਰ ਅਤੇ ਸਾਢੇ ਚਾਰ ਸਾਲ ਦਾ ਪੁੱਤ ਹਰਪ੍ਰੀਤ ਸਿੰਘ ਸ਼ਾਮਲ ਸੀ, ਜਿਨਾਂ ਨੂੰ ਜ਼ਹਿਰੀਲੀ ਦਵਾਈ ਦੇ ਕੇ ਮੌਤ ਦੇ ਘਾਟ ਉਤਾਰਨ ਤੋਂ ਬਾਅਦ ਪਿਓ ਫ਼ਰਾਰ ਹੋ ਗਿਆ ਸੀ। ਅੱਜ ਇਨ੍ਹਾਂ ਮਾਸੂਮ ਮ੍ਰਿਤਕ ਬੱਚਿਆਂ ਦੇ ਪਿਤਾ ਨੇ ਵੀ ਖੁਦਕੁਸ਼ੀ ਕਰ ਲਈ ਹੈ ਜਿਸ ਦੀ ਲਾਸ਼ ਕਿਲਾ ਨਹਿਰ ਦੇ ਪਾਸੋਂ ਬਰਾਮਦ ਹੋਈ ਹੈ। ਇਸ ਮੌਕੇ ਕਲਾਨੌਰ ਦੇ ਐੱਸ.ਐੱਚ.ਓ. ਦਿਲਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲਾਸ਼ ਬਰਾਮਦ ਕਰਕੇ ਪੋਸਟਮਾਰਟਮ ਕਰਨ ਲਈ ਭੇਜ ਦਿੱਤੀ ਗਈ ਹੈ। 

ਇਹ ਵੀ ਪੜੋ:PSEB News : ਪੰਜਾਬ ਸਕੂਲ  ਸਿੱਖਿਆ ਬੋਰਡ ਨੇ ਸਕੂਲਾਂ ’ਤੇ ਕੱਸਿਆ ਸ਼ਿਕੰਜਾ


ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਕਲਾਨੋਰ ਆਈ. ਪੀ. ਐੱਸ ਅਧਿਕਾਰੀ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਚਾਰ ਮਾਰਚ ਨੂੰ ਕਲਾਨੌਰ ਦੇ ਇੱਕ ਬੰਦ ਪਏ ਘਰ ਵਿੱਚੋਂ ਦੋ ਮਾਸੂਮ ਬੱਚਿਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਸਨ ਅਤੇ ਖਦਸ਼ਾ ਜਾਹਰ ਕੀਤਾ ਗਿਆ ਸੀ ਕਿ ਮਾਸੂਮ ਬੱਚਿਆਂ ਦੇ ਪਿਓ ਹਰਪਾਲ ਸਿੰਘ ਵੱਲੋਂ ਹੀ ਆਪਣੇ ਬੱਚਿਆਂ ਦਾ ਜ਼ਹਿਰੀਲੀ ਚੀਜ਼ ਦੇ ਕੇ ਕਤਲ ਕੀਤਾ ਗਿਆ ਹੈ। ਕਿਉਂਕਿ ਕੁਝ ਦਿਨ ਪਹਿਲਾਂ ਹੀ ਉਸ ਦੀ ਪਤਨੀ ਘਰੋਂ ਉਸ ਨੂੰ ਅਤੇ ਬੱਚਿਆਂ ਨੂੰ ਛੱਡ ਕੇ ਚਲੀ ਗਈ ਸੀ ਜਿਸ ਕਾਰਨ ਉਹ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। 

ਇਹ ਵੀ ਪੜੋ:India Agni 5 Missile Test News : 5000 KM ਰੇਂਜ ਵਾਲੀ ਅਗਨੀ-5 ਮਿਜ਼ਾਈਲ ਦਾ ਸਫ਼ਲ ਪ੍ਰੀਖਣ

ਦੋ ਦਿਨ ਬਾਅਦ ਹਰਪਾਲ ਸਿੰਘ ਦੀਆਂ ਜੁੱਤੀਆਂ ਅਤੇ ਕੁਝ ਹੋਰ ਸਮਾਨ ਕਿਲਾ ਲਾਲ ਸਿੰਘ ਨਹਿਰ ਕਿਨਾਰੇ ਬਰਾਮਦ ਹੋਈਆਂ ਸੀ, ਜਿਸ ’ਤੇ ਸ਼ੱਕ ਜਤਾਇਆ ਜਾ ਰਿਹਾ ਸੀ ਕਿ ਉਸਨੇ ਮਾਸੂਮ ਬੱਚਿਆਂ ਨੂੰ ਮਾਰ ਕੇ ਖੁਦਕੁਸ਼ੀ ਕਰ ਲਈ ਹੋਵੇਗੀ। ਬੀਤੀ ਦੇਰ ਸ਼ਾਮ ਉਸ ਦੀ ਲਾਸ਼ ਕਿਲਾ ਲਾਲ ਸਿੰਘ ਨਹਿਰ ਵਿੱਚੋਂ ਬਰਾਮਦ ਹੋਈ ਹੈ ਜਿਸ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਫ਼ਿਲਹਾਲ ਇਹੋ ਕਿਹਾ ਜਾ ਸਕਦਾ ਹੈ ਕਿ ਬੱਚਿਆਂ ਨੂੰ ਉਸਨੇ ਜ਼ਹਿਰ ਦੇ ਕੇ ਮਾਰਿਆ ਸੀ ਕਿਉਂਕਿ ਉਸ ਦੇ ਘਰ ਵਿੱਚੋਂ ਕੁਝ ਜ਼ਹਿਰੀਲੇ ਪਦਾਰਥ ਬਰਾਮਦ ਹੋਏ ਸਨ। ਫਿਰ ਵੀ ਇਸ ਬਾਰੇ ਪੱਕੇ ਤੌਰ ’ਤੇ ਬੱਚਿਆਂ ਦੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਕਿਹਾ ਜਾ ਸਕਦਾ ਹੈ ਕਿ ਪਿਓ ਨੇ ਆਪਣੇ ਬੱਚਿਆਂ ਨੂੰ ਕਿਵੇਂ ਮਾਰਿਆ ਹੋਵੇਗਾ। ਉਹਨਾਂ ਦੱਸਿਆ ਕਿ ਹਰਪਾਲ ਸਿੰਘ ਦੀ ਪਤਨੀ ਦੀ ਵੀ ਭਾਲ ਕੀਤੀ ਜਾ ਰਹੀ ਹੈ ਅਤੇ ਉਸਨੂੰ ਵੀ ਲੱਭ ਕੇ ਸ਼ਾਮਲ ਤਫਤੀਸ਼ ਕੀਤਾ ਜਾਵੇਗਾ।

ਇਹ ਵੀ ਪੜੋ:Lok Sabha Elections News : ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਜਨਰਲ, ਪੁਲਿਸ ਅਤੇ ਖਰਚਾ ਆਬਜ਼ਰਵਰਾਂ ਦੀ ਮੀਟਿੰਗ

(For more news apart from  Gurdaspur News father committed suicide after killing children News in Punjabi, stay tuned to Rozana Spokesman)

Location: India, Punjab, Gurdaspur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement