Farmers Protest: ਹਾਈ ਕੋਰਟ ਦੇ ਹੁਕਮ, ‘PGI ਜਾ ਕੇ ਪ੍ਰਿਤਪਾਲ ਸਿੰਘ ਦੇ ਬਿਆਨ ਦਰਜ ਕਰਵਾਉਣ ਚੰਡੀਗੜ੍ਹ ਦੇ ਜੁਡੀਸ਼ੀਅਲ ਮੈਜਿਸਟਰੇਟ’
Published : Mar 12, 2024, 6:38 pm IST
Updated : Mar 12, 2024, 6:38 pm IST
SHARE ARTICLE
High Court
High Court

ਬਿਆਨ ਲੈਣ ਸਮੇਂ ਡਾਕਟਰ ਦੀ ਮੌਜੂਦਗੀ ਲਾਜ਼ਮੀ

Farmers Protest: ਹਰਿਆਣਾ ਪੁਲਿਸ ਵਲੋਂ ਨੌਜਵਾਨ ਕਿਸਾਨ ਪ੍ਰਿਤਪਾਲ ਸਿੰਘ ਦੀ ਖਨੌਰੀ ਹੱਦ ਤੋਂ ਗ਼ੈਰਕਾਨੂੰਨੀ ਗ੍ਰਿਫ਼ਤਾਰੀ, ਉਸ ਨੂੰ ਮਿੱਥੇ ਸਮੇਂ ਵਿਚ ਮੈਜਿਸਟਰੇਟ ਦੇ ਸਾਹਮਣੇ ਪੇਸ਼ ਨਾ ਕਰਨ ਅਤੇ ਸਹੀ ਇਲਾਜ ਨਾ ਕਰਵਾਉਣ ਦੇ ਇਲਜ਼ਾਮ ਸਬੰਧੀ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਚੰਡੀਗੜ੍ਹ ਦੇ ਜੁਡੀਸ਼ੀਅਲ ਮੈਜਿਸਟਰੇਟ ਨੂੰ ਪੀਜੀਆਈ ਜਾ ਕੇ ਪ੍ਰਿਤਪਾਲ ਸਿੰਘ ਦੇ ਬਿਆਨ ਦਰਜ ਕਰਨ ਦੇ ਹੁਕਮ ਦਿਤੇ ਹਨ।

ਹਾਈ ਕੋਰਟ ਨੇ ਇਹ ਵੀ ਸਪੱਸ਼ਟ ਕੀਤਾ ਕਿ ਬਿਆਨ ਦਰਜ ਕਰਨ ਸਮੇਂ ਡਾਕਟਰ ਦੀ ਹਾਜ਼ਰੀ ਜ਼ਰੂਰੀ ਹੋਵੇਗੀ ਅਤੇ ਹਰਿਆਣਾ ਪੁਲਿਸ ਦੇ ਇਕ ਏਸੀਪੀ ਵੀ ਮੌਜੂਦ ਰਹਿਣਗੇ। ਸੁਣਵਾਈ ਦੌਰਾਨ ਪ੍ਰਿਤਪਾਲ ਦੇ ਪਿਤਾ ਦੇ ਵਕੀਲ ਨੇ ਹਾਈ ਕੋਰਟ ਨੂੰ ਦਸਿਆ ਕਿ ਪ੍ਰਿਤਪਾਲ ਸਿੰਘ ਫਿਲਹਾਲ ਅਪਣਾ ਬਿਆਨ ਦਰਜ ਕਰਵਾਉਣ ਤੋਂ ਸਮਰੱਥ ਹੈ, ਜਿਸ ਤੋਂ ਬਾਅਦ ਅਦਾਲਤ ਨੇ ਇਹ ਹੁਕਮ ਦਿਤਾ ਹੈ। ਹਾਈ ਕੋਰਟ ਨੇ ਪ੍ਰਿਤਪਾਲ ਦੇ ਬਿਆਨ ਦਰਜ ਕਰਕੇ 15 ਮਾਰਚ ਨੂੰ ਹਾਈ ਕੋਰਟ ਵਿਚ ਪੇਸ਼ ਕਰਨ ਦੇ ਵੀ ਹੁਕਮ ਦਿਤੇ ਹਨ।

ਪਟੀਸ਼ਨ ਦਾਇਰ ਕਰਦੇ ਹੋਏ ਪ੍ਰਿਤਪਾਲ ਸਿੰਘ ਦੇ ਪਿਤਾ ਦਵਿੰਦਰ ਸਿੰਘ ਵਾਸੀ ਸੰਗਰੂਰ ਨੇ ਹਾਈ ਕੋਰਟ ਨੂੰ ਦਸਿਆ ਕਿ ਉਨ੍ਹਾਂ ਦਾ ਲੜਕਾ ਕਿਸਾਨਾਂ ਨਾਲ ਸ਼ਾਂਤਮਈ ਢੰਗ ਨਾਲ ਧਰਨੇ ਵਿਚ ਹਿੱਸਾ ਲੈ ਰਿਹਾ ਸੀ। ਹਰਿਆਣਾ ਪੁਲਿਸ ਨੇ 21 ਫਰਵਰੀ ਨੂੰ ਦੁਪਹਿਰ 2 ਵਜੇ ਖਨੌਰੀ ਹੱਦ ਤੋਂ ਪੰਜਾਬ ਦੇ ਖੇਤਰ ਵਿਚ ਦਾਖਲ ਹੋ ਕੇ ਉਸ ਨੂੰ ਜ਼ਖ਼ਮੀ ਕਰ ਦਿਤਾ ਸੀ। ਜ਼ਖਮੀ ਹੋਣ ਤੋਂ ਬਾਅਦ ਉਸ ਨੂੰ ਪੁਲਿਸ ਨੇ ਗੈਰ-ਕਾਨੂੰਨੀ ਤੌਰ 'ਤੇ ਹਿਰਾਸਤ 'ਚ ਲੈ ਲਿਆ ਸੀ ਅਤੇ ਫਿਲਹਾਲ ਉਹ ਰੋਹਤਕ ਦੇ ਪੀਜੀਆਈ ਵਿਚ ਹੈ।

ਪਟੀਸ਼ਨਕਰਤਾ ਦੇ ਪੁੱਤਰ ਨੂੰ ਗ੍ਰਿਫਤਾਰ ਕੀਤੇ 48 ਘੰਟੇ ਬੀਤ ਗਏ ਪਰ ਉਸ ਨੂੰ ਨਿਰਧਾਰਤ ਨਿਯਮਾਂ ਅਨੁਸਾਰ ਕਿਸੇ ਵੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਨਹੀਂ ਕੀਤਾ ਗਿਆ। ਪਟੀਸ਼ਨਰ ਨੇ ਬੇਟੇ ਨੂੰ ਪੀਜੀਆਈ ਚੰਡੀਗੜ੍ਹ ਜਾਂ ਰਾਜਿੰਦਰਾ ਹਸਪਤਾਲ ਪਟਿਆਲਾ ਵਿਚ ਤਬਦੀਲ ਕਰਨ ਲਈ ਹਦਾਇਤਾਂ ਜਾਰੀ ਕਰਨ ਦੀ ਅਪੀਲ ਕੀਤੀ ਸੀ।

ਪਹਿਲੀ ਸੁਣਵਾਈ 'ਤੇ ਹਰਿਆਣਾ ਸਰਕਾਰ ਦੀ ਤਰਫੋਂ ਜਵਾਬ ਦਾਇਰ ਕਰਦੇ ਹੋਏ ਕਿਹਾ ਗਿਆ ਸੀ ਕਿ ਪੰਜਾਬ ਹੱਦ ਤੋਂ 599 ਮੀਟਰ ਪਹਿਲਾਂ ਹਰਿਆਣਾ ਦੀ ਹੱਦ 'ਚ ਬੈਰੀਕੇਡਿੰਗ ਕੀਤੀ ਗਈ ਹੈ। ਅਜਿਹੇ 'ਚ ਪ੍ਰਦਰਸ਼ਨਕਾਰੀ ਹਰਿਆਣਾ ਦੇ ਅਧਿਕਾਰ ਖੇਤਰ 'ਚ ਮੌਜੂਦ ਸਨ। 21 ਫਰਵਰੀ ਨੂੰ ਅੰਦੋਲਨਕਾਰੀਆਂ ਨੇ ਪੁਲਿਸ 'ਤੇ ਹਮਲਾ ਕਰ ਦਿਤਾ ਸੀ ਅਤੇ ਝੜਪ 'ਚ ਕਈ ਪੁਲਿਸ ਵਾਲੇ ਜ਼ਖਮੀ ਹੋ ਗਏ ਸਨ। ਇਸ ਦੌਰਾਨ ਪੁਲਿਸ ਪਾਰਟੀ ਨੇ ਪ੍ਰਿਤਪਾਲ ਨੂੰ ਖੇਤਾਂ 'ਚ ਜ਼ਖਮੀ ਹਾਲਤ 'ਚ ਦੇਖਿਆ ਅਤੇ ਉਸ ਨੂੰ ਇਲਾਜ ਲਈ ਨਰਵਾਣਾ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਬਾਅਦ ਵਿਚ ਉਸ ਨੂੰ ਪੀਜੀਆਈ ਰੋਹਤਕ ਰੈਫਰ ਕਰ ਦਿਤਾ ਗਿਆ। ਬਾਅਦ ਵਿਚ ਉਸ ਨੂੰ ਪੀਜੀਆਈ ਚੰਡੀਗੜ੍ਹ ਭੇਜ ਦਿਤਾ ਗਿਆ। ਸਰਕਾਰ ਨੇ ਕਿਹਾ ਸੀ ਕਿ ਪ੍ਰਿਤਪਾਲ ਵਿਰੁਧ ਨਾ ਤਾਂ ਕੋਈ ਐਫਆਈਆਰ ਦਰਜ ਹੈ ਅਤੇ ਨਾ ਹੀ ਪੁਲਿਸ ਨੇ ਉਸ ਨੂੰ ਹਿਰਾਸਤ ਵਿਚ ਲੈ ਕੇ ਤਸ਼ੱਦਦ ਕੀਤਾ ਹੈ।

(For more Punjabi news apart from high court statement on pritpal singh farmer protest, stay tuned to Rozana Spokesman)

 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement