Ravneet Singh: ਰਵਨੀਤ ਬਿੱਟੂ ਨੂੰ ਘਰ ਵਿਚ ਕੀਤਾ ਨਜ਼ਰਬੰਦ, ਘਰ ਬਾਹਰ ਭਾਰੀ ਪੁਲਿਸ ਫੋਰਸ ਤੈਨਾਤ 
Published : Mar 12, 2024, 1:55 pm IST
Updated : Mar 12, 2024, 1:55 pm IST
SHARE ARTICLE
File Photo
File Photo

ਹਾਲਾਂਕਿ ਪੁਲਿਸ ਨੇ ਇਸ ਸਬੰਧੀ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਹੈ।

Ravneet Singh:  ਲੁਧਿਆਣਾ - ਪੰਜਾਬ ਦੇ ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਪੁਲਿਸ ਨੇ ਘਰ ਵਿਚ ਨਜ਼ਰਬੰਦ ਕਰ ਦਿੱਤਾ ਹੈ। ਘਰ ਦੇ ਬਾਹਰ ਭਾਰੀ ਫੋਰਸ ਤਾਇਨਾਤ ਕੀਤੀ ਗਈ ਹੈ। ਹਾਲਾਂਕਿ ਪੁਲਿਸ ਨੇ ਇਸ ਸਬੰਧੀ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਹੈ। ਇਸ ਦੇ ਨਾਲ ਹੀ ਮੌਕੇ 'ਤੇ ਮੌਜੂਦ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਉਹ ਬਿੱਟੂ ਦੇ ਘਰ ਦੇ ਬਾਹਰ ਸੁਰੱਖਿਆ ਲਈ ਹੀ ਖੜ੍ਹੇ ਹਨ। ਪੁਲਿਸ ਨੇ ਬਿੱਟੂ ਦੇ ਘਰ ਦੇ ਬਾਹਰ ਰੱਸਾ ਪਾ ਕੇ ਰਸਤਾ ਬੰਦ ਕਰ ਦਿੱਤਾ ਹੈ। 

ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਨੇ ਕਿਹਾ ਕਿ ਮੈਂ ਸ਼ਹਿਰ ਵਿਚ ਚੱਲ ਰਹੇ ਪ੍ਰੋਜੈਕਟਾਂ ਨੂੰ ਲੈ ਕੇ ਸੰਸਦ ਮੈਂਬਰ ਬਿੱਟੂ ਨਾਲ ਮੁਲਾਕਾਤ ਕਰਨੀ ਸੀ। ਅੱਜ ਸਵੇਰੇ ਜਦੋਂ ਉਹ ਘਰੋਂ ਨਿਕਲਣ ਲੱਗਾ ਤਾਂ ਪੁਲਿਸ ਨੇ ਉਸ ਨੂੰ ਰੋਕ ਲਿਆ। ਤਲਵਾੜ ਨੇ ਕਿਹਾ- ਅੱਜ ਅਸੀਂ ਜਿਨ੍ਹਾਂ ਪ੍ਰੋਜੈਕਟਾਂ ਦਾ ਦੌਰਾ ਕੀਤਾ ਉਹ ਕਾਂਗਰਸ ਦੇ ਸਮੇਂ ਸ਼ੁਰੂ ਹੋਏ ਸਨ। 

ਸਾਨੂੰ ਉੱਥੇ ਜਾਣ ਤੋਂ ਰੋਕ ਦਿੱਤਾ ਗਿਆ। ਇਸ ਸਬੰਧੀ ਜਦੋਂ ਪੁਲਿਸ ਅਧਿਕਾਰੀਆਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ। ਤਲਵਾੜ ਨੇ ਕਿਹਾ- ਇਹ ਸਰਕਾਰ ਦਾ ਗਲਤ ਰਵੱਈਆ ਹੈ ਕਿ ਬਿਨਾਂ ਕਿਸੇ ਕਾਰਨ ਘਰੋਂ ਬਾਹਰ ਨਿਕਲਣ 'ਤੇ ਪਾਬੰਦੀ ਲਗਾ ਦਿੱਤੀ ਗਈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸੰਜੇ ਤਲਵਾੜ ਨੇ ਕਿਹਾ ਕਿ ਇਸ ਪ੍ਰਾਜੈਕਟ ਨੂੰ ਦੇਖਣ ਲਈ ਆਮ ਲੋਕ ਵੀ ਜਾ ਸਕਦੇ ਹਨ ਪਰ ਅਜਿਹੀ ਨਜ਼ਰਬੰਦੀ ਬਿਲਕੁਲ ਗਲਤ ਹੈ। ਉਹਨਾਂ ਨੇ ਕਿਹਾ- ਮੰਗਲਵਾਰ ਨੂੰ ਜਦੋਂ ਉਹ ਬਿੱਟੂ ਦੇ ਘਰ ਪਹੁੰਚਿਆ ਤਾਂ ਉਹ 15 ਮਿੰਟ ਬਾਅਦ ਹੀ ਬਾਹਰ ਆਉਣ ਲੱਗਾ, ਇਸ ਲਈ ਉਸ ਨੂੰ ਘਰੋਂ ਬਾਹਰ ਨਹੀਂ ਜਾਣ ਦਿੱਤਾ ਗਿਆ। ਨੇ ਕਿਹਾ ਕਿ ਸਰਕਾਰ ਨੂੰ ਡਰ ਸੀ ਕਿ ਕਿਤੇ ਅਸੀਂ ਉਥੇ ਜਾ ਕੇ ਉਦਘਾਟਨ ਕਰ ਦੇਈਏ। 


 

SHARE ARTICLE

ਏਜੰਸੀ

Advertisement

LIVE BULLETIN | ਚੰਨੀ ਦੇ ਮਖ਼ੌਲ ਨੂੰ ਲੈ ਕੇ ਕੀ ਬੋਲ ਪਈ 'ਬੀਬੀ' ? STF ਨੇ ਫੜ੍ਹ ਲਏ ਲਾਰੈਂਸ ਗੈਂਗ ਦੇ 5 ਸ਼ੂਟਰ

14 May 2024 4:37 PM

ਯਾਰ Karamjit Anmol ਲਈ ਪ੍ਰਚਾਰ ਕਰਨ ਪਹੁੰਚੇ Gippy Grewal ਤੇ Binnu Dhillon Road Show 'ਚ ਲਾਏ ਨਾਅਰੇ...

14 May 2024 4:25 PM

Sukhjinder Randhawa Exclusive Interview- ਮਜੀਠੀਆ ਤਾਂ ਕੰਸ ਮਾਮਾ ਬਣ ਗਿਆ, ਇਸੇ ਬੰਦੇ ਕਰਕੇ ਖ਼ਤਮ ਹੋਇਆ ਅਕਾਲੀ..

14 May 2024 3:41 PM

ਲੋਕ ਸਭਾ ਚੋਣਾਂ ਦੌਰਾਨ ਰੋਪੜ ਦੇ ਲੋਕਾਂ ਦਾ ਮੂਡ.. ਕਹਿੰਦੇ ਹਰ ਸਾਲ ਬਾਹਰੋਂ ਆਇਆ MP ਦੇ ਜਾਂਦਾ ਮਿੱਠੀਆਂ ਗੋਲੀਆਂ

14 May 2024 3:28 PM

Anandpur Sahib ਤੋਂ BJP ਦੇ ਉਮੀਦਵਾਰ Subash Sharma ਦਾ Exclusive Interview

14 May 2024 3:18 PM
Advertisement