
ਹੁਸ਼ਿਆਰਪੁਰ ਵਿਚ ਕਰਵਾਈ ‘ਸਰਕਾਰ-ਵਪਾਰ ਮਿਲਣੀ’, ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਸੂਬਾ ਸਰਕਾਰ ਵਚਨਬੱਧ
Hoshiarpur News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ‘ਸਰਕਾਰ-ਵਪਾਰ ਮਿਲਣੀਆਂ’ ਵਿੱਚ ਕਾਰੋਬਾਰੀਆਂ ਤੇ ਉਦਯੋਗਪਤੀਆਂ ਦੀ ਸਰਗਰਮ ਭਾਈਵਾਲੀ ਨਾਲ ਇਹ ਮਿਲਣੀਆਂ ਸੂਬੇ ਦੀ ਆਰਥਿਕ ਤਰੱਕੀ ਨੂੰ ਬੁਲੰਦੀਆਂ ਉਤੇ ਲੈ ਜਾਣ ਲਈ ਮੀਲ ਦਾ ਪੱਥਰ ਸਾਬਤ ਹੋਣਗੀਆਂ।
ਇੱਥੇ ਸਰਕਾਰ-ਵਪਾਰ ਮਿਲਣੀ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਇਸ ਸਰਕਾਰ-ਵਪਾਰ ਮਿਲਣੀ ਦਾ ਮੰਤਵ ਲੋਕਾਂ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਅਫ਼ਸੋਸ ਜ਼ਾਹਰ ਕੀਤਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਭਲਾਈ ਲਈ ਅਜਿਹੇ ਪ੍ਰੋਗਰਾਮ ਕਰਵਾਉਣ ਦੀ ਕਦੇ ਪਰਵਾਹ ਨਹੀਂ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਖ਼ੁਦ ਨੂੰ ਆਲੀਸ਼ਾਨ ਮਹਿਲਾਂ ਦੀਆਂ ਕੰਧਾਂ ਵਿੱਚ ਕੈਦ ਕਰ ਲਿਆ ਅਤੇ ਆਮ ਆਦਮੀ ਨੂੰ ਆਪਣੇ ਰਹਿਮੋ-ਕਰਮ ਉਤੇ ਛੱਡ ਦਿੱਤਾ।
ਲੋਕ ਸਭਾ ਦੀਆਂ ਚੋਣਾਂ ਨੇੜੇ ਆਉਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸੂਬੇ ਦੇ ਹਿੱਤਾਂ ਨਾਲ ਹੋ ਰਹੇ ਧੋਖੇ ਖ਼ਿਲਾਫ਼ ਬੋਲਣ ਤੇ ਕੰਮ ਕਰਨ ਵਾਲੇ ਸੰਸਦ ਮੈਂਬਰ ਚੁਣਨ, ਨਾ ਕਿ ਚੁੱਪ ਰਹਿਣ ਵਾਲਿਆਂ ਦੀ ਚੋਣ ਕਰਨ।
ਇਹ ਵੀ ਪੜੋ:Bolivia landslides News : ਬੋਲੀਵੀਆ ’ਚ ਖਿਸਕੀ ਜ਼ਮੀਨ ਤੇ ਆਇਆ ਹੜ੍ਹ, 51 ਲੋਕਾਂ ਦੀ ਮੌਤ
ਮੁੱਖ ਮੰਤਰੀ ਨੇ ਲੋਕਾਂ ਨੂੰ ਆਖਿਆ ਕਿ ਉਹ ਵੋਟ ਪਾਉਣ ਤੋਂ ਪਹਿਲਾਂ ਇਹ ਸੋਚਣ ਕਿ ਜਦੋਂ ਪੰਜਾਬ ਦੇ ਅਧਿਕਾਰ ਖੋਹੇ ਜਾ ਰਹੇ ਸਨ ਤਾਂ ਉਨ੍ਹਾਂ ਦੇ ਸੰਸਦ ਮੈਂਬਰ ਕਿੱਥੇ ਸਨ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਸੋਚਣ ਕਿ ਜਦੋਂ ਪੰਜਾਬ ਦੀ ਸਨਅਤ ਤਬਾਹ ਕੀਤੀ ਗਈ ਅਤੇ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਸੂਬੇ ਦੇ ਕਿਸਾਨ ਸੰਘਰਸ਼ ਕਰ ਰਹੇ ਸਨ ਤਾਂ ਸੰਸਦ ਮੈਂਬਰ ਕਿਉਂ ਚੁੱਪ ਰਹੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਲਈ ਅਹਿਮ ਸਮੇਂ ਉਤੇ ਇਹ ਆਗੂ ਚੁੱਪ ਰਹੇ, ਜਿਸ ਕਾਰਨ ਉਹ ਲੋਕਾਂ ਦੀਆਂ ਵੋਟਾਂ ਦੇ ਹੱਕਦਾਰ ਨਹੀਂ ਹਨ ਅਤੇ ਇਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਉਣਾ ਚਾਹੀਦਾ ਹੈ ਤਾਂ ਕਿ ਸਮਰਪਿਤ ਤੇ ਵਚਨਬੱਧ ਲੋਕ ਹੀ ਸੰਸਦ ਲਈ ਚੁਣੇ ਜਾਣ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਖ਼ਜ਼ਾਨੇ ਦਾ ਇਕ-ਇਕ ਪੈਸਾ ਲੋਕਾਂ ਦੀ ਭਲਾਈ ਲਈ ਖ਼ਰਚਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਸਾਰੀਆਂ 13 ਲੋਕ ਸਭਾ ਸੀਟਾਂ ਉਤੇ ਆਮ ਆਦਮੀ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਦਾ ਲੋਕਾਂ ਨੂੰ ਸੱਦਾ ਦਿੱਤਾ ਤਾਂ ਕਿ ਉਹ ਕੇਂਦਰ ਸਰਕਾਰ ਦੀਆਂ ਪੱਖਪਾਤੀ ਨੀਤੀਆਂ ਦਾ ਡਟ ਕੇ ਮੁਕਾਬਲਾ ਕਰ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਕਾਸ ਕਾਰਜਾਂ ਦੀ ਰਫ਼ਤਾਰ ਜਾਰੀ ਰੱਖਣ ਲਈ ਸਾਰੀਆਂ 13 ਸੀਟਾਂ ਜਿਤਾ ਕੇ ਆਮ ਆਦਮੀ ਪਾਰਟੀ ਦੇ ਹੱਥ ਮਜ਼ਬੂਤ ਕੀਤੇ ਜਾਣ। ਉਨ੍ਹਾਂ ਕਿਹਾ ਕਿ ਆਪਣੀ ਚੋਣ ਤੋਂ ਬਾਅਦ ਇਹ 13 ਸੰਸਦ ਮੈਂਬਰ ਸੂਬੇ ਦੇ ਵਿਕਾਸ ਨੂੰ ਰਫ਼ਤਾਰ ਦੇਣਗੇ।
ਇਹ ਵੀ ਪੜੋ:Chandigarh News: ਚੰਡੀਗੜ੍ਹ ’ਚ ਨਗਰ ਨਿਗਮ ਵਲੋਂ 7 ਖਤਰਨਾਕ ਕਿਸਮ ਦੇ ਕੁੱਤਿਆਂ ’ਤੇ ਪਾਬੰਦੀ
ਮੁੱਖ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ ਅਗਵਾਈ ਹੇਠ ‘ਆਪ’ ਕੌਮੀ ਪਾਰਟੀ ਬਣ ਗਈ। ਇਹ ਸਿਰਫ਼ ਕੰਮ ਦੀ ਸਿਆਸਤ ਵਿੱਚ ਸਾਡੇ ਵਿਸ਼ਵਾਸ ਕਾਰਨ ਹੀ ਸੰਭਵ ਹੋਇਆ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਨਫ਼ਰਤ ਦੀ ਸਿਆਸਤ ਵਿਚ ਵਿਸ਼ਵਾਸ ਨਹੀਂ ਰੱਖਦੀ, ਜਿਸ ਕਾਰਨ ਲੋਕ ਵੱਡੀ ਪੱਧਰ ’ਤੇ ਸਾਡੀ ਹਮਾਇਤ ਕਰ ਰਹੇ ਹਨ ਅਤੇ ਸਾਡੀ ਪਾਰਟੀ ਦੇ ਸੰਸਦ ਮੈਂਬਰ, ਵਿਧਾਇਕਾਂ ਤੇ ਹੋਰ ਚੁਣੇ ਹੋਏ ਨੁਮਾਇੰਦਿਆਂ ਦੀ ਗਿਣਤੀ ਵਧ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ‘ਆਪ’ ਦਾ ਕਾਫ਼ਲਾ ਹੋਰ ਵਧੇਗਾ ਕਿਉਂਕਿ ਸਮਾਜ ਦਾ ਹਰੇਕ ਵਰਗ ਆਗਾਮੀ ਲੋਕ ਸਭਾ ਚੋਣਾਂ ਵਿਚ ਪਾਰਟੀ ਦੀ ਹਮਾਇਤ ਕਰੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ ਸੰਵਿਧਾਨਕ ਕਦਰਾਂ-ਕੀਮਤਾਂ ਤੇ ਲੋਕਾਂ ਦੇ ਫਤਵੇ ਦੀ ਉਲੰਘਣਾ ਕਰ ਕੇ ਭਾਜਪਾ ਨੇ ਜਮਹੂਰੀਅਤ ਦਾ ਮਜ਼ਾਕ ਉਡਾਇਆ ਹੈ।ਉਨ੍ਹਾਂ ਕਿਹਾ ਕਿ ਜਿਹੜੇ ਸੂਬਿਆਂ ’ਚ ਲੋਕਾਂ ਦਾ ਫਤਵਾ ਭਾਜਪਾ ਦੇ ਵਿਰੁੱਧ ਗਿਆ, ਉੱਥੇ ਚੁਣੇ ਹੋਏ ਨੁਮਾਇੰਦਿਆਂ ਨੂੰ ਖ਼ਰੀਦ ਕੇ ਸਰਕਾਰਾਂ ਭੰਗ ਕਰਨ ਦੀ ਕੋਸ਼ਿਸ਼ ਕੀਤੀ ਗਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਰਦਾਸ਼ਤਯੋਗ ਨਹੀਂ ਹੈ ਕਿਉਂਕਿ ਇਹ ਲੋਕਾਂ ਦੇ ਇਕ-ਇਕ ਵੋਟ ਦੀ ਨਿਰਾਦਰੀ ਹੈ।
ਇਹ ਵੀ ਪੜੋ:Amritsar News : CM ਭਗਵੰਤ ਮਾਨ ਦੇ ਮਾਤਾ ਹਰਪਾਲ ਕੌਰ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ 25 ਸਾਲਾਂ ’ਚ ਸੂਬੇ ਵਿੱਚ ਦੋ ਵਿਅਕਤੀਆਂ ਦੀ ਸੱਤਾ ਰਹੀ ਹੈ ਪਰ ਇਨ੍ਹਾਂ ’ਚੋਂ ਕਿਸੇ ਨੇ ਵੀ ਆਮ ਆਦਮੀ ਦੇ ਭਲੇ ਦੀ ਗੱਲ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਲੀਡਰਾਂ ਨੇ ਆਮ ਲੋਕਾਂ ਦਾ ਖੂਨ ਚੂਸ ਕੇ ਮਹਿਲ-ਮੁਨਾਰੇ ਅਤੇ ਹੋਟਲ ਬਣਾ ਲਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਨੂੰ ਆਪਣੇ ਨਿੱਜੀ ਫਾਇਦਿਆਂ ਦਾ ਹੀ ਫ਼ਿਕਰ ਰਹਿੰਦਾ ਸੀ ਜਿਸ ਕਰਕੇ ਇਨ੍ਹਾਂ ਨੇ ਪੈਸਾ ਕਮਾਉਣ ਲਈ ਸੂਬੇ ਦੇ ਹਰੇਕ ਕਾਰੋਬਾਰ ’ਤੇ ਕਬਜ਼ਾ ਕਰ ਲਿਆ।
ਇਹ ਵੀ ਪੜੋ:Phagwara Cirme News : ਫਗਵਾੜਾ ’ਚ ਪੈਲੇਸ ਮਾਲਕ ਨੇ ਫਾਹਾ ਲਾ ਕੀਤੀ ਖ਼ੁਦਕੁਸ਼ੀ
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਮੁਖੀ ਵਜੋਂ ਉਹ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਦੇ ਮਸਲਿਆਂ ਦੇ ਹੱਲ ਲਈ ਕਿਸਾਨਾਂ ਅਤੇ ਕੇਂਦਰ ਸਰਕਾਰ ਦਰਮਿਆਨ ਪੁਲ ਵਜੋਂ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁਖੀ ਵਜੋਂ ਉਨ੍ਹਾਂ ਦਾ ਇਹ ਬੁਨਿਆਦੀ ਫਰਜ਼ ਹੈ ਅਤੇ ਇਸ ਲਈ ਉਹ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਇਹ ਵੀ ਪੜੋ:Gurdaspur News : ਮਾਸੂਮ ਬੱਚਿਆਂ ਦੇ ਕਤਲ ਤੋਂ ਬਾਅਦ ਪਿਤਾ ਨੇ ਵੀ ਕੀਤੀ ਖੁਦਕੁਸ਼ੀ
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ’ਚ 829 ਆਮ ਆਦਮੀ ਕਲੀਨਿਕਾਂ ਨੇ ਸੂਬੇ ਦੇ ਸਿਹਤ ਖੇਤਰ ’ਚ ਕ੍ਰਾਂਤੀਕਾਰੀ ਬਦਲਾਅ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਵਿੱਚ ਆਉਣ ਵਾਲੇ 95 ਫੀਸਦੀ ਤੋਂ ਵੱਧ ਮਰੀਜ਼ ਸਿਹਤਮੰਦ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਤੋਂ ਇਹ ਕਲੀਨਿਕ ਸ਼ੁਰੂ ਹੋਏ ਹਨ, ਹੁਣ ਤੱਕ ਇਕ ਕਰੋੜ ਤੋਂ ਵੱਧ ਮਰੀਜ਼ ਇਲਾਜ ਲਈ ਆ ਚੁੱਕੇ ਹਨ।
ਇਹ ਵੀ ਪੜੋ:PSEB News : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸਕੂਲਾਂ ’ਤੇ ਕੱਸਿਆ ਸ਼ਿਕੰਜਾ
ਮੁੱਖ ਮੰਤਰੀ ਨੇ ਕਿਹਾ ਕਿ ਇਹ ਕਲੀਨਿਕ ਪੰਜਾਬ ਦੇ ਸਿਹਤ ਸੰਭਾਲ ਖੇਤਰ ਦੀ ਕਾਇਆਕਲਪ ਕਰਨ ਲਈ ਮੀਲ ਪੱਥਰ ਸਾਬਤ ਹੋਏ ਹਨ। ਉਨ੍ਹਾਂ ਕਿਹਾ ਕਿ ਕਲੀਨਿਕਾਂ ਵਿਚ 80 ਕਿਸਮਾਂ ਦੀਆਂ ਦਵਾਈਆਂ ਅਤੇ 40 ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਲੀਨਿਕ ਸੂਬੇ ਵਿੱਚ ਕਿਸੇ ਬਿਮਾਰੀ ਤੋਂ ਵੱਧ ਪ੍ਰਭਾਵਿਤ ਇਲਾਕਿਆਂ ਬਾਰੇ ਡਾਟਾਬੇਸ ਵੀ ਤਿਆਰ ਕਰਨ ਵਿੱਚ ਵੀ ਸਹਾਈ ਸਿੱਧ ਹੋ ਰਹੇ ਹਨ।
ਇਹ ਵੀ ਪੜੋ:India Agni 5 Missile Test News : 5000 KM ਰੇਂਜ ਵਾਲੀ ਅਗਨੀ-5 ਮਿਜ਼ਾਈਲ ਦਾ ਸਫ਼ਲ ਪ੍ਰੀਖਣ
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬੇ ਵਿੱਚ ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਕੀਮਤੀ ਜਾਨਾਂ ਦੀ ਰੋਕਥਾਮ ਅਤੇ ਟਰੈਫਿਕ ਦੀ ਸੁਚਾਰੂ ਵਿਵਸਥਾ ਲਈ ਸੂਬਾ ਸਰਕਾਰ ਨੇ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਆਪਣੀ ਕਿਸਮ ਦੀ ਇਹ ਪਹਿਲੀ ਫੋਰਸ ਸੂਬੇ ਵਿੱਚ ਹਰ ਰੋਜ਼ ਵਾਪਰਦੇ ਸੜਕ ਹਾਦਸਿਆਂ ਵਿੱਚ ਕੀਮਤੀ ਜਾਨਾਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ ਅਤੇ ਇਸ ਫੋਰਸ ਨੂੰ ਅੰਨ੍ਹੇਵਾਹ ਡਰਾਈਵਿੰਗ ਕਰਨ ਵਾਲਿਆਂ ਨੂੰ ਰੋਕਣ, ਵਾਹਨਾਂ ਦੀ ਸੁਚੱਜੀ ਆਵਾਜਾਈ ਅਤੇ ਸੜਕ ਹਾਦਸੇ ਰੋਕਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁਢਲੇ ਤੌਰ ਉਤੇ 129 ਵਾਹਨਾਂ ਨੂੰ ਅਤਿ ਆਧੁਨਿਕ ਸਾਜ਼ੋ-ਸਾਮਾਨ ਨਾਲ ਲੈਸ ਕੀਤਾ ਗਿਆ ਹੈ ਅਤੇ ਹਰੇਕ 30 ਕਿਲੋਮੀਟਰ ਦੇ ਵਕਫੇ ਨਾਲ ਇਹ ਵਾਹਨ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਾਹਨਾਂ ਵਿੱਚ ਮੈਡੀਕਲ ਕਿੱਟ ਵੀ ਰੱਖੀ ਹੁੰਦੀ ਹੈ ਤਾਂ ਕਿ ਲੋੜ ਪੈਣ ਉਤੇ ਕਿਸੇ ਵੀ ਵਿਅਕਤੀ ਨੂੰ ਮੁਢਲਾ ਇਲਾਜ ਮੁਹੱਈਆ ਕਰਵਾਇਆ ਜਾ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰਾਂ ਵੱਲੋਂ ਖੜ੍ਹੀਆਂ ਕੀਤੀਆਂ ਸਾਰੀਆਂ ਰੁਕਾਵਟਾਂ ਦੂਰ ਕਰ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰੇਕ ਤਬਕੇ ਨਾਲ ਮੀਟਿੰਗਾਂ ਕਰ ਰਹੀ ਹੈ ਤਾਂ ਕਿ ਹਰੇਕ ਪੰਜਾਬੀ ਦੀ ਵੱਧ ਤੋਂ ਵੱਧ ਮਦਦ ਕੀਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਬਿਜਲੀ ਦੇ ਖੇਤਰ ’ਚ ਵੱਡੇ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਇਸ ਕਦਮ ਨਾਲ ਆਉਂਦੇ ਸਮੇਂ ਵਿੱਚ ਉਦਯੋਗਪਤੀਆਂ ਅਤੇ ਕਾਰੋਬਾਰੀਆਂ ਨੂੰ ਵੀ ਸਸਤੀ ਬਿਜਲੀ ਮਿਲੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਉਦਯੋਗਿਕ ਤਰੱਕੀ ਰਾਹੀਂ ਸੂਬੇ ਦੀ ਆਰਥਿਕ ਖੁਸ਼ਹਾਲੀ ਨੂੰ ਵੱਡਾ ਹੁਲਾਰਾ ਦਿੱਤਾ ਜਾਵੇ।
ਬਿਜਲੀ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਵਿੱਤੀ ਸਾਲ 2021-22 ਵਿਚ 200 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਸਪਲਾਈ ਦਾ ਲਾਭ ਲੈਣ ਵਾਲੇ 22,48,065 ਖਪਤਕਾਰਾਂ ਦੇ ਮੁਕਾਬਲੇ ਲਾਭਪਾਤਰੀਆਂ ਦੀ ਗਿਣਤੀ ਵਿਚ ਮਹੱਤਵਪੂਰਨ ਵਾਧਾ ਦਰਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਅਤੇ ਖਾਸਤੌਰ ’ਤੇ ਊਰਜਾ ਦੀਆਂ ਵੱਧ ਦੀਆਂ ਕੀਮਤਾਂ ਦੇ ਮੱਦੇਨਜ਼ਰ ਇਹ ਪਹਿਲਕਦਮੀ 90 ਪ੍ਰਤੀਸ਼ਤ ਘਰੇਲੂ ਖਪਤਕਾਰਾਂ ਨੂੰ ਰਾਹਤ ਪ੍ਰਦਾਨ ਕਰਨ ਵਿਚ ਮਦਦਗਾਰ ਸਾਬਤ ਹੋਈ ਹੈ।
ਇਹ ਵੀ ਪੜੋ:Punjab News : ਮਰਹੂਮ ਲੋਕ ਗਾਇਕਾ ਗੁਰਮੀਤ ਬਾਵਾ ਦੇ ਪਤੀ ਕਿਰਪਾਲ ਸਿੰਘ ਬਾਵਾ ਦਾ ਹੋਇਆ ਦਿਹਾਂਤ
ਲਾਭਪਾਤਰੀਆਂ ਦਾ ਜ਼ਿਲ੍ਹਾਵਾਰ ਵੇਰਵਾ ਦਿੰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਲੁਧਿਆਣਾ ਤੋਂ 7,43,631, ਪਟਿਆਲਾ ਤੋਂ 5,21,301, ਅੰਮ੍ਰਿਤਸਰ ਤੋਂ 5,15,352, ਹੁਸ਼ਿਆਰਪੁਰ ਤੋਂ 4,60,033, ਸ੍ਰੀ ਮੁਕਤਸਰ ਸਾਹਿਬ ਤੋਂ 4,13,788, ਗੁਰਦਾਸਪੁਰ ਤੋਂ 3,96,757, ਜਲੰਧਰ ਤੋਂ 3,95,369, ਰੋਪੜ ਤੋਂ 3,78,330, ਤਰਨਤਾਰਨ ਤੋਂ 3,30,010, ਕਪੂਰਥਲਾ ਤੋਂ 3,01,901, ਸ਼ਹੀਦ ਭਗਤ ਸਿੰਘ ਨਗਰ ਤੋਂ 2,96, 757, ਸਾਹਿਬਜਾਦਾ ਅਜੀਤ ਸਿੰਘ ਨਗਰ ਤੋਂ 2,88,499, ਬਠਿੰਡਾ ਤੋਂ 2,83,177, ਸ੍ਰੀ ਫਤਹਿਗੜ੍ਹ ਸਾਹਿਬ ਤੋਂ 2,57,264, ਸੰਗਰੂਰ ਤੋਂ 2,35,670, ਮੋਗਾ ਤੋਂ 2,13,871, ਬਰਨਾਲਾ ਤੋਂ 1,98,061, ਫਿਰੋਜ਼ਪੁਰ ਤੋਂ 1,93,159, ਮਾਨਸਾ ਤੋਂ 1,88,785, ਪਠਾਨਕੋਟ ਤੋਂ 1,70,039, ਫਰੀਦਕੋਟ ਤੋਂ 1,42,580, ਮਾਲੇਰਕੋਟਲਾ ਤੋਂ 97,553 ਅਤੇ ਫਾਜ਼ਿਲਕਾ ਤੋਂ 64,386 ਘਰੇਲੂ ਖਪਤਕਾਰਾਂ ਨੇ ਵਿੱਤੀ ਸਾਲ 2024-25 ਵਿਚ ਜ਼ੀਰੋ ਬਿਜਲੀ ਬਿੱਲ ਪ੍ਰਾਪਤ ਕੀਤਾ।
ਇਹ ਵੀ ਪੜੋ:Punjab News : ਮਰਹੂਮ ਲੋਕ ਗਾਇਕਾ ਗੁਰਮੀਤ ਬਾਵਾ ਦੇ ਪਤੀ ਕਿਰਪਾਲ ਸਿੰਘ ਬਾਵਾ ਦਾ ਹੋਇਆ ਦਿਹਾਂਤ
ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਇਸ ਪ੍ਰਾਪਤੀ ਦੀ ਮਹੱਤਤਾ ’ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਇਹ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸਾਰਿਆਂ ਲਈ ਕਿਫ਼ਾਇਤੀ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਪ੍ਰਤੀ ਇਸ ਦੇ ਸਮਰਪਣ ਦਾ ਪ੍ਰਮਾਣ ਹੈ।
(For more news apart from 'Government-business meeting' held in Hoshiarpur News in Punjabi, stay tuned to Rozana Spokesman)