Punjab News: 5,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
Published : Mar 12, 2024, 8:31 pm IST
Updated : Mar 12, 2024, 8:31 pm IST
SHARE ARTICLE
Vigilance Bureau nabs Patwari for taking Rs 5,000 bribe
Vigilance Bureau nabs Patwari for taking Rs 5,000 bribe

ਜ਼ਮੀਨ ਦੇ ਵਿਰਾਸਤੀ ਇੰਤਕਾਲ ਬਦਲੇ ਪਹਿਲਾਂ ਹੀ ਪਟਵਾਰੀ ਲੈ ਚੁੱਕਾ ਸੀ 14,000 ਰੁਪਏ ਰਿਸ਼ਵਤ

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਮੰਗਲਵਾਰ ਨੂੰ ਕੀਰਤਪੁਰ ਸਾਹਿਬ, ਰੂਪਨਗਰ ਜਿਲਾ ਰੂਪਨਗਰ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਪ੍ਰਕਾਸ਼ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਕਰਮਚਾਰੀ ਵਿਰੁੱਧ ਇਹ ਮਾਮਲਾ ਤਹਿਸੀਲ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਛੋਟੀ ਝੱਖੀਆਂ ਨਿਵਾਸੀ ਸੋਹਣ ਸਿੰਘ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਹੈ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪਟਵਾਰੀ ਨੇ ਉਸਦੀ ਜੱਦੀ ਜ਼ਮੀਨ ਦਾ ਵਿਰਾਸਤ ਇੰਤਕਾਲ' ਦਰਜ ਕਰਨ ਬਦਲੇ 20,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਪਹਿਲਾਂ ਵੀ ਵੱਖ-ਵੱਖ ਮੌਕਿਆਂ 'ਤੇ ਉਸ ਕੋਲ਼ੋਂ 14,000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਕਾਇਆ 5,000 ਰੁਪਏ ਦੀ ਮੰਗ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਹੈ ਜਿਸ ਤਹਿਤ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਉਪਰੋਕਤ ਮਾਲ ਅਧਿਕਾਰੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਫਲਾਇੰਗ ਸਕੁਐਡ-1, ਪੰਜਾਬ, ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

(For more Punjabi news apart from Vigilance Bureau nabs Patwari for taking Rs 5,000 bribe, stay tuned to Rozana Spokesman)

Location: India, Punjab, Rup Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Amritpal Singh Mehron : MP Sarabjit Singh Khalsa visits Amritpal Mehron's father, Kamal Kaur Muder

18 Jun 2025 11:24 AM

Ludhiana Election 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

18 Jun 2025 11:25 AM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM
Advertisement