Moga News : ਮੋਗਾ ਕਤਲ ਕਾਂਡ: ਪੰਜਾਬ ਪੁਲਿਸ ਨੇ ਮੋਗਾ 'ਚ ਗੈਂਗਸਟਰ ਮਲਕੀਤ ਮਨੂੰ ਨੂੰ ਸੰਖੇਪ ਗੋਲੀਬਾਰੀ ਉਪੰਰਤ ਕੀਤਾ ਗ੍ਰਿਫ਼ਤਾਰ

By : BALJINDERK

Published : Mar 12, 2025, 7:50 pm IST
Updated : Mar 12, 2025, 7:50 pm IST
SHARE ARTICLE
ਪੁਲਿਸ ਨੇ ਮੋਗਾ 'ਚ ਗੈਂਗਸਟਰ ਮਲਕੀਤ ਮਨੂੰ ਨੂੰ ਕੀਤਾ ਗ੍ਰਿਫ਼ਤਾਰ
ਪੁਲਿਸ ਨੇ ਮੋਗਾ 'ਚ ਗੈਂਗਸਟਰ ਮਲਕੀਤ ਮਨੂੰ ਨੂੰ ਕੀਤਾ ਗ੍ਰਿਫ਼ਤਾਰ

Moga News : ਗ੍ਰਿਫ਼ਤਾਰ ਮੁਲਜ਼ਮ ਦਵਿੰਦਰ ਬੰਬੀਹਾ ਗੈਂਗ ਦੇ ਗੈਂਗਸਟਰ ਗੋਪੀ ਲਾਹੌਰੀਆ ਅਤੇ ਲੱਕੀ ਪਟਿਆਲ ਦਾ ਸੰਚਾਲਕ ਸੀ: ਡੀਜੀਪੀ ਗੌਰਵ ਯਾਦਵ

Punjab News in Punjabi : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸੰਗਠਿਤ ਅਪਰਾਧਾਂ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਨੇ ਮੋਗਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਵਿਦੇਸ਼ ਅਧਾਰਿਤ ਗੈਂਗਸਟਰ ਗੌਰਵ ਉਰਫ਼ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਂਗ ਦੇ ਗੈਂਗਸਟਰ ਦਵਿੰਦਰਪਾਲ ਸਿੰਘ ਉਰਫ਼ ਗੋਪੀ ਲਹੌਰੀਆਂ ਦੇ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਮਲਕੀਤ ਸਿੰਘ ਉਰਫ਼ ਮਨੂੰ ਵਾਸੀ ਦੁਸਾਂਝ ਤਲਵੰਡੀ, ਮੋਗਾ ਵਜੋਂ ਹੋਈ ਹੈ। ਪੁਲੀਸ ਟੀਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦੇ ਪਿਸਤੌਲ ਸਮੇਤ ਚਾਰ ਕਾਰਤੂਸ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀ ਮਨੂੰ, ਜੋ ਦਵਿੰਦਰ ਬੰਬੀਹਾ ਗੈਂਗ ਦਾ ਸਰਗਰਮ ਮੈਂਬਰ ਹੈ, ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ, ਜਿਸ ਦੇ ਖ਼ਿਲਾਫ਼ ਕਤਲ, ਇਰਾਦਾ ਕਤਲ, ਐਨਡੀਪੀਐਸ ਐਕਟ ਅਤੇ ਅਸਲਾ ਐਕਟ ਆਦਿ ਨਾਲ ਸਬੰਧਤ ਘੱਟੋ-ਘੱਟ ਸੱਤ ਕੇਸ ਦਰਜ ਹਨ।ਉਨ੍ਹਾਂ ਦੱਸਿਆ ਕਿ ਜੇਲ 'ਚ ਬੰਦ ਗੈਂਗਸਟਰ ਧਰਮਿੰਦਰ ਬਾਜੀ ਦੇ ਇਸ਼ਾਰੇ 'ਤੇ ਦੋਸ਼ੀ ਮਲਕੀਤ ਮਨੂੰ ਨੇ ਆਪਣੇ ਸਾਥੀ ਮਨਪ੍ਰੀਤ ਸਿੰਘ ਉਰਫ ਮਨੀ ਨਾਲ ਮਿਲ ਕੇ 19 ਫਰਵਰੀ, 2025 ਨੂੰ ਮੋਗਾ ਦੇ ਪਿੰਡ ਕਪੂਰਾ 'ਚ ਆਪਣੇ ਵਿਰੋਧੀ ਗਿਰੋਹ 'ਤੇ ਹਮਲਾ ਕਰਕੇ ਇਕ ਵਿਅਕਤੀ ਦਾ ਕਤਲ ਕਰ ਦਿੱਤਾ ਅਤੇ ਇਸ ਦੌਰਾਨ ਇਕ ਔਰਤ ਦੀ ਲੱਤ 'ਤੇ ਗੋਲੀ ਲੱਗਣ ਨਾਲ ਜ਼ਖਮੀ ਹੋ ਗਈ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਮਨੂੰ 26 ਫਰਵਰੀ, 2025 ਨੂੰ ਜਗਰਾਓਂ ਵਿਖੇ ਰਾਜਾ ਢਾਬਾ ਵਿਖੇ ਹੋਈ ਗੋਲੀਬਾਰੀ ਵਿੱਚ ਵੀ ਸ਼ਾਮਲ ਸੀ, ਜੋ ਉਸ ਨੇ ਵਿਦੇਸ਼ ਅਧਾਰਤ ਗੈਂਗਸਟਰ ਲੱਕੀ ਪਟਿਆਲ ਦੇ ਇਸ਼ਾਰੇ ‘ਤੇ ਕੀਤਾ ਸੀ।ਡੀਜੀਪੀ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਮੋਗਾ ਖੇਤਰ ਵਿੱਚ ਮੁਲਜ਼ਮ ਮਲਕੀਤ ਉਰਫ਼ ਮਨੂ ਦੇ ਛੁਪੇ ਹੋਣ ਬਾਰੇ ਮਿਲੀ ਮਨੁੱਖੀ ਅਤੇ ਤਕਨੀਕੀ ਸੂਹ ’ਤੇ ਕਾਰਵਾਈ ਕਰਦਿਆਂ ਏਆਈਜੀ ਗੁਰਮੀਤ ਚੌਹਾਨ ਅਤੇ ਡੀਐਸਪੀ ਬਿਕਰਮਜੀਤ ਬਰਾੜ ਦੀ ਨਿਗਰਾਨੀ ਹੇਠ ਇੰਸਪੈਕਟਰ ਪੁਸ਼ਪਿੰਦਰ ਸਿੰਘ ਦੀ ਅਗਵਾਈ ਵਿੱਚ ਏਜੀਟੀਐਫ ਦੀਆਂ ਵਿਸ਼ੇਸ਼ ਟੀਮਾਂ ਨੇ ਉਸ ਨੂੰ ਦੁਸਾਂਝ ਰੋਡ, ਮੋਗਾ ਨਜ਼ਦੀਕ ਸਥਿਤ ਕਿਰਾਏ ਦੀ ਰਿਹਾਇਸ਼ ਵਿੱਚ ਸਫ਼ਲਤਾਪੂਰਵਕ ਟਰੈਕ ਕਰ ਲਿਆ।

ਉਨ੍ਹਾਂ ਦੱਸਿਆ ਕਿ ਜਦੋਂ ਪੁਲਿਸ ਟੀਮਾਂ ਨੇ ਸ਼ੱਕੀ ਰਿਹਾਇਸ਼ 'ਤੇ ਛਾਪਾ ਮਾਰਿਆ, ਤਾਂ ਦੋਸ਼ੀ ਮਨੂੰ ਨੇ ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸ਼ਿਸ਼ ਵਿਚ ਪੁਲਿਸ ਟੀਮ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਚਲਦਿਆਂ ਪੁਲਿਸ ਟੀਮਾਂ ਨੇ ਜਵਾਬੀ ਕਾਰਵਾਈ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਜਵਾਬੀ ਗੋਲੀਬਾਰੀ ਦੌਰਾਨ ਦੋਸ਼ੀ ਜ਼ਖਮੀ ਹੋ ਗਿਆ। ਇਸ ਉਪਰੰਤ ਉਸ ਨੂੰ ਸਥਾਨਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਇਲਾਜ ਲਈ ਬਾਬਾ ਫਰੀਦ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ।

ਏਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਉਸਦੇ ਕਬਜ਼ੇ 'ਚੋਂ .32 ਬੋਰ ਦੇ ਪਿਸਤੌਲ ਸਮੇਤ ਚਾਰ ਕਾਰਤੂਸ ਬਰਾਮਦ ਕੀਤੇ ਹਨ। ਏਆਈਜੀ ਗੁਰਮੀਤ ਚੌਹਾਨ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਮਲਕੀਤ ਉਰਫ਼ ਮਨੂੰ ਨੂੰ ਆਪਣੇ ਵਿਦੇਸ਼ੀ ਹੈਂਡਲਰ ਲੱਕੀ ਪਟਿਆਲ ਅਤੇ ਗੋਪੀ ਲਾਹੌਰੀਆ ਵੱਲੋਂ ਟ੍ਰਾਈਸਿਟੀ ਖੇਤਰ ਵਿੱਚ ਸਨਸਨੀਖੇਜ਼ ਵਾਰਦਾਤਾਂ ਨੂੰ ਅੰਜਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ।

ਐਸਐਸਪੀ ਮੋਗਾ ਅਜੈ ਗਾਂਧੀ ਨੇ ਦੱਸਿਆ ਕਿ ਐਫਆਈਆਰ ਨੰਬਰ 52 ਮਿਤੀ 12/3/2025 ਨੂੰ ਥਾਣਾ ਸਿਟੀ ਮੋਗਾ ਵਿਖੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀਆਂ ਧਾਰਾਵਾਂ 109, 132, 221 ਅਤੇ 111 ਅਤੇ ਅਸਲਾ ਐਕਟ ਦੀਆਂ ਧਾਰਾਵਾਂ 25 (6) ਅਤੇ 25 (7) ਤਹਿਤ ਇੱਕ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

(For more news apart from       News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement