Punjab News : ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 16 ਗ੍ਰਾਮ ਪੰਚਾਇਤਾਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਕਰਵਾਉਣ ਸਬੰਧੀ ਪ੍ਰੋਗਰਾਮ ਜਾਰੀ

By : BALJINDERK

Published : Mar 12, 2025, 7:42 pm IST
Updated : Mar 12, 2025, 7:42 pm IST
SHARE ARTICLE
file photo
file photo

Punjab News : ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਮਿਤੀ 30.03.2025 (ਐਤਵਾਰ) ਨੂੰ ਕਰਵਾਈਆਂ ਜਾਣਗੀਆਂ।

Punjab News in Punjabi : ਪੰਜਾਬ ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਬਲਾਕ ਸਨੌਰ ਦੀਆਂ 16 ਗ੍ਰਾਮ ਪੰਚਾਇਤਾਂ ਭੱਠਲਾਂ, ਬੀੜ ਬਹਾਦਰਗੜ੍ਹ, ਦੀਲਵਾਲ, ਫਾਰਮ ਬਹਾਦਰਗੜ੍ਹ, ਮਾਜਰੀ, ਪੀਰ ਕਲੋਨੀ, ਵਿਦਿਆ ਨਗਰ, ਹੀਰਾ ਕਲੋਨੀ, ਗੁਰੂ ਨਾਨਕ ਨਗਰ, ਹਰ ਗੋਬਿੰਦ ਕਲੋਨੀ, ਕਰਹੇੜੀ, ਕਸਬਾ ਰੁੜਕੀ, ਮਹਿਮਦਪੁਰ ਜੱਟਾਂ, ਨਵਾਂ ਮਹਿਮਦਪੁਰ ਜੱਟਾਂ, ਸ਼ਮਸਪੁਰ ਅਤੇ ਸ਼ੇਖਪੁਰ ਕੰਬੋਆਂ ਦੇ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਮਿਤੀ 30.03.2025 (ਐਤਵਾਰ) ਨੂੰ ਕਰਵਾਈਆਂ ਜਾਣਗੀਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਚੋਣ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਪਹਿਲੀ ਮਿਤੀ 17.03.2025 (ਸੋਮਵਾਰ) ਨੂੰ  11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਨਾਮਜ਼ਦਗੀਆਂ ਦਾਖਲ ਕਰਨ ਦੀ ਆਖਰੀ ਮਿਤੀ 20.03.2025 (ਵੀਰਵਾਰ) ਨੂੰ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗੀ ਅਤੇ 21.03.2025 (ਸ਼ੁੱਕਰਵਾਰ) ਨੂੰ ਨਾਮਜ਼ਦਗੀਆਂ ਦੀ ਪੜਤਾਲ ਕੀਤੀ ਜਾਵੇਗੀ। ਇਸ ਸਬੰਧੀ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 22.03.2025 (ਸ਼ਨੀਵਾਰ) ਨੂੰ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗੀ ਅਤੇ ਇਸ ਉਪਰੰਤ 30.03.2025 (ਐਤਵਾਰ) ਨੂੰ ਚੋਣਾਂ ਕਰਵਾਈਆਂ ਜਾਣਗੀਆਂ।

ਉਨ੍ਹਾਂ ਅੱਗੇ ਦੱਸਿਆ ਕਿ ਵੋਟਾਂ ਦੀ ਗਿਣਤੀ ਪੋਲਿੰਗ ਸਟੇਸ਼ਨਾਂ 'ਤੇ ਵੋਟਾਂ ਦੀ ਸਮਾਪਤੀ ਤੋਂ ਤੁਰੰਤ ਬਾਅਦ ਕੀਤੀ ਜਾਵੇਗੀ ਅਤੇ 01.04.2025 (ਮੰਗਲਵਾਰ) ਨੂੰ ਚੋਣਾਂ ਮੁਕੰਮਲ ਹੋ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਸਬੰਧੀ ਰਸਮੀ ਨੋਟੀਫਿਕੇਸ਼ਨ 17.03.2025 ਨੂੰ ਜਾਰੀ ਕੀਤਾ ਜਾਵੇਗਾ। ਇਸ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ, ਪਟਿਆਲਾ ਨੂੰ ਨਿਰਪੱਖ ਚੋਣਾਂ ਯਕੀਨੀ ਬਣਾਉਣ ਲਈ ਸਾਰੇ ਲੋੜੀਂਦੇ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਬਲਾਕ ਸਨੌਰ ਦੀਆਂ ਉਕਤ 16 ਗ੍ਰਾਮ ਪੰਚਾਇਤਾਂ ਦੇ ਮਾਲ ਅਧਿਕਾਰ ਖੇਤਰ ਵਿੱਚ ਨੋਟੀਫਿਕੇਸ਼ਨ ਦੀ ਮਿਤੀ ਤੋਂ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ।

(For more news apart from  Punjab State Election Commission releases schedule for holding general elections election members 16 Gram Panchayats News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement