ਰੂਪਨਗਰ ਪੁਲਿਸ ਨੇ ਜਬਰ ਜਨਾਹ ਦੇ ਮੁਲਜ਼ਮ ਸਰਪੰਚ ਹਰਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ
Published : Mar 12, 2025, 10:56 pm IST
Updated : Mar 12, 2025, 10:56 pm IST
SHARE ARTICLE
Rupnagar Police arrests Sarpanch Harvinder Singh, accused of rape
Rupnagar Police arrests Sarpanch Harvinder Singh, accused of rape

ਮੁਲਜ਼ਮ ਹਰਵਿੰਦਰ ਸਿੰਘ ਵੀ ਬਾਹਰ ਭੱਜਣ ਦੀ ਫਿਰਾਕ ’ਚ ਸੀ 

ਰੂਪਨਗਰ : ਰੂਪਨਗਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਜਬਰ ਜਨਾਹ ਦੇ ਮੁਲਜ਼ਮ ਹਰਵਿੰਦਰ ਸਿੰਘ ਸਰਪੰਚ ਵਾਸੀ ਪਿੰਡ ਕੰਧੋਲਾ ਥਾਣਾ ਸ੍ਰੀ ਚਮਕੌਰ ਸਾਹਿਬ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਗਿਆ ਕਿ ਮੁਕੱਦਮਾ ਨੰਬਰ 16 ਮਿਤੀ 16-02-2025 ਅ/ਧ 64, 61(2) ਬੀਐਨਐਸ, 06 ਪੋਕਸੋ ਐਕਟ 3(2), (ਵੀ.ਏ) ਐਸਸੀ/ਐਸਟੀ ਐਕਟ ਥਾਣਾ ਸ੍ਰੀ ਚਮਕੌਰ ਸਾਹਿਬ ਪੀੜਤ ਲੜਕੀ ਦੇ ਬਿਆਨਾਂ ’ਤੇ ਮੁਲਜ਼ਮ ਹਰਵਿੰਦਰ ਸਿੰਘ ਸਰਪੰਚ ਅਤੇ ਮਨਦੀਪ ਸਿੰਘ ਵਾਸੀ ਪਿੰਡ ਕੰਧੋਲਾ ਥਾਣਾ ਸ੍ਰੀ ਚਮਕੌਰ ਸਾਹਿਬ ਜ਼ਿਲ੍ਹਾ ਰੂਪਨਗਰ ਦੇ ਦਰਜ ਰਜਿਸਟਰ ਹੋਇਆ ਸੀ, ਜੋ ਇਸ ਮੁਕੱਦਮਾ ਵਿੱਚ ਦੋਸ਼ੀ ਮਨਦੀਪ ਸਿੰਘ ਨੂੰ 16 ਫਰਵਰੀ 2025 ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਮੁਕੱਦਮਾ ਵਿੱਚ ਮੁਲਜ਼ਮ ਹਰਵਿੰਦਰ ਸਿੰਘ ਸਰਪੰਚ ਪਿੰਡ ਕੰਧੋਲਾ ਆਪਣੀ ਗ੍ਰਿਫਤਾਰੀ ਤੋਂ ਡਰਦਾ ਭੱਜਿਆ ਹੋਇਆ ਰੂਪੋਸ਼ ਹੋ ਗਿਆ ਸੀ।


ਇਸ ਸਬੰਧੀ ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮੇ ਦੀ ਤਫਤੀਸ਼ ਦੌਰਾਨ ਮੁਲਜ਼ਮ ਨੂੰ ਪਨਾਹ ਦੇਣ ਵਾਲੇ ਨਛੱਤਰ ਸਿੰਘ ਵਾਸੀ #2014 ਮਹਿੰਦਰਾ ਕਲੋਨੀ ਖਮਾਣੋ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਖਿਲਾਫ ਮੁਕੱਦਮਾ ਨੰਬਰ 23 ਮਿਤੀ 01.03.2025 ਅ/ਧ 249(ਬੀ) ਬੀਐਨਐਸ ਦਰਜ ਰਜਿਸਟਰ ਕਰਕੇ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਨਛੱਤਰ ਸਿੰਘ ਮੁਲਜ਼ਮ ਹਰਵਿੰਦਰ ਸਿੰਘ ਦੇ ਹੋਟਲ ਦਾ ਮੈਨੇਜਰ ਰਿਹਾ ਹੈ, ਜਿਸ ਨੇ ਮੁਲਜ਼ਮ ਹਰਵਿੰਦਰ ਸਿੰਘ ਨੂੰ ਆਪਣੇ ਨਾਮ ’ਤੇ ਇੱਕ ਮੋਬਾਇਲ ਫੋਨ ਅਤੇ ਇੱਕ ਸਿਮ ਲੈ ਕੇ ਦਿੱਤੇ ਸਨ। ਜਿਸ ’ਤੇ ਮੁਕਦਮਾ ਦੀ ਵਿਗਿਆਨਿਕ ਅਤੇ ਤਕਨੀਕੀ ਢੰਗਾਂ ਨਾਲ ਤਫਤੀਸ਼ ਕਰਦੇ ਹੋਏ ਅਮਨਦੀਪ ਸਿੰਘ ਉਰਫ ਅਮਨਾ ਸਰਪੰਚ ਪਿੰਡ ਰਣਕੇ ਥਾਣਾ ਮੁੱਲਾਪੁਰ ਦਾਖਾ ਜ਼ਿਲ੍ਹਾ ਲੁਧਿਆਣਾ ਨੂੰ ਗ੍ਰਿਫਤਾਰ ਕੀਤਾ ਗਿਆ। 

ਮੁਲਜ਼ਮ ਅਮਨਦੀਪ ਸਿੰਘ ਦੀ ਪੁਛਗਿੱਛ ਤੇ ਪਤਾ ਲੱਗਾ ਕਿ ਕੁਲਵੰਤ ਸਿੰਘ ਵਾਸੀ ਪਿੰਡ ਸੋਹੀਆ ਥਾਣਾ ਜਗਰਾਓ ਹਾਲ ਵਾਸੀ ਕੈਨੇਡਾ ਜੋ ਹਰਵਿੰਦਰ ਸਿੰਘ ਦੀ ਭੂਆ ਦਾ ਲੜਕਾ ਹੈ, ਨੇ ਮੁਲਜ਼ਮ ਹਰਵਿੰਦਰ ਸਿੰਘ ਨੂੰ ਅਪਣੇ ਚਾਚੇ ਸਹੁਰੇ ਦੇ ਘਰ ਲੁਕਾਅ ਛੁਪਾ ਕੇ ਰੱਖਿਆ ਹੈ। ਕੁਲਵੰਤ ਸਿੰਘ ਨੂੰ ਵੀ ਮੁਕੱਦਮੇ ਵਿੱਚ ਨਾਮਜਦ ਕੀਤਾ ਗਿਆ ਹੈ ਅਤੇ ਉਸ ਦੀ ਐਲਓਸੀ ਜਾਰੀ ਕਰਵਾਈ ਗਈ ਸੀ, ਜਿਸ ਨੂੰ ਐਲਓਸੀ ਦੇ ਅਧਾਰ ’ਤੇ ਇਮੀਗ੍ਰੇਸ਼ਨ ਵਿਭਾਗ ਮੁੰਬਈ ਵਲੋ ਕਾਬੂ ਕਰ ਲਿਆ ਸੀ ਜਿਸ ਨੂੰ ਮਿਤੀ 06.03.2025 ਨੂੰ ਮੁੰਬਈ ਏਅਰਪੋਰਟ ਤੋਂ ਗ੍ਰਿਫਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਹਰਵਿੰਦਰ ਸਿੰਘ ਵੀ ਬਾਹਰ ਭੱਜਣ ਦੀ ਫਿਰਾਕ ਵਿੱਚ ਸੀ, ਜਿਸਦੀ ਵੀ ਐਲਓਸੀ ਜਾਰੀ ਕਰਵਾਈ ਗਈ ਸੀ ਅਤੇ ਦੋਸ਼ੀ ਦੀ ਜਾਣਕਾਰੀ ਦੇਣ ਵਾਲੇ ਵਿਅਕਤੀ ਨੂੰ 1 ਲੱਖ ਰੁਪਏ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਸੀ ਅਤੇ ਜਿਸਨੂੰ ਇਲੈਕਟ੍ਰਾਨਿਕ, ਪ੍ਰਿੰਟ ਅਤੇ ਸ਼ੋਸਲ ਮੀਡੀਆ ਰਾਹੀ ਪ੍ਰਸਾਰਿਤ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਦੌਰਾਨੇ ਤਫਤੀਸ਼ ਦੋਸ਼ੀ ਹਰਵਿੰਦਰ ਸਿੰਘ ਦੀ ਪਤਨੀ ਮਨਪ੍ਰੀਤ ਕੌਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਅਤੇ ਜੇਲ੍ਹ ਬੰਦ ਕਰਵਾਇਆ ਗਿਆ। ਤਫਤੀਸ਼ ਦੌਰਾਨ ਜਿਮੀਦਾਰਾਂ ਢਾਬਾ ਕਮ ਮੈਰਿਜ ਪੈਲੇਸ ਦੇ ਮਾਲਕ ਦਵਿੰਦਰ ਸਿੰਘ ਨੂੰ ਮੁਕੱਦਮਾ ਵਿਚ ਨਾਮਜ਼ਦ ਕੀਤਾ ਗਿਆ ਹੈ ਜਿਸਦੀ ਗ੍ਰਿਫਤਾਰੀ ਲਈ ਰੇਡ ਕੀਤੇ ਜਾ ਰਹੇ ਹਨ।

ਐੱਸਐੱਸਪੀ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਉਕਤ ਦੋਸ਼ੀ ਦੀ ਭਾਲ ਲਈ ਐੱਸਪੀ ਸ਼੍ਰੀਮਤੀ ਰੁਪਿੰਦਰ ਕੌਰ ਸਰਾਂ, ਉਪ ਕਪਤਾਨ ਪੁਲਿਸ ਸਬ ਡਵੀਜਨ ਸ੍ਰੀ ਚਮਕੌਰ ਸਾਹਿਬ ਸ.ਮਨਜੀਤ ਸਿੰਘ, ਮੁੱਖ ਅਫਸਰ ਥਾਣਾ ਸ੍ਰੀ ਚਮਕੌਰ ਸਾਹਿਬ ਇੰਸ. ਗੁਰਪ੍ਰੀਤ ਸਿੰਘ ਅਤੇ ਇੰਚਾਰਜ ਸੀ.ਆਈ.ਏ ਰੂਪਨਗਰ ਇੰਸ. ਮਨਫੂਲ ਸਿੰਘ ਦੀ ਅਗਵਾਈ ਵਿੱਚ ਵੱਖ-ਵੱਖ ਟੀਮਾਂ ਗਠਿਤ ਕੀਤੀਆ ਗਈਆਂ ਸਨ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸ ਪਾਸੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।

SHARE ARTICLE

ਏਜੰਸੀ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement