Sri Mukatsar Sahib: ਪਿੰਡ ਮਦਰਸਾ ’ਚ ਨਸ਼ਾ ਤਸਕਰ ਵੱਲੋਂ ਗ਼ੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ’ਤੇ ਚੱਲਿਆ ਪੀਲਾ ਪੰਜਾ
Published : Mar 12, 2025, 4:38 pm IST
Updated : Mar 12, 2025, 4:45 pm IST
SHARE ARTICLE
Yellow claws attack on the building illegally constructed by drug smuggler in 'Village Madrasa'
Yellow claws attack on the building illegally constructed by drug smuggler in 'Village Madrasa'

ਤਸਕਰ ਦੇ ਪਰਿਵਾਰ ਉੱਪਰ ਨਸ਼ਾ ਤਸਕਰੀ ਦੇ 5 ਪਰਚੇ ਪਹਿਲਾਂ ਤੋਂ ਹੀ ਦਰਜ ਹਨ। 

 

Punjab News: ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਮਦਰਸਾ ਵਿੱਚ ਇੱਕ ਵਿਅਕਤੀ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਗਈ ਇਮਾਰਤ ਨੂੰ ਢਾਇਆ ਗਿਆ।

ਐਸਐਸਪੀ ਡਾ ਅਖਿਲ ਚੌਧਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਥਾਣਾ ਲੱਖੇਵਾਲੀ ਅਧੀਨ ਪੈਂਦੇ ਪਿੰਡ ਮਦਰਸਾ ਦੇ ਵਿਅਕਤੀ ਸਰਬਜੀਤ ਸਿੰਘ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਇਮਾਰਤ ਬਣਾਈ ਗਈ ਸੀ। ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਸ ਨੂੰ ਢਾਉਣ ਮੌਕੇ ਸੁਰੱਖਿਆ ਪ੍ਰਬੰਧ ਕਰਨ ਦੀਆਂ ਹਦਾਇਤਾਂ ਪ੍ਰਾਪਤ ਹੋਈਆਂ ਸਨ। ਜਿਸ ਤੋਂ ਬਾਅਦ ਕਾਰਵਾਈ ਕਰਦਿਆਂ ਇਸ ਇਮਾਰਤ ਨੂੰ ਢਾਹ ਦਿੱਤਾ ਗਿਆ।
 ਉਹਨਾਂ ਨੇ ਦੱਸਿਆ ਕਿ ਇਹ ਇਮਾਰਤ ਸਰਬਜੀਤ ਸਿੰਘ ਵੱਲੋਂ ਉਸਾਰੀ ਗਈ ਸੀ ਉਸ ਅਤੇ ਉਸ ਦੇ ਪਰਿਵਾਰ ਉੱਪਰ ਨਸ਼ੇ ਤਸਕਰੀ 5 ਪਰਚੇ ਪਹਿਲਾਂ ਤੋਂ ਹੀ ਦਰਜ ਹਨ।

ਐਸ.ਐਸ.ਪੀ ਡਾ .ਅਖਿਲ ਚੌਧਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮਿਸ਼ਨ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਜ਼ਿਲ੍ਹੇ ਵਿੱਚ ਵਿਆਪਕ ਪੱਧਰ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਨੇ ਕਿਹਾ ਕਿ ਜੋ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ ਉਸ ਨੂੰ ਅਟੈਚ ਕਰ ਲਿਆ ਜਾਏਗਾ ਅਤੇ ਜੇਕਰ ਕਿਸੇ ਨੇ ਸਰਕਾਰੀ ਸੰਪੱਤੀ ਤੇ ਕੋਈ ਇਮਾਰਤ ਬਣਾਈ ਤਾਂ ਉਸ ਨੂੰ ਨਸ਼ਟ ਕਰ ਦਿੱਤਾ ਜਾਵੇਗਾ। ਉਹਨਾਂ ਨੇ ਇਸ ਮੌਕੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਇਸ ਦੀ ਸੂਚਨਾ ਪੁਲਿਸ ਨੂੰ ਨਿਡਰ ਹੋ ਕੇ ਦਿੱਤੀ ਜਾਵੇ ਸੂਚਨਾ ਦੇਣ ਵਾਲੇ ਦੀ ਪਹਿਚਾਨ ਗੁਪਤ ਰੱਖਦੇ ਹੋਏ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਸ੍ਰੀ ਕੰਵਲਪ੍ਰੀਤ ਸਿੰਘ ਚਾਹਲ ਐਸ.ਪੀ (ਐਚ), ਐਸਡੀਐਮ ਬਲਜੀਤ ਕੌਰ, ਸ.ਇਕਬਾਲ ਸਿੰਘ ਡੀ.ਐਸ.ਪੀ ਮਲੋਟ, ਐਸ.ਆਈ ਦਰਸ਼ਨ ਸਿੰਘ ਐਸ.ਐਚ.ਓ ਲੱਖੇਵਾਲੀ, ਇੰਸ. ਦਵਿੰਦਰ ਸਿੰਘ  ਐਸ.ਐਚ.ਓ ਕਬਰਵਾਲਾ ਵੀ ਹਾਜਰ ਸਨ।

SHARE ARTICLE

ਏਜੰਸੀ

Advertisement

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM
Advertisement