ਪੰਜਾਬ ਵਿਧਾਨ ਸਭਾ ’ਚ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਲਿਆਂਦਾ ਗਿਆ ਮਤਾ
Published : Mar 12, 2026, 1:38 pm IST
Updated : Mar 12, 2026, 1:38 pm IST
SHARE ARTICLE
Resolution brought against Sukhpal Singh Khaira in Punjab Vidhan Sabha
Resolution brought against Sukhpal Singh Khaira in Punjab Vidhan Sabha

ਸੱਤਾਧਿਰ ਨੇ ਖਹਿਰਾ ’ਤੇ ਮਹਿਲਾਵਾਂ, ਗਰੀਬਾਂ ਤੇ ਚੁਣੇ ਹੋਏ ਨੁਮਾਇੰਦਿਆਂ ਦਾ ਅਪਮਾਨ ਕਰਨ ਦਾ ਲਗਾਇਆ ਇਲਜ਼ਾਮ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਅੱਜ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਿਲਾਂ ਉਸ ਵੇਲੇ ਵਧ ਗਈਆਂ ਜਦੋਂ ਸਦਨ ਵਿੱਚ ਉਨ੍ਹਾਂ ਦੇ ਖ਼ਿਲਾਫ਼ ਇੱਕ ਅਹਿਮ ਮਤਾ ਪਾਸ ਕੀਤਾ ਗਿਆ। ਖਹਿਰਾ ਵੱਲੋਂ ਮਹਿਲਾਵਾਂ ਨੂੰ ਮਿਲਣ ਵਾਲੀ 1,000 ਰੁਪਏ ਦੀ ਵਿੱਤੀ ਸਹਾਇਤਾ ਅਤੇ ਬੰਧੂਆ ਮਜ਼ਦੂਰਾਂ ਸਬੰਧੀ ਦਿੱਤੇ ਗਏ ਕਥਿਤ ਬਿਆਨਾਂ ਨੂੰ ਲੈ ਕੇ ਸੱਤਾਧਿਰ ਨੇ ਸਖ਼ਤ ਰੁਖ਼ ਅਪਣਾਇਆ ਹੈ। ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਮਤੇ ਅਨੁਸਾਰ, ਸੁਖਪਾਲ ਸਿੰਘ ਖਹਿਰਾ ਦੇ ਮਾਮਲੇ ਨੂੰ ਹੁਣ 'ਵਿਸ਼ੇਸ਼ ਅਧਿਕਾਰ ਕਮੇਟੀ' ਕੋਲ ਭੇਜ ਦਿੱਤਾ ਗਿਆ ਹੈ।

ਸਦਨ ਵਿੱਚ ‘ਆਪ’ ਵਿਧਾਇਕਾਂ ਵੱਲੋਂ ਇਲਜ਼ਾਮ ਲਾਇਆ ਗਿਆ ਕਿ ਖਹਿਰਾ ਨੇ ਮਹਿਲਾਵਾਂ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਰਾਸ਼ੀ ਦਾ ਮਜ਼ਾਕ ਉਡਾ ਕੇ ਪੰਜਾਬ ਦੀਆਂ ਧੀਆਂ-ਭੈਣਾਂ ਦਾ ਨਿਰਾਦਰ ਕੀਤਾ ਹੈ। ਮਜ਼ਦੂਰ ਵਰਗ ਬਾਰੇ ਕੀਤੀ ਗਈ ਟਿੱਪਣੀ ਨੂੰ ਅਪਮਾਨਜਨਕ ਦੱਸਦਿਆਂ ਇਸ ਨੂੰ ਗਰੀਬ ਤਬਕੇ ਦੀ ਤੌਹੀਨ ਕਰਾਰ ਦਿੱਤਾ ਗਿਆ ਹੈ। 

ਸੱਤਾਧਿਰ ਦੇ ਵਿਧਾਇਕਾਂ ਨੇ ਦੋਸ਼ ਲਾਇਆ ਕਿ ਇੱਕ ਜ਼ਿੰਮੇਵਾਰ ਚੁਣੇ ਹੋਏ ਨੁਮਾਇੰਦੇ ਵੱਲੋਂ ਅਜਿਹੀ ਭਾਸ਼ਾ ਦੀ ਵਰਤੋਂ ਕਰਨਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਅਤੇ ਮਜ਼ਦੂਰ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਸਨਮਾਨ ਨਾਲ ਸਮਝੌਤਾ ਨਹੀਂ ਕੀਤਾ ਜਾ ਸਕਦਾ। ਹੁਣ ਵਿਸ਼ੇਸ਼ ਅਧਿਕਾਰ ਕਮੇਟੀ ਇਸ ਮਾਮਲੇ ਦੀ ਜਾਂਚ ਕਰੇਗੀ ਅਤੇ ਆਪਣੀ ਰਿਪੋਰਟ ਸੌਂਪੇਗੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement