
ਤਲਵੰਡੀ ਸਾਬੋ ਤੋਂ ਵਿਧਾਇਕ ਹਨ ਪ੍ਰੋ. ਬਲਜਿੰਦਰ ਕੌਰ...
ਚੰਡੀਗੜ੍ਹ : ਆਦਮੀ ਪਾਰਟੀ (ਆਪ) ਨੇ ਬਠਿੰਡਾ ਲੋਕ ਸਭਾ ਹਲਕੇ ਲਈ ਪ੍ਰੋਫੈਸਰ ਬਲਜਿੰਦਰ ਕੌਰ ਨੂੰ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਪ੍ਰੋਫੈਸਰ ਬਲਜਿੰਦਰ ਕੌਰ ਤਲਵੰਡੀ ਸਾਬੋ ਤੋਂ ਵਿਧਾਇਕ ਪਾਰਟੀ ਦੇ ਮੁੱਖ ਬੁਲਾਰੇ ਅਤੇ ਮਹਿਲਾ ਵਿੰਗ ਪੰਜਾਬ ਦੇ ਅਬਜ਼ਰਵਰ ਵੀ ਹਨ। ਪਾਰਟੀ ਮੁੱਖ ਦਫ਼ਤਰ ਵੱਲੋਂ ਜਾਰੀ ਬਿਆਨ ਰਾਹੀਂ ਜਾਰੀ ਸੂਚੀ ਅਨੁਸਾਰ ਪ੍ਰੋਫੈਸਰ ਬਲਜਿੰਦਰ ਕੌਰ ਆਮ ਆਦਮੀ ਪਾਰਟੀ ਦੇ ਬਠਿੰਡਾ ਲੋਕ ਸਭਾ ਹਲਕੇ ਤੋਂ 2019 ਦੀਆਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਹੋਣਗੇ।
Aap
ਪ੍ਰੋਫੈਸਰ ਬਲਜਿੰਦਰ ਕੌਰ ਤਲਵੰਡੀ ਸਾਬੋ ਹਲਕੇ ਦੇ ਪਿੰਡ ਜਗਾਰਾਮ ਤੀਰਥ ਦੇ ਜੰਮਪਲ ਹਨ ਅਤੇ ਹਾਲ ਹੀ ਦੌਰਾਨ ਉਨ੍ਹਾਂ ਦਾ ਵਿਆਹ ਅੰਮ੍ਰਿਤਸਰ ਨਾਲ ਸੰਬੰਧਿਤ ਸੁਖਰਾਜ ਸਿੰਘ ਬੱਲ ਨਾਲ ਹੋਇਆ ਹੈ, ਜੋ ਆਮ ਆਦਮੀ ਪਾਰਟੀ ਦੇ ਮਾਝਾ ਯੂਥ ਵਿੰਗ ਦੇ ਪ੍ਰਧਾਨ ਹਨ। ਅੰਗਰੇਜ਼ੀ ਭਾਸ਼ਾ ਵਿੱਚ ਐਮ.ਏ. ਅਤੇ ਐਮ.ਫਿਲ ਦੀ ਉੱਚ ਸਿੱਖਿਆ ਪ੍ਰਾਪਤ ਪ੍ਰੋਫੈਸਰ ਬਲਜਿੰਦਰ ਕੌਰ ਨੇ ਆਮ ਆਦਮੀ ਪਾਰਟੀ ਵਿੱਚ ਆਉਣ ਤੋਂ ਪਹਿਲਾਂ ਫ਼ਤਿਹਗੜ੍ਹ ਸਾਹਿਬ ਵਿਖੇ ਅਧਿਆਪਨ ਕਾਰਜ ਵੀ ਕੀਤਾ ਹੈ।
Baljinder Kaur
2014 ਦੀ ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੀ ਟਿਕਟ ਉੱਤੇ ਪ੍ਰੋਫੈਸਰ ਬਲਜਿੰਦਰ ਕੌਰ ਨੇ 14000 ਤੋਂ ਵੱਧ ਵੋਟਾਂ ਲੈ ਕੇ ਤਲਵੰਡੀ ਸਾਬੋ ਦੀ ਰਵਾਇਤੀ ਸਿਆਸਤ ਵਿੱਚ ਤੀਜੀ ਧਿਰ ਵਜੋਂ ਆਮ ਆਦਮੀ ਪਾਰਟੀ ਦਾ ਝੰਡਾ ਗੱਡਿਆ ਸੀ ਅਤੇ 2017 ਦੀਆਂ ਵਿਧਾਨ ਸਭਾ ਵਿੱਚ ਪ੍ਰੋਫੈਸਰ ਬਲਜਿੰਦਰ ਕੌਰ ਨੇ 'ਆਪ' ਦੀ ਟਿਕਟ ਉੱਤੇ 19833 ਵੋਟਾਂ ਨਾਲ ਜਿੱਤ ਦਾ ਪਰਚਮ ਲਹਿਰਾ ਕੇ ਨਵਾਂ ਇਤਿਹਾਸ ਲਿਖਿਆ ਸੀ।