
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਡੀਪੀਐਸ ਖਰਬੰਦਾ...
ਫਗਵਾੜਾ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਡੀਪੀਐਸ ਖਰਬੰਦਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹੇ ਵਿਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਲਗਾਤਾਰ ਜਾਰੀ ਚੈਕਿੰਗ ਦੌਰਾਨ ਅੱਜ ਪਲਾਇੰਗ ਸਕਾਡ ਅਤੇ ਪੁਲਿਸ ਸਬ-ਵੇਅ ਫ਼ਗਵਾੜਾ-ਚੰਡੀਗੜ੍ਹ ਬਾਈਪਾਸ ਤੋਂ ਇਕ ਪਜੈਰੋ ਗੱਡੀ ‘ਚੋਂ 17,34,500 ਰੁਪਏ ਦੀ ਨਕਦੀ ਬਰਾਮਦ ਹੋਈ ਹੈ।
Indian Currency
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਐਸਐਚਓ ਮਨਮੋਹਨ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਅਤੇ ਫਲਾਇੰਗ ਸਕਾਡ ਦੀ ਟੀਮ ਨੇ ਥਾਣੇਦਾਰ ਗੁਰਮੁੱਖ ਸਿੰਘ ਦੀ ਅਗਵਾਈ ਵਿਚ ਫਗਵਾੜਾ-ਚੰਡੀਗੜ੍ਹ ਬਾਈਪਾਸ ‘ਤੇ ਚੰਡੀਗੜ੍ਹ ਤੋਂ ਆ ਰਹੀ ਪਜੈਰੋ ਗੱਡੀ ਨੂੰ ਰੋਕ ਕੇ ਜਦੋਂ ਉਸ ਦੀ ਚੈਕਿੰਗ ਕੀਤੀ ਤਾਂ ਉਸ ‘ਚੋਂ ਉਕਤ ਰਕਮ ਬਰਾਮਦ ਹੋਈ ਹੈ। ਇਸ ਦੌਰਾਨ ਗੱਡੀ ਵਿਚ ਸਵਾਰ 2 ਵਿਅਕਤੀਆਂ ਦੀ ਪਛਾਣ ਮਨਪ੍ਰੀਤ ਸਿੰਘ ਅਤੇ ਜਸਵਿੰਦਰ ਸਿੰਘ ਵਜੋਂ ਹੋਈ ਹੈ।
Indian Currency
ਉਨ੍ਹਾਂ ਦੱਸਿਆ ਕਿ ਇਹ ਸਾਰਾ ਮਾਮਲਾ ਆਈਟੀ ਈਡੀ ਵਿਭਾਗ ਨੂੰ ਸੰਭਾਲ ਦਿਤਾ ਗਿਆ ਹੈ। ਉਨ੍ਹਾਂ ਵੱਲੋਂ ਹੀ ਸਾਰੀ ਪੁਛਗਿਛ ਕੀਤੀ ਜਾਵੇਗੀ ਕਿ ਇਹ ਪੈਸੇ ਕਿਥੋਂ ਅਤੇ ਕਿਵੇਂ ਆਏ ਹਨ। ਉਨ੍ਹਾਂ ਦੱਸਿਆ ਕਿ ਇਹ ਸਾਰਾ ਪੈਸਾ ਖ਼ਜਾਨੇ ਵਿਚ ਜਮ੍ਹਾਂ ਕਰਵਾ ਦਿੱਤਾ ਗਿਆ ਹੈ ਅਤੇ ਅਗਲੀ ਜਾਂਚ ਜਾਰੀ ਹੈ।