
ਮੌਜੂਦਾ ਸਮੇਂ ਵਿਚ ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਡੀਆ ਇੰਚਾਰਜ ਹਨ।
ਚੰਡੀਗੜ੍ਹ: 12 ਅਪ੍ਰੈਲ: ਸ਼੍ਰੀ ਜਸਪਾਲ ਢਿੱਲੋਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿਚ ਬਤੌਰ ਐਨ.ਆਰ.ਆਈ. ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਆਲ ਇੰਡੀਆ ਕਾਂਗਰਸ ਕਮੇਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ਼੍ਰੀਮਤੀ ਆਸ਼ਾ ਕੁਮਾਰੀ ਵਲੋਂ ਕੀਤੀ ਗਈ ਹੈ।
Jaspal Singh Dhillon
ਢਿੱਲੋਂ ਪੰਜਾਬ ਅਤੇ ਵਿਦੇਸ਼ਾਂ ਵਿਚ ਪਾਰਟੀ ਨਾਲ ਸਬੰਧਤ ਵੱਖ-ਵੱਖ ਐਨ.ਆਰ.ਆਈ. ਸਰਗਰਮੀਆਂ ਅਤੇ ਤਾਲਮੇਲ ਦਾ ਕੰਮ ਕਾਜ ਦੇਖਣਗੇ। ਮੌਜੂਦਾ ਸਮੇਂ ਵਿਚ ਉਹ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੀਡੀਆ ਇੰਚਾਰਜ ਹਨ।
ਇਸ ਤੋਂ ਪਹਿਲਾਂ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਕੋਆਰਡੀਨੇਟਰ ਵਜੋਂ ਕੰਮ ਕਰ ਚੁੱਕੇ ਹਨ। ਉਨ੍ਹਾਂ ਨੇ ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਅਧੀਨ ਫਿਲਮ ਸੈਂਸਰ ਬੋਰਡ ਵਿਚ ਬਤੌਰ ਮੈਂਬਰ ਵਜੋਂ ਵੀ ਸੇਵਾ ਨਿਭਾਈ ਹੈ।
Jaspal Singh Dhillon
ਇਸ ਮੌਕੇ ਢਿੱਲੋਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ਼੍ਰੀਮਤੀ ਆਸ਼ਾ ਕੁਮਾਰੀ ਦਾ ਉਨ੍ਹਾਂ 'ਤੇ ਵਿਸ਼ਵਾਸ ਪ੍ਰਗਟ ਕਰਨ ਲਈ ਵਿਸ਼ੇਸ਼ ਰੂਪ ਵਿਚ ਧੰਨਵਾਦ ਕੀਤਾ ਅਤੇ ਯਕੀਨ ਦਿਵਾਇਆ ਕਿ ਉਹ ਪਾਰਟੀ ਦੀਆਂ ਉਮੀਦਾਂ ਤੇ ਖਰਾ ਉਤਰਣ ਲਈ ਦਿਨ ਰਾਤ ਇਕ ਕਰ ਦੇਣਗੇ।