ਪੰਥਕ ਆਗੂਆਂ ਨੇ ਚੋਣ ਕਮਿਸ਼ਨਰ ਨੂੰ ਸੌਂਪਿਆ ਯਾਦ ਪੱਤਰ
Published : Apr 12, 2019, 5:21 pm IST
Updated : Apr 12, 2019, 5:21 pm IST
SHARE ARTICLE
Panthic leaders gave memorandum to cec in delhi
Panthic leaders gave memorandum to cec in delhi

ਜਾਣੋ ਕੀ ਕੁੰਵਰ ਵਿਜੇ ਪ੍ਰਤਾਪ ਦੀ ਬਦਲੀ ਰੋਕੀ ਜਾ ਸਕਦੀ ਹੈ ਜਾਂ ਨਹੀਂ?

ਯੂਨਾਈਟਿਡ ਅਕਾਲੀ ਦਲ ਦੇ ਬੈਨਰ ਹੇਠ ਅੱਜ ਪੰਥਕ ਆਗੂਆਂ ਨੇ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਸਥਿਤ ਮੁੱਖ ਚੋਣ ਕਮਿਸ਼ਨਰ ਨੂੰ ਇੱਕ ਯਾਦ–ਪੱਤਰ ਸੌਂਪਿਆ। ਇਸ ਮੈਮੋਰੈਂਡਮ ਵਿਚ ਬੇਨਤੀ ਕੀਤੀ ਗਈ ਕਿ ਸਾਲ 2015 ਦੌਰਾਨ ਪੰਜਾਬ ਚ ਵਾਪਰੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀ SIT (Special Investigation Team – ਵਿਸ਼ੇਸ਼ ਜਾਂਚ ਟੀਮ) ਦੇ ਮੁਖੀ IG ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਬਦਲੀ ਨਾ ਕੀਤੀ ਜਾਵੇ। ਵਿਜੇ ਪ੍ਰਤਾਪ ਸਿੰਘ ਦੀ ਹਰ ਮਾਮਲੇ ਦੀ ਇਮਾਨਦਾਰੀ ਨਾਲ ਜਾਂਚ ਕਰਨ ਲਈ ਮਸ਼ਹੂਰ ਸਨ।

Kunwar Vijay Pratap SinghKunwar Vijay Pratap Singh

ਇਹ ਇਕ ਲੇਖਕ ਵੀ ਰਹੇ ਹਨ। ਇਹਨਾਂ ਨੇ ਵੱਖ ਵੱਖ ਵਿਸ਼ਿਆਂ ਤੇ ਕਈ ਪੁਸਤਕਾਂ ਕਲਮਬੱਧ ਕੀਤੀਆ ਹਨ। ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਸਟ੍ਰੇਸ਼ਨ ਚੰਡੀਗੜ੍ਹ ਅਤੇ ਪੰਜਾਬ ਪੁਲਿਸ ਅਕਾਦਮੀ ਫਿਲੌਰ ਵਿਚ ਕਈ ਭਾਸ਼ਣ ਦਿਤੇ ਹਨ ਅਤੇ ਦੇਸ਼ ਦੀਆਂ ਹੋਰ ਕਈ ਯੂਨੀਵਰਸਿਟੀਆਂ ਦੇ ਪ੍ਰੋਗਰਾਮਾਂ ਵਿਚ ਵੀ ਭਾਗ ਲਿਆ।

Kunwar Vijay Pratap SinghKunwar Vijay Pratap Singh

ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਬਦਲੀ ਬੀਤੇ ਦਿਨੀਂ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਕਰ ਦਿੱਤੀ ਗਈ ਸੀ ਕਿਉਂਕਿ ਦੋਸ਼ ਸੀ ਕਿ ਉਨ੍ਹਾਂ ਨੇ ਚੋਣਜ਼ਾਬਤੇ ਦੀ ਉਲੰਘਣਾ ਕੀਤੀ ਹੈ। 2003 ਵਿਚ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਇੰਗਲੈਂਡ ਦੇ ਲੀਵਰਪੂਲ ਵਿਚ ਕਰਵਾਏ ਭਾਰਤ-ਬ੍ਰਿਟੇਨ ਪੁਲਿਸ ਸੰਮੇਲਨ ਵਿਚ ਵੀ ਭਾਗ ਲਿਆ ਸੀ। ਪਿਛਲੇ ਕੁੱਝ ਸਮੇਂ ਤੋਂ ਕੁੰਵਰ ਵਿਜੇ ਪ੍ਰਤਾਪ ਸਿੰਘ ਬੇਅਦਬੀ ਅਤੇ ਗੋਲੀ ਕਾਂਡ ਮਾਮਲਿਆਂ ਦੀ ਜਾਂਚ ਕਰਨ ਵਾਲੀ ਐਸਆਈਟੀ ਦੇ ਅਹਿਮ ਮੈਂਬਰ ਸਨ।

Kunwar Vijay Pratap SinghKunwar Vijay Pratap Singh

ਉਨ੍ਹਾਂ ਦੀ ਅਗਵਾਈ ਵਿਚ ਜਾਂਚ ਕਾਫ਼ੀ ਤੇਜ਼ੀ ਨਾਲ ਅੱਗੇ ਵਧ ਰਹੀ ਸੀ ਪਰ ਫਿਲਹਾਲ ਅਕਾਲੀ ਦਲ ਦੀ ਇਕ ਸ਼ਿਕਾਇਤ 'ਤੇ ਉਨ੍ਹਾਂ ਦਾ ਤਬਾਦਲਾ ਕਰ ਦਿਤਾ ਗਿਆ ਹੈ ਅਤੇ ਉਨ੍ਹਾਂ ਨੂੰ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਲਗਾ ਦਿਤਾ ਗਿਆ ਹੈ।ਅੱਜ ਵੱਡੀ ਗਿਣਤੀ ਵਿੱਚ ਪੰਥਕ ਆਗੂ ਖ਼ਾਸ ਤੌਰ ਉੱਤੇ ਦਿੱਲੀ ਪੁੱਜੇ; ਜਿੱਥੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ (ਸਮਾਨਾਂਤਰ) ਜੱਥੇਦਾਰ ਧਿਆਨ ਸਿੰਘ ਮੰਡ ਹੁਰਾਂ ਨੇ ਉਨ੍ਹਾਂ ਨੂੰ ਰਵਾਨਾ ਕੀਤਾ। ਫਿਰ ਭਾਈ ਮੋਹਕਮ ਸਿੰਘ ਦੀ ਅਗਵਾਈ ਹੇਠ ਪੰਥਕ ਆਗੂਆਂ ਦਾ ਵਫ਼ਦ ਮੁੱਖ ਚੋਣ ਕਮਿਸ਼ਨ ਦੇ ਦਫ਼ਤਰ ਲਈ ਰਵਾਨਾ ਹੋਇਆ।

Kunwar Vijay Pratap SinghKunwar Vijay Pratap Singh

ਪੰਥਕ ਆਗੂਆਂ ਵੱਲੋਂ ਚੋਣ ਕਮਿਸ਼ਨ ਨੂੰ ਪੇਸ਼ ਕੀਤੇ ਗਏ ਯਾਦ–ਪੱਤਰ ਵਿਚ ਕਿਹਾ ਗਿਆ ਹੈ ਕਿ ਪਿਛਲੇ ਚਾਰ ਸਾਲਾਂ ਤੋਂ ਦੁੱਖੀ ਸਿੱਖ ਕੌਮ ਇਨਸਾਫ਼ ਦੀ ਉਡੀਕ ਕਰ ਰਹੀ ਹੈ। ਅਕਤੂਬਰ 2015 ਦੌਰਾਨ ਗੁਰਜੀਤ ਸਿੰਘ ਤੇ ਕ੍ਰਿਸ਼ਨ ਭਗਵਾਨ ਸਿੰਘ ਪੁਲਿਸ ਗੋਲੀਬਾਰੀ ਦੌਰਾਨ ਮਾਰੇ ਗਏ ਸਨ। ਤਦ ਉੱਥੇ ਹਜ਼ਾਰਾਂ ਰੋਸ ਮੁਜ਼ਾਹਰਾਕਾਰੀ ਬਿਲਕੁਲ ਸ਼ਾਂਤ ਬੈਠੇ ਸਨ। ਮੈਮੋਰੈਂਡਮ ਵਿਚ ਕਿਹਾ ਗਿਆ ਹੈ ਕਿ ਉਦੋਂ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉੱਪ–ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਉਸ ਗੋਲੀਕਾਂਡ ਦੀ ਜਾਂਚ ਹੀ ਨਹੀਂ ਕੀਤੀ ਤੇ ਇਨਸਾਫ਼ ਨਹੀਂ ਦਿੱਤਾ।

ਪੰਥਕ ਆਗੂਆਂ ਦਾ ਕਹਿਣਾ ਹੈ ਕਿ IG ਕੁੰਵਰ ਵਿਜੇ ਪ੍ਰਤਾਪ ਸਿੰਘ ਇਸ ਮਾਮਲੇ ਦੀ ਜਾਂਚ ਬਹੁਤ ਈਮਾਨਦਾਰੀ ਨਾਲ ਕਰ ਰਹੇ ਸਨ। ਮੈਮੋਰੈਂਡਮ ਮੁਤਾਬਕ SIT ਦੀ ਚੋਣ ਪ੍ਰਕਿਰਿਆ ਵਿਚ ਕੋਈ ਭੂਮਿਕਾ ਨਹੀਂ ਹੈ। ‘ਭਾਰਤੀ ਚੋਣ ਕਮਿਸ਼ਨ ਵੱਲੋਂ IG ਕੁੰਵਰ ਵਿਜੇ ਪ੍ਰਤਾਪ ਸਿੰਘ ਦੇ ਤਬਾਦਲੇ ਨਾਲ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਨੂੰ ਢਾਹ ਲੱਗੀ ਹੈ। ਇਸ ਲਈ ਇਸ ਅਧਿਕਾਰੀ ਨੂੰ SIT ਉੱਤੇ ਬਹਾਲ ਕੀਤਾ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement