
ਪਿੰਡ ਦੁਭਾਲੀ ਦੇ ਐਲੀਮੈਂਟਰੀ ਸਕੂਲ ਵਿਖੇ ਨੰਬਰਦਾਰ ਲਖਵਿੰਦਰ ਸਿੰਘ ਦੀ ਅਗਵਾਈ ਵਿਚ ਪਿੰਡ ਦੇ ਹੋਰਨਾਂ ਨੌਜਵਾਨਾਂ ਦੇ ਸਹਿਯੋਗ ਨਾਲ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ।
ਫਤਿਹਗੜ੍ਹ ਸਾਹਿਬ : ਜ਼ਿਲ੍ਹੇ ਦੇ ਬਲਾਕ ਖੇੜਾ ਅਧੀਨ ਪੈਂਦੇ ਪਿੰਡ ਦੁਭਾਲੀ ਦੇ ਐਲੀਮੈਂਟਰੀ ਸਕੂਲ ਵਿਖੇ ਨੰਬਰਦਾਰ ਲਖਵਿੰਦਰ ਸਿੰਘ ਦੀ ਅਗਵਾਈ ਵਿਚ ਪਿੰਡ ਦੇ ਹੋਰਨਾਂ ਨੌਜਵਾਨਾਂ ਦੇ ਸਹਿਯੋਗ ਨਾਲ ਬੱਚਿਆਂ ਨੂੰ ਕਾਪੀਆਂ, ਪੈੱਨ, ਪੈਨਸਲਾਂ ਅਤੇ ਸਕੂਲੀ ਬੈਗ ਵੰਡੇ ਗਏ। ਇਸ ਮੌਕੇ ਬੋਲਦਿਆਂ ਨੰਬਰਦਾਰ ਲਖਵਿੰਦਰ ਸਿੰਘ ਨੇ ਆਖਿਆ ਕਿ ਬੱਚੇ ਸਾਡੇ ਦੇਸ਼ ਦਾ ਭਵਿੱਖ ਹੁੰਦੇ ਹਨ ਅਤੇ ਸਿੱਖਿਆ ਦੇ ਖੇਤਰ ਵਿਚ ਕੀਤਾ ਗਿਆ ਦਾਨ ਸਭ ਤੋਂ ਵੱਡਾ ਦਾਨ ਹੁੰਦਾ ਹੈ। ਉਨ੍ਹਾਂ ਹੋਰਨਾਂ ਲੋਕਾਂ ਨੂੰ ਵੀ ਸਿੱਖਿਆ ਦੇ ਖੇਤਰ ਵਿਚ ਵੱਧ ਤੋਂ ਦਾਨ ਕਰਨ ਦੀ ਅਪੀਲ ਕੀਤੀ।
Govt school Dubhali
ਇਸ ਤੋਂ ਇਲਾਵਾ ਸ਼੍ਰ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਯੂਥ ਆਗੂ ਕੁਲਦੀਪ ਸਿੰਘ ਦੁਭਾਲੀ ਨੇ ਬੋਲਦਿਆਂ ਆਖਿਆ ਕਿ ਜਿਸ ਤਰ੍ਹਾਂ ਅਸੀਂ ਧਾਰਮਿਕ ਅਸਥਾਨਾਂ ਲਈ ਦਾਨ ਕਰਦੇ ਹਾਂ, ਉਸੇ ਤਰ੍ਹਾਂ ਸਾਨੂੰ ਵਿਦਿਆ ਦੇ ਮੰਦਰ ਮੰਨੇ ਜਾਂਦੇ ਸਕੂਲ ਲਈ ਵੀ ਦਾਨ ਕਰਨਾ ਚਾਹੀਦਾ ਹੈ ਕਿਉਂਕਿ ਸਕੂਲ ਹੀ ਇਕ ਅਜਿਹਾ ਅਸਥਾਨ ਹੈ, ਜਿੱਥੋਂ ਸਿੱਖਿਆ ਪ੍ਰਾਪਤ ਕਰਕੇ ਬੱਚੇ ਵੱਡੇ ਤੋਂ ਵੱਡੇ ਅਹੁਦਿਆਂ ਤਕ ਪਹੁੰਚਦੇ ਹਨ।
Govt school Dubhali
ਬੱਚਿਆਂ ਨੂੰ ਸਮਾਨ ਵੰਡਣ ਉਨ੍ਹਾਂ ਦੇ ਨਾਲ ਪਿੰਡ ਦੇ ਸਰਪੰਚ ਰਘਬੀਰ ਸਿੰਘ, ਜਥੇਦਾਰ ਕੁਲਦੀਪ ਸਿੰਘ ਦੁਭਾਲੀ ਯੂਥ ਆਗੂ ਸ਼੍ਰ੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਮੁੱਖ ਅਧਿਆਪਕ ਸ਼ਕੀਲ ਮੁਹੰਮਦ, ਭੁਪਿੰਦਰ ਸਿੰਘ, ਜਗਤਾਰ ਸਿੰਘ, ਜਸਵੀਰ ਕੌਰ ਪੰਚ, ਅਮਰ ਸਿੰਘ ਬਰਾਸ, ਰਾਜਵੀਰ ਸਿੰਘ ਤਿੰਬਰਪੁਰ, ਮਾਸਟਰ ਕੁਲਬੀਰ ਸਿੰਘ, ਮੈਡਮ ਮਨਪ੍ਰੀਤ ਕੌਰ ਤੋਂ ਹੋਰ ਪਿੰਡ ਵਾਸੀ ਹਾਜ਼ਰ ਸਨ। ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਸ਼ਕੀਲ ਮੁਹੰਮਦ ਨੇ ਜਿੱਥੇ ਨੰਬਰਦਾਰ ਲਖਵਿੰਦਰ ਸਿੰਘ ਆਏ ਲੋਕਾਂ ਦਾ ਧੰਨਵਾਦ ਕੀਤਾ, ਉਥੇ ਹੀ ਉਨ੍ਹਾਂ ਨੇ ਹੋਰਨਾਂ ਲੋਕਾਂ ਨੂੰ ਵੀ ਇਸ ਉੱਦਮ ਲਈ ਅੱਗੇ ਆਉਣ ਦਾ ਸੱਦਾ ਦਿਤਾ।