
ਤਾਲਾਬੰਦੀ ਦੌਰਾਨ ਸਕੂਲ ਬੰਦ ਹੋਣ ਕਰ ਕੇ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ ਇਸ ਗੱਲ ਦਾ ਖ਼ਾਸ ਧਿਆਨ ਰੱਖਦੇ ਹੋਏ ਕੈਂਮਬ੍ਰਿਜ ਓਵਰਸੀਜ਼ ਸਕੂਲ ਵੱਲੋਂ
ਮੁਕੇਰੀਆਂ (ਹਰਦੀਪ ਸਿੰਘ ਭੰਮਰਾ) : ਤਾਲਾਬੰਦੀ ਦੌਰਾਨ ਸਕੂਲ ਬੰਦ ਹੋਣ ਕਰ ਕੇ ਬੱਚਿਆਂ ਦੀ ਪੜ੍ਹਾਈ ਦਾ ਨੁਕਸਾਨ ਨਾ ਹੋਵੇ ਇਸ ਗੱਲ ਦਾ ਖ਼ਾਸ ਧਿਆਨ ਰੱਖਦੇ ਹੋਏ ਕੈਂਮਬ੍ਰਿਜ ਓਵਰਸੀਜ਼ ਸਕੂਲ ਵੱਲੋਂ ਆਨਲਾਇਨ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ। ਜਿਸ ਵਿਚ ਅਧਿਆਪਕਾਂ ਵੱਲੋਂ ਬੱਚਿਆਂ ਨੂੰ ਘਰ ਬੈਠੇ ਵਰਕ ਸ਼ੀਟ, ਵੀਡੀਉ ਐਪ ਆਦਿ ਰਾਹੀਂ ਪੜ੍ਹਾਇਆ ਜਾ ਰਿਹਾ ਹੈ। ਸਕੂਲ ਦੇ ਪ੍ਰਿੰਸੀਪਲ ਠਾਕੁਰ ਪ੍ਰਵੀਨ ਸਿੰਘ ਨੇ ਦਸਿਆ ਕਿ ਨੌਵੀਂ ਅਤੇ ਦਸਵੀਂ ਦੀਆਂ ਜਮਾਤਾਂ ਲਈ ਲਾਇਵ ਵੀਡੀਉ ਕਾਨਫ਼ਰੰਸ ਦਾ ਵੀ ਬੰਦੋਬਸਤ ਕੀਤਾ ਗਿਆ ਹੈ। ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸਚਿਨ ਸਮਿਆਲ ਤੇ ਚੇਅਰਪਰਸਨ ਸ਼ਿਖਾ ਸਮਿਆਲ ਨੇ ਸਾਂਝੇ ਤੌਰ 'ਤੇ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਲਾਕਡਾਊਨ ਦਾ ਪਾਲਣ ਕਰਨਾ ਚਾਹੀਦਾ ਹੈ ਅਤੇ ਸਰਕਾਰ ਦਾ ਪੂਰਾ-ਪੂਰਾ ਸਾਥ ਦੇਣਾ ਚਾਹੀਦਾ ਹੈ।