ਕੋਰੋਨਾ ਪ੍ਰਭਾਵਤ ਮ੍ਰਿਤਕ ਦੇ ਸਸਕਾਰ ਕਰਨ ਨਾਲ ਕੋਈ ਖ਼ਤਰਾ ਨਹੀਂ : ਸਿਵਲ ਸਰਜਨ
Published : Apr 12, 2020, 10:22 am IST
Updated : Apr 12, 2020, 10:22 am IST
SHARE ARTICLE
File photo
File photo

ਰੋਨਾ ਵਾਇਰਸ ਪੀੜ੍ਹਤ ਮ੍ਰਿਤਕ ਦੇ ਸਸਕਾਰ ਸਬੰਧੀ ਤੱਥ-ਰਹਿਤ ਗ਼ਲਤ ਅਫ਼ਵਾਹਾਂ ਨੂੰ ਖ਼ਾਰਜ ਕਰਦਿਆਂ ਜਿੱਥੇ ਕੁੱਝ ਦਿਨ ਪਹਿਲਾਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ

ਬਠਿੰਡਾ  (ਸੁਖਜਿੰਦਰ ਮਾਨ): ਕੋਰੋਨਾ ਵਾਇਰਸ ਪੀੜ੍ਹਤ ਮ੍ਰਿਤਕ ਦੇ ਸਸਕਾਰ ਸਬੰਧੀ ਤੱਥ-ਰਹਿਤ ਗ਼ਲਤ ਅਫ਼ਵਾਹਾਂ ਨੂੰ ਖ਼ਾਰਜ ਕਰਦਿਆਂ ਜਿੱਥੇ ਕੁੱਝ ਦਿਨ ਪਹਿਲਾਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਪੱਸ਼ਟ ਕੀਤਾ ਸੀ ਕਿ ਮ੍ਰਿਤਕ ਦੇ ਅੰਤਮ ਸਸਕਾਰ ਕਰਨ ਨਾਲ ਕਿਸੇ ਕਿਸਮ ਦਾ ਕੋਈ ਖ਼ਤਰਾ ਪੈਦਾ ਨਹੀਂ ਹੁੰਦਾ ਹੈ। ਉਥੇ ਅੱਜ ਸਿਵਲ ਸਰਜਨ ਡਾ. ਅਮਰੀਕ ਸਿੰਘ ਸੰਧੂ ਨੇ ਦਸਿਆ ਕਿ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਅਨੁਸਾਰ ਸ਼ਮਸ਼ਾਨਘਾਟ ਅਤੇ ਦਫ਼ਨਾਉਣ ਵਾਲੇ ਕਰਮਚਾਰੀਆਂ ਵਲੋਂ ਦੇਹ ਦੇ ਸਸਕਾਰ ਨਾਲ ਕੋਈ ਬੁਰਾ ਪ੍ਰਭਾਵ ਨਹੀਂ ਪੈਂਦਾ।

File photoFile photo

ਇਥੋਂ ਤਕ ਕਿ ਦੇਹ ਦੀ ਰਾਖ ਨਾਲ ਵੀ ਕੋਈ ਖ਼ਤਰਾ ਪੈਦਾ ਨਹੀਂ ਹੁੰਦਾ ਤੇ ਸਸਕਾਰ ਦੀਆਂ ਰਸਮਾਂ ਲਈ ਰਾਖ ਇਕੱਠੀ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸ਼ਮਸ਼ਾਨਘਾਟ ਅਤੇ ਦਫ਼ਨਾਉਣ ਵਾਲੇ ਕਰਮਚਾਰੀਆਂ ਨੂੰ ਹੱਥਾਂ ਦੀ ਸਫ਼ਾਈ, ਮਾਸਕ, ਦਸਤਾਨਿਆਂ ਤੇ ਵਿਸ਼ੇਸ਼ ਕਿੱਟ ਦੀ ਵਰਤੋਂ ਨੂੰ ਯਕੀਨੀ ਬਣਾਉਣ ਦੀ ਲੋੜ ਹੁੰਦੀ ਹੈ ਅਤੇ ਸਸਕਾਰ ਦੀ ਸਾਰੀ ਪ੍ਰਕਿਰਿਆ ਮਾਹਿਰਾਂ ਦੀ ਦੇਖ-ਰੇਖ ਵਿਚ ਕੀਤੀ ਜਾਂਦੀ ਹੈ। ਸਿਵਲ ਸਰਜਨ ਨੇ ਦਸਿਆ ਕਿ ਰਿਸ਼ਤੇਦਾਰਾਂ ਨੂੰ ਮੂੰਹ ਦਿਖਾਉਣਾ ਅਤੇ ਧਾਰਮਕ ਰਸਮਾਂ ਜਿਵੇਂ ਕਿ ਧਾਰਮਕ ਪਾਠ ਪੜ੍ਹਨਾ, ਪਵਿੱਤਰ ਪਾਣੀ ਦਾ ਛਿੜਕਾਅ ਅਤੇ ਕੋਈ ਹੋਰ ਅੰਤਮ ਰਸਮ, ਜਿਸ ਨਾਲ ਸਰੀਰ ਨੂੰ ਛੂਹਣ ਦੀ ਜ਼ਰੂਰਤ ਨਹੀਂ ਹੁੰਦੀ, ਲਈ ਲਾਸ਼ ਨੂੰ ਦਿਖਾਉਣ ਲਈ ਬੈਗ ਨੂੰ (ਸਟਾਫ਼ ਦੁਆਰਾ ਸਧਾਰਣ ਸਾਵਧਾਨੀਆਂ ਵਰਤ ਕੇ) ਖੋਲ੍ਹਣ ਦੀ ਇਜਾਜ਼ਤ ਸ਼ਮਸ਼ਾਨ ਘਾਟ ਵਿਖੇ ਦਿੱਤੀ ਜਾ ਸਕਦੀ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਮ੍ਰਿਤਕ ਦੇਹ ਨੂੰ ਨਹਾਉਣ, ਚੁੰਮਣਾ, ਗਲੇ ਲਗਾਉਣ ਦੀ ਇਜ਼ਾਜਤ ਨਹੀਂ ਹੈ।


 
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement