ਬੁਢਲਾਡਾ ਦੇ 11 ਪਾਜ਼ੇਟਿਵ ਵਿਅਕਤੀਆਂ ਦੇ ਸੰਪਰਕ 'ਚ ਆਏ ਲੋਕ ਖ਼ੁਦ ਪ੍ਰਸ਼ਾਸਨ
Published : Apr 12, 2020, 10:59 am IST
Updated : Apr 12, 2020, 10:59 am IST
SHARE ARTICLE
File photo
File photo

ਜ਼ਿਲ੍ਹੇ ਦੀ ਸਬ-ਡਵੀਜ਼ਨ ਬੁਢਲਾਡਾ ਵਿਖੇ 11 ਵਿਅਕਤੀਆਂ ਦੇ ਕੋਰੋਨਾ ਪਾਜ਼ਿਟੀਵ ਆਉਣ ਤੋਂ ਬਾਅਦ ਬੁਢਲਾਡਾ ਵਿਖੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ

ਮਾਨਸਾ  (ਬਹਾਦਰ ਖ਼ਾਨ) : ਜ਼ਿਲ੍ਹੇ ਦੀ ਸਬ-ਡਵੀਜ਼ਨ ਬੁਢਲਾਡਾ ਵਿਖੇ 11 ਵਿਅਕਤੀਆਂ ਦੇ ਕੋਰੋਨਾ ਪਾਜ਼ਿਟੀਵ ਆਉਣ ਤੋਂ ਬਾਅਦ ਬੁਢਲਾਡਾ ਵਿਖੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਹਿਲ ਨੇ ਐਸ.ਡੀ.ਐਮ ਆਦਿਤਯ ਡੇਚਲਵਾਲ ਅਤੇ ਡੀ.ਐਸ.ਪੀ ਜਸਪਿੰਦਰ ਸਿੰਘ ਗਿੱਲ ਨਾਲ ਮੀਟਿੰਗ ਕੀਤੀ। ਇਸ ਮੌਕੇ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਡਿਪਟੀ ਕਮਿਸ਼ਨਰ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੁਢਲਾਡਾ ਵਿਖੇ ਪਹਿਲਾਂ 5 ਵਿਅਕਤੀ ਕੋਰੋਨਾ ਪਾਜ਼ਿਟੀਵ ਪਾਏ ਗਏ ਸਨ ਅਤੇ ਹੁਣ 6 ਹੋਰ ਕੋਰੋਨਾ ਪਾਜ਼ਿਟੀਵ ਪਾਏ ਗਏ ਹਨ।

ਉਨ੍ਹਾਂ ਦੱਸਿਆ ਕਿ ਇਨ੍ਹਾਂ 11 ਵਿਅਕਤੀਆਂ ਦਾ ਸਿਵਲ ਹਸਪਤਾਲ ਮਾਨਸਾ ਵਿਖੇ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਇਲਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਦੇ ਮੱਦੇ-ਨਜ਼ਰ ਅਤੇ ਇਸ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਬੁਢਲਾਡਾ ਨੂੰ ਪੂਰੀ ਤਰ੍ਹਾਂ ਸੀਲ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਚਹਿਲ ਨੇ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਜਿਹੜੇ ਵਿਅਕਤੀ ਇਨ੍ਹਾਂ ਪੋਜ਼ਿਟੀਵ ਵਿਅਕਤੀਆਂ ਦੇ ਸੰਪਰਕ ਵਿੱਚ ਆਏ ਸਨ, ਉਨ੍ਹਾਂ ਸਬੰਧੀ ਜਾਣਕਾਰੀ ਇਕੱਤਰ ਕਰਨ ਵਿੱਚ ਜ਼ਿਲ੍ਹਾ ਪ੍ਰਸਾਸ਼ਨ ਦਾ ਸਹਿਯੋਗ ਕੀਤਾ ਜਾਵੇ।

ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਅਕਤੀ ਇਨ੍ਹਾਂ ਪੋਜ਼ਿਟੀਵ ਵਿਅਕਤੀਆਂ ਦੇ ਸੰਪਰਕ ਵਿੱਚ ਆਇਆ ਹੈ ਤਾਂ ਉਹ ਖੁਦ ਅੱਗੇ ਆ ਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਹਿੱਤ ਲਿਆਵੇ, ਤਾਂ ਜੋ ਉਨ੍ਹਾਂ ਦੇ ਸੈਂਪਲ ਲਏ ਜਾ ਸਕਣ। ਗੁਰਪਾਲ ਸਿੰਘ ਚਹਿਲ ਨੇ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੇ ਪਰਿਵਾਰ ਦੀ ਸਿਹਤ ਸਬੰਧੀ ਵੀ ਪੁੱਛਿਆ ਜਾ ਰਿਹਾ ਹੈ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੋ ਵੀ ਵਿਅਕਤੀ ਇਨ੍ਹਾਂ 11 ਪਾਜ਼ਿਟੀਵ ਵਿਅਕਤੀਆਂ ਦੇ ਸੰਪਰਕ ਵਿੱਚ ਆਏ ਸਨ, ਉਹ ਖੁਦ ਅੱਗੇ ਆ ਕੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕਰਨ, ਤਾਂ ਜੋ ਉਨ੍ਹਾਂ ਦੀ ਜਾਂਚ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਰਿਪੋਰਟ ਨੈਗੇਟਿਵ ਆਉਂਦੀ ਹੈ ਤਾਂ ਬਹੁਤ ਹੀ ਚੰਗੀ ਗੱਲ ਹੈ ਅਤੇ ਜੇਕਰ ਪੋਜ਼ਿਟੀਵ ਆ ਵੀ ਜਾਂਦੀ ਹੈ ਤਾਂ ਤੁਰੰਤ ਉਨ੍ਹਾਂ ਦਾ ਇਲਾਜ ਕੀਤਾ ਜਾ ਸਕੇ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement