
ਡਿਪਟੀ ਕਮਿਸ਼ਨਰ ਫਿਰੋਜ਼ਪੁਰ ਕੁਲਵੰਤ ਸਿੰਘ ਨੇ ਇੱਕ ਵਾਰ ਫਿਰ ਸਪਸ਼ਟ ਕੀਤਾ ਹੈ ਕਿ ਫਿਰੋਜ਼ਪੁਰ ਜ਼ਿਲ੍ਹਾ ਕੋਰੋਨਾ ਵਾਇਰਸ ਤੋਂ ਮੁਕਤ ਹੈ। ਦਸਵੇਂ ਸ਼ੱਕੀ ਮਰੀਜ਼ ਦੀ ਰਿਪੋਰਟ
ਫ਼ਿਰੋਜ਼ਪੁਰ (ਜਗਵੰਤ ਸਿੰਘ ਮੱਲ੍ਹੀ) : ਡਿਪਟੀ ਕਮਿਸ਼ਨਰ ਫਿਰੋਜ਼ਪੁਰ ਕੁਲਵੰਤ ਸਿੰਘ ਨੇ ਇੱਕ ਵਾਰ ਫਿਰ ਸਪਸ਼ਟ ਕੀਤਾ ਹੈ ਕਿ ਫਿਰੋਜ਼ਪੁਰ ਜ਼ਿਲ੍ਹਾ ਕੋਰੋਨਾ ਵਾਇਰਸ ਤੋਂ ਮੁਕਤ ਹੈ। ਦਸਵੇਂ ਸ਼ੱਕੀ ਮਰੀਜ਼ ਦੀ ਰਿਪੋਰਟ ਵੀ ਨੈਗੇਟਿਵ ਆਈ ਹੈ। ਵਿਸਥਾਰ ਪੂਰਵਕ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦਸਵੇਂ ਸ਼ੱਕੀ ਮਰੀਜ਼ ਦੇ ਨਮੂਨੇ 9 ਅਪ੍ਰੈਲ ਨੂੰ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੀ ਵੀ.ਆਰ.ਡੀ.ਐਲ ਲੈਬਾਰਟਰੀ ਵਿੱਚ ਭੇਜੇ ਗਏ ਸਨ। ਜਿਸ ਤੋਂ ਬਾਅਦ ਹੁਣ ਤੱਕ ਸਾਰੇ ਦਸ ਮਰੀਜ਼ਾਂ ਦੀਆਂ ਰਿਪੋਰਟਾਂ ਨੈਗੇਟਿਵ ਆਈਆਂ ਹਨ।
ਉਨ੍ਹਾਂ ਜ਼ਿਲ੍ਹੇ ਦੇ ਸਮੂਹ ਲੋਕਾਂ ਨੂੰ ਸੱਦਾ ਦਿੱਤਾ ਕਿ ਕੋਰੋਨਾ ਮੁਕਤ ਜ਼ਿਲ੍ਹੇ ਦੀ ਸਥਿਤੀ ਬਣਾਈ ਰੱਖਣ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਇਸ ਲਈ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਫੈਲਣ ਤੋਂ ਰੋਕਣ ਲਈ ਕਰਫ਼ਿਊ ਅਤੇ ਸਰਕਾਰ ਦੇ ਵੱਖ ਵੱਖ ਦਿਸ਼ਾ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋ ਰੋਕਿਆ ਜਾ ਸਕੇ।
ਲੋਕ ਆਪਣੇ ਘਰਾਂ ਵਿਚ ਹੀ ਰਹਿਣ ਅਤੇ ਕਰਫ਼ਿਊ ਦੌਰਾਨ ਬਿਲਕੁਲ ਬਾਹਰ ਨਾ ਨਿਕਲਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕ ਕਰਫ਼ਿਊ ਦੌਰਾਨ ਲੋਕਾਂ ਨੂੰ ਰਾਸ਼ਨ,ਦੁੱਧ ਦਹੀਂ, ਦਵਾਈਆਂ, ਫ਼ਲ-ਸਬਜ਼ੀਆਂ ਅਤੇ ਹੋਰ ਜ਼ਰੂਰੀ ਵਸਤਾਂ ਦੀ ਸਪਲਾਈ ਘਰ ਘਰ ਤੱਕ ਪਹੁੰਚਾਉਣ ਲਈ ਵੱਡੀ ਪੱਧਰ 'ਤੇ ਪ੍ਰਬੰਧ ਕੀਤੇ ਗਏ ਹਨ। ਦੁਕਾਨਦਾਰਾਂ ਨੂੰ ਹੋਮ ਡਿਲਿਵਰੀ ਲਈ ਕਰਫ਼ਿਊ ਪਾਸ ਬਣਾ ਕੇ ਦਿੱਤੇ ਗਏ ਹਨ। ਗ਼ਰੀਬ ਅਤੇ ਲੋੜਵੰਦਾਂ ਲੋਕਾਂ ਲਈ ਜ਼ਿਲ੍ਹੇ ਦੀਆਂ ਕਰੀਬ 70 ਐਨ.ਜੀ.ਓ ਲੰਗਰ ਸੇਵਾ ਚਲਾ ਰਹੀਆਂ ਹਨ। ਰੋਜ਼ਾਨਾ 50,000 ਹਜ਼ਾਰ ਦੇ ਕਰੀਬ ਲੋਕਾਂ ਲਈ ਲੰਗਰ ਤਿਆਰ ਕੀਤਾ ਜਾ ਰਿਹਾ ਹੈ।