
ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਵੱਖ ਵੱਖ ਗੁਰਦੁਆਰਾ ਸਾਹਿਬਾਨ ਨਾਲ ਟੈਲੀਫੋਨ ਤੇ ਗੱਲਬਾਤ ਕਰਕੇ ਫੈਸਲਾ ਲਿਆ ਗਿਆ
ਐਸ.ਏ.ਐਸ. ਨਗਰ ਸੁਖਦੀਪ ਸਿੰਘ ਸੋਈਂ) : ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਵੱਖ ਵੱਖ ਗੁਰਦੁਆਰਾ ਸਾਹਿਬਾਨ ਨਾਲ ਟੈਲੀਫੋਨ ਤੇ ਗੱਲਬਾਤ ਕਰਕੇ ਫੈਸਲਾ ਲਿਆ ਗਿਆ ਹੈ ਕਿ ਕਰੋਨਾ ਵਾਇਰਸ ਦੇ ਵਧ ਰਹੇ ਖ਼ਤਰਨਾਕ ਪ੍ਰਕੋਪ ਨੂੰ ਦੇਖਦੇ ਹੋਏ ,ਪੰਜ ਸਿੰਘ ਸਾਹਿਬਾਨ ਵੱਲੋਂ ਲਏ ਗਏ ਫੈਸਲੇ ਨੂੰ ਮੁੱਖ ਰੱਖਦਿਆਂ ਹੋਇਆਂ ਇਸ ਵਾਰ ਪੰਜ ਫੇਸ ਦੇ ਗੁਰਦੁਆਰਾ ਸਾਹਿਬਵਾੜਾ ਤੋਂ ਗਿਆਰਾਂ ਅਪਰੈਲ ਨੂੰ ਖਾਲਸਾ ਸਾਜਨਾ ਦਿਵਸ ਦੇ ਮੌਕੇ ਤੇ ਨਿਕਲਣ ਵਾਲਾ ਨਗਰ ਕੀਰਤਨ ਹੁਣ ਨਹੀਂ ਨਿਕਲੇਗਾ। ਗੁਰਦੁਆਰਿਆਂ ਵਿੱਚ ਜਾਂ ਧਾਰਮਿਕ ਸੰਸਥਾਵਾਂ ਵੱਲੋਂ ਕੋਈ ਵੀ ਵੱਡਾ ਇਕੱਠ ਨਹੀਂ ਕੀਤਾ ਜਾਵੇਗਾ । ਗੁਰਦੁਆਰਿਆਂ ਵਿੱਚ ਹੀ ਅਖੰਡ ਪਾਠ ਜਾਂ ਸਹਿਜ ਪਾਠ ਕਰਕੇ ਸਮੁੱਚੇ ਸੰਸਾਰ ਦੇ ਭਲੇ ਦੀ ਅਰਦਾਸ ਕੀਤੀ ਜਾਵੇਗੀ।