
ਕਰੋਨਾ ਵਾਇਰਸ ਦੀ ਹਾਹਾਕਾਰ ਦੇ ਵਿਚ ਜਿੱਥੇ ਆਏ ਦਿਨ ਨਮੋਸ਼ੀ ਦੀਆਂ ਅਟਨਾਵਾਂ ਸਾਹਮਣੇ ਆ ਰਹੀਆਂ ਹਨ।
ਫ਼ਰੀਦਕੋਟ – ( ਗੁਰਪ੍ਰੀਤ ਸਿੰਘ ਔਲਖ ) ਕਰੋਨਾ ਵਾਇਰਸ ਦੀ ਹਾਹਾਕਾਰ ਦੇ ਵਿਚ ਜਿੱਥੇ ਆਏ ਦਿਨ ਨਮੋਸ਼ੀ ਦੀਆਂ ਅਟਨਾਵਾਂ ਸਾਹਮਣੇ ਆ ਰਹੀਆਂ ਹਨ। ਉੱਥੇ ਹੀ ਅੱਜ ਫਰੀਦਕੋਟ ਦੇ ਹਰਿੰਦਰਾ ਨਗਰ ਦੇ ਵਸਨੀਕ ਅਤੇ ਜ਼ਿਲ੍ਹੇ ਦੇ ਪਹਿਲੇ ਕਰੋਨਾ ਪਾਜਟਿਵ ਮਰੀਜ਼ ਦੇ ਘਰ ਦੂਹਰੀਆਂ ਖੁਸ਼ੀਆਂ ਆਈਆਂ ਹਨ । ਜਿੱਥੇ ਇੱਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਦਾਖਲ ਉਕਤ ਮਰੀਜ਼ ਦੇ ਇਲਾਜ ਮਗਰੋਂ ਲਏ ਗਏ ਪਹਿਲੇ ਸੈਂਪਲ ਜਾਂਚ ਲਈ ਅੰਮਿਤਸਰ ਵਿਖੇ ਭੇਜੇ ਗਏ ਸਨ ਅਤੇ ਬੀਤੀ ਸ਼ਾਮ ਉਨ੍ਹਾਂ ਦੀ ਰਿਪੋਰਟ ਵੀ ਨੈਗਟਿਵ ਪ੍ਰਾਪਤ ਹੋਈ ਹੈ।
Coronavirus
ਸਿਵਲ ਸਰਜਨ ਨੇ ਦੱਸਿਆ ਕਿ ਹੁਣ ਮਰੀਜ਼ ਦੀ ਅਗਲੀ ਜਾਂਚ ਰਿਪੋਰਟ ਕੁਝ ਦਿਨ ਬਾਅਦ ਕੀਤੀ ਜਾਵੇਗੀ ।ਉਨ੍ਹਾਂ ਇਹ ਵੀ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਦਾਖਲ ਜ਼ਿਲ੍ਹੇ ਦੇ ਤਿੰਨੇ ਕਰੋਨਾ ਪਾਜਟਿਵ ਮਰੀਜ਼ ਪੂਰੀ ਤਰ੍ਹਾਂ ਠੀਕ ਠਾਕ ਅਤੇ ਤੰਦਰੁਸਤ ਹਨ ਤੇ ਉਨ੍ਹਾਂ ਦੇ ਇਲਾਜ ਦੌਰਾਨ ਹਾਲਤ ਵਿੱਚ ਲਗਾਤਾਰ ਸੁਧਾਰ ਹੋ ਰਿਹਾ ਹੈ ।
New Baby
ਬੀਤੀ ਰਾਤ ਹੀ ਇੱਥੋਂ ਦੇ ਡਾਕਟਰਾਂ ਦੀ ਟੀਮ ਵੱਲੋਂ ਸਿਵਲ ਹਸਪਤਾਲ ਵਿਖੇ ਇਸ ਪਹਿਲੇ ਕਰੋਨਾ ਪਾਜਟਿਵ ਮਰੀਜ਼ ਦੀ ਪਤਨੀ ਜੋ ਕਿ ਗਰਭਵਤੀ ਸੀ ਅਤੇ ਉਸ ਦੀ ਕਰੋਨਾ ਰਿਪੋਰਟ ਵੀ ਨੈਗਟਿਵ ਆਈ ਸੀ ਦੀ ਡਿਲੀਵਰੀ ਪੂਰੀ ਸਫ਼ਲਤਾ ਨਾਲ ਕੀਤੀ ਗਈ ਅਤੇ ਉਨ੍ਹਾਂ ਦੇ ਘਰ ਬੇਟੇ ਨੇ ਜਨਮ ਲਿਆ । ਫਰੀਦਕੋਟ ਦੇ ਐਸ. ਐਮ .ਓ ਡਾ: ਚੰਦਰ ਸ਼ੇਖਰ ਨੇ ਦੱਸਿਆ ਕਿ ਜੱਚਾ ਤੇ ਬੱਚਾ ਪੂਰੀ ਤਰ੍ਹਾਂ ਤੰਦਰੁਸਤ ਹਨ ਅਤੇ ਮੈਡੀਕਲ ਸਟਾਫ ਵੱਲੋਂ ਉਨ੍ਹਾਂ ਨੂੰ ਆਪਣੀ ਨਿਗਰਾਨੀ ਅਤੇ ਦੇਖ ਰੇਖ ਅਧੀਨ ਰੱਖਿਆ ਗਿਆ ਹੈ।
Coronavirus
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।