ਪੰਜਾਬ ਸਿਵਲ ਸਕੱਤਰੇਤ ਤੇ ਹੋਰ ਵਿਭਾਗਾਂ ਵਿਚ ਕਲਰਕ ਦੀਆਂ 160 ਅਸਾਮੀਆਂ ਭਰਨ ਸੰਬੰਧੀ ਇਸ਼ਤਿਹਾਰ ਜਾਰੀ
Published : Apr 12, 2021, 3:39 pm IST
Updated : Apr 12, 2021, 4:21 pm IST
SHARE ARTICLE
Job
Job

ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ:  ਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿਚ ਕਲਰਕ (ਲੀਗਲ) ਦੀਆਂ 160 ਅਸਾਮੀਆਂ  ਭਰਨ ਸਬੰਧੀ ਅਧੀਨ ਸੇਵਾਵਾਂ ਚੋਣ ਬੋਰਡ, ਪੰਜਾਬ ਵੱਲੋਂ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਨੇ ਦਿੱਤੀ ।

Raman Bahl Raman Bahl

ਬਹਿਲ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਘਰ-ਘਰ ਰੋਜਗਾਰ ਦੀ ਨੀਤੀ  ਤਹਿਤ ਬੋਰਡ ਵਲੋਂ ਲਗਭਗ 2280 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤੇ ਜਾਣੇ ਹਨ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਜਲਦ ਨਿਆਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਕਲਰਕ (ਲੀਗਲ) ਦੀਆਂ 160 ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ। ਇਹਨਾਂ ਅਸਾਮੀਆਂ ਲਈ ਮਿਤੀ 12 ਅਪ੍ਰੈਲ 2021 ਤੋਂ 10 ਮਈ ਤੱਕ ਅਪਲਾਈ ਕੀਤਾ ਜਾ ਸਕਦਾ ਹੈ। ਫੀਸ ਭਰਨ ਲਈ ਆਖਰੀ ਮਿਤੀ 13 ਮਈ ਰੱਖੀ ਗਈ ਹੈ। 

Subordinate Selection Service BoardSubordinate Selection Service Board

ਬਹਿਲ ਨੇ ਦੱਸਿਆ ਕਿ ਮਾਨਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਭਰਤੀ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਨਾਲ ਪ੍ਰੀਖਿਆਵਾਂ ਨੂੰ ਪਾਰਦਰਸ਼ਤਾ ਨਾਲ ਨੇਪਰੇ ਚਾੜਿਆ ਜਾਵੇਗਾ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM
Advertisement